PUNJABMAILUSA.COM

ਲੰਗਰ ’ਤੇ ਜੀ.ਐਸ.ਟੀ. ਦੀ ਛੋਟ ਦੇੇ ਕੂੜ ਪ੍ਰਚਾਰ ਪੰਥ ਵਿਰੋਧੀਆਂ ਦੀ ਸਾਜ਼ਿਸ਼ -ਭਾਈ ਲੌਂਗੋਵਾਲ

ਲੰਗਰ ’ਤੇ ਜੀ.ਐਸ.ਟੀ. ਦੀ ਛੋਟ ਦੇੇ ਕੂੜ ਪ੍ਰਚਾਰ ਪੰਥ ਵਿਰੋਧੀਆਂ ਦੀ ਸਾਜ਼ਿਸ਼ -ਭਾਈ ਲੌਂਗੋਵਾਲ

ਲੰਗਰ ’ਤੇ ਜੀ.ਐਸ.ਟੀ. ਦੀ ਛੋਟ ਦੇੇ ਕੂੜ ਪ੍ਰਚਾਰ ਪੰਥ ਵਿਰੋਧੀਆਂ ਦੀ ਸਾਜ਼ਿਸ਼ -ਭਾਈ ਲੌਂਗੋਵਾਲ
June 14
17:29 2018

ਅੰਮ੍ਰਿਤਸਰ, 14 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੰਗਰਾਂ ਦੀ ਰਸਦ ’ਤੇ ਜੀ.ਐਸ.ਟੀ. ਦੀ ਛੋਟ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੰਗਤਾਂ ਸੁਚੇਤ ਹੋਣ, ਇਹ ਸਭ ਪੰਥ ਵਿਰੋਧੀਆਂ ਦੀ ਗਿਣੀ-ਮਿਥੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਪ੍ਰੰਪਰਾ ਅਨੁਸਾਰ ਹਰ ਗੁਰੂ ਘਰ ਵਿੱਚ ਨਿਰੰਤਰ ਲੰਗਰ ਚਲਾਏ ਜਾਂਦੇ ਹਨ, ਜਿੱਥੇ ਹਰ ਰੋਜ਼ ਲੱਖਾਂ ਦੀ ਗਿਣਤੀ ਵਿੱਚ ਪ੍ਰਾਣੀ ਲੰਗਰ ਛਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸੰਗਤ ਵੱਲੋਂ ਸ਼ਰਧਾ ਨਾਲ ਗੋਲਕ ਵਿੱਚ ਭੇਂਟ ਕੀਤਾ ਇੱਕ-ਇੱਕ ਪੈਸਾ ਸੰਜਮ ਅਤੇ ਇਮਾਨਦਾਰੀ ਨਾਲ ਖਰਚ ਕੀਤਾ ਜਾਵੇ। ਇਸ ਕਰਕੇ ਅਸੀਂ ਇਸ ਗੱਲ ਦਾ ਧਿਆਨ ਰੱਖਦੇ ਹਾਂ ਕਿ ਰਸਦ ਅਤੇ ਸਮੱਗਰੀ ਘੱਟ ਤੋਂ ਘੱਟ ਰੇਟ `ਤੇ ਖਰੀਦੀ ਜਾਵੇ, ਤਾਂ ਜੋ ਹਰ ਸੰਭਵ ਤਰੀਕੇ ਨਾਲ ਸੰਗਤ ਦਾ ਪੈਸਾ ਬਚਾਅ ਕੇ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਅਕ ਕਾਰਜਾਂ ਆਦਿ ਲਈ ਵਰਤੇ ਜਾ ਸਕਣ।
ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਤਿੰਨੇ ਤਖ਼ਤਾਂ ਦੇ ਗੁਰੂ ਘਰਾਂ ਅਤੇ ਲੰਗਰ ਬਣਾਉਣ ਵਾਲੀ ਸਮੱਗਰੀ ਨੂੰ ਵੈਟ ਤੋਂ ਮੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਲੱਗਣ ਤੋਂ ਬਾਅਦ ਸੂਬਾ ਸਰਕਾਰ ਨੇ ਇਕੱਲੇ ਸ੍ਰੀ ਦਰਬਾਰ ਸਾਹਿਬ `ਤੇ ਵਰਤਣ ਵਾਲੇ ਲੰਗਰ ਤੋਂ ਸੂਬਾ ਸਰਕਾਰ ਦਾ ਜੀ.ਐਸ.ਟੀ. ਮੁਕਤ ਕਰਨ ਦਾ ਐਲਾਨ ਕੀਤਾ। ਸੂਬਾ ਸਰਕਾਰ ਨੇ ਹੋਰ ਕਿਸੇ ਗੁਰਦੁਆਰਾ ਸਾਹਿਬਾਨ ਤੇ ਤਖ਼ਤ ਸਾਹਿਬਾਨ ਨੂੰ ਲੰਗਰਾਂ ਲਈ ਖ੍ਰੀਦੀ ਜਾਂਦੀ ਰਸਦ `ਤੇ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ, ਪਰ ਕੇਂਦਰ ਦੀ ਸਰਕਾਰ ਨੇ ਲੰਗਰ ਬਣਾਉਣ `ਤੇ ਵਰਤੀ ਜਾਂਦੀ ਸਮੱਗਰੀ ਨੂੰ ਸਾਰੇ ਸਟੈਂਰਲ ਟੈਕਸ ਅਤੇ ਜੀ.ਐਸ.ਟੀ. ਤੋਂ ਮੁਕਤ ਕਰਨ ਲਈ ਇਹ ਯੋਜਨਾ ਬਣਾਈ ਗਈ। ਇਹ ਪਹਿਲੀ ਵਾਰ ਹੈ ਕਿ ਕੇਂਦਰ ਸਰਕਾਰ ਵਸੂਲੇ ਜਾਂਦੇ ਟੈਕਸ ਦੇ ਰਿਫੰਡ ਦੀ ਯੋਜਨਾ ਲੈ ਕੇ ਆਈ ਹੈ। ਉਨ੍ਹਾ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਹ ਰਾਸ਼ੀ ਗੁਰੂ ਘਰਾਂ ਨੂੰ ਵਾਪਸ ਆਵੇਗੀ ਜੋ ਟੈਕਸ ਦੇ ਰੂਪ ਵਿਚ ਹਮੇਸ਼ਾ ਤੋਂ ਅਦਾ ਕੀਤੀ ਜਾ ਰਹੀ ਸੀ। ਇਹ ਭਾਰਤ ਸਰਕਾਰ ਦੀ ਰਾਸ਼ੀ ਨਹੀਂ, ਬਲਕਿ ਗੁਰੂ ਘਰ ਵੱਲੋਂ ਅਦਾ ਕੀਤੀ ਆਪਣੀ ਰਾਸ਼ੀ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਸਿੱਖ ਕੌਮ ਅਤੇ ਇਸ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਵਾਸਤੇ ਸੌੜੀ ਰਾਜਨੀਤੀ ਕਰਨ ਦੇ ਉਦੇਸ਼ ਨਾਲ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕੁਝ ਪੰਥ ਵਿਰੋਧੀ ਲੋਕਾਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੰਗਤਾਂ ਸੁਚੇਤ ਹੋਣ। ਗੁਰੂ ਘਰ ਦਾ ਲੰਗਰ ਨਾ ਕਿਸੇ ਗ੍ਰਾਂਟ `ਤੇ ਕਦੇ ਨਿਰਭਰ ਹੋਇਆ ਹੈ ਤੇ ਨਾ ਕਦੇ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article