PUNJABMAILUSA.COM

ਲੰਗਾਹ ਬਲਾਤਕਾਰ ਦੇ ਦੋਸ਼ਾਂ ਤੋਂ ਬਰੀ

ਲੰਗਾਹ ਬਲਾਤਕਾਰ ਦੇ ਦੋਸ਼ਾਂ ਤੋਂ ਬਰੀ

ਲੰਗਾਹ ਬਲਾਤਕਾਰ ਦੇ ਦੋਸ਼ਾਂ ਤੋਂ ਬਰੀ
July 30
21:39 2018

ਗੁਰਦਾਸਪੁਰ, 30 ਜੁਲਾਈ (ਪੰਜਾਬ ਮੇਲ)- ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਭਾਰੀ ਰਾਹਤ ਦਿੰਦਿਆਂ ਵਧੀਕ ਸੈਸ਼ਨ ਜੱਜ (ਗੁਰਦਾਸਪੁਰ) ਪ੍ਰੇਮ ਕੁਮਾਰ ਦੀ ਅਦਾਲਤ ਨੇ ਅੱਜ ਬਲਾਤਕਾਰ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ। ਸ੍ਰੀ ਲੰਗਾਹ ਖ਼ਿਲਾਫ਼ ਵਿਜੀਲੈਂਸ ਵਿਭਾਗ ਪਠਾਨਕੋਟ ਵਿਖੇ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ਉੱਤੇ ਸਿਟੀ ਪੁਲੀਸ (ਗੁਰਦਾਸਪੁਰ) ਵਿਖੇ 28 ਸਤੰਬਰ, 2017 ਨੂੰ ਧਾਰਾ 376 (ਬਲਾਤਕਾਰ) ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਸ੍ਰੀ ਲੰਗਾਹ ਅੱਜ ਸਵੇਰੇ ਕਰੀਬ 10 ਵਜੇ ਆਪਣੇ ਵਕੀਲਾਂ ਸਮੇਤ ਅਦਾਲਤ ਪੁੱਜੇ। ਕਰੀਬ ਦੋ ਘੰਟਿਆਂ ਤੱਕ ਦੋਹਾਂ ਧਿਰਾਂ ਦੀ ਬਹਿਸ ਚਲਦੀ ਰਹੀ। ਜੱਜ ਨੇ ਦਲੀਲਾਂ ਸੁਣਨ ਤੋਂ ਪਿੱਛੋਂ ਬਾਅਦ ਦੁਪਹਿਰ ਆਪਣਾ ਫੈਸਲਾ ਸੁਣਾ ਦਿੱਤਾ। ਮਹਿਲਾ ਨੇ ਦੋਸ਼ ਲਗਾਇਆ ਸੀ ਕਿ ਸ੍ਰੀ ਲੰਗਾਹ ਸਾਲ 2009 ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਹੇ ਸਨ। ਇਸ ਸਬੰਧੀ ਇੱਕ ਅਸ਼ਲੀਲ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਸੀ। ਉਦੋਂ ਲੋਕ ਸਭਾ ਜ਼ਿਮਨੀ ਚੋਣ ਹੋਣ ਕਾਰਨ ਕਾਂਗਰਸ ਨੂੰ ਫਾਇਦਾ ਵੀ ਮਿਲਿਆ ਸੀ।
ਘਟਨਾ ਬਾਅਦ ਸ੍ਰੀ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਨੇ ਵੀ ਪੰਥ ਵਿੱਚੋਂ ਛੇਕ ਦਿੱਤਾ ਸੀ। ਕੇਸ ਦਰਜ ਹੋਣ ਪਿੱਛੋਂ ਸ੍ਰੀ ਲੰਗਾਹ ਰੂਪੋਸ਼ ਹੋ ਗਏ ਸਨ ਪਰ ਪੇਸ਼ਗੀ ਜ਼ਮਾਨਤ ਰੱਦ ਹੋਣ ਬਾਅਦ 4 ਅਕਤੂਬਰ ਨੂੰ ਗੁਰਦਾਸਪੁਰ ਅਦਾਲਤ ਵਿੱਚ ਆਤਮ-ਸਮਰਪਣ ਕੀਤਾ ਸੀ। ਵੀਡੀਓ ਵਾਇਰਲ ਹੋਣ ਉਪਰੰਤ ਸਿੱਖ ਸੰਗਠਨਾਂ ਦੀ ਮੰਗ ਉੱਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਧਾਰਾ 295ਏ ਵੀ ਕੇਸ ਵਿੱਚ ਜੋੜੀ ਗਈ ਸੀ।
ਸੁਣਵਾਈ ਦੌਰਾਨ ਸਬੰਧਤ ਔਰਤ ਆਪਣੇ ਪਹਿਲੇ ਬਿਆਨਾਂ ਤੋਂ ਮੁੱਕਰ ਗਈ। ਉਸ ਨੇ ਅਦਾਲਤ ਵਿੱਚ ਕਿਹਾ ਕਿ ਪੁਲੀਸ ਨੇ ਦਬਾਅ ਪਾ ਕੇ ਸ੍ਰੀ ਲੰਗਾਹ ਖਿਲਾਫ਼ ਸ਼ਿਕਾਇਤ ਕਰਵਾਈ ਸੀ। ਉਸ ਨੇ ਵੀਡੀਓ ਵਿੱਚ ਵੀ ਆਪਣੇ ਹੋਣ ਤੋਂ ਇਨਕਾਰ ਕੀਤਾ। ਇਸ ਕਾਰਨ ਸ੍ਰੀ ਲੰਗਾਹ ਅਦਾਲਤ ਵਿੱਚੋਂ ਜ਼ਮਾਨਤ ਲੈਣ ਵਿੱਚ ਵੀ ਸਫਲ ਹੋ ਗਏ। ਇਸੇ ਰੌਸ਼ਨੀ ਵਿਚ ਅੱਜ ਅਦਾਲਤ ਨੇ ਸ੍ਰੀ ਲੰਗਾਹ ਨੂੰ ਧਾਰਾ 376 (ਬਲਾਤਕਾਰ) ਅਤੇ 295ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਦੋਸ਼ਾਂ ਤੋਂ ਬਰੀ ਕਰ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਲੰਗਾਹ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਤੋਂ ਨਿਆਂ ਮਿਲਣ ਦਾ ਪੂਰਾ ਭਰੋਸਾ ਸੀ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਲੋਕ ਸਭਾ ਜ਼ਿਮਨੀ ਚੋਣ ਵਿੱਚ ਲਾਹਾ ਲੈਣ ਲਈ ਉਨ੍ਹਾਂ ਨੂੰ ‘ਝੂਠਾ’ ਫਸਾਇਆ ਸੀ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪਾਰਟੀ ਪ੍ਰਧਾਨ ਨੂੰ ਮਿਲਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਵੀ ਇਨਸਾਫ਼ ਦੀ ਮੰਗ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article