PUNJABMAILUSA.COM

ਲੰਗਾਹ ਮਾਮਲੇ ‘ਚ 3 ਸਰਕਾਰੀ ਗਵਾਹਾਂ ਦੇ ਬਿਆਨ ਕਲਮਬੱਧ

ਲੰਗਾਹ ਮਾਮਲੇ ‘ਚ 3 ਸਰਕਾਰੀ ਗਵਾਹਾਂ ਦੇ ਬਿਆਨ ਕਲਮਬੱਧ

ਲੰਗਾਹ ਮਾਮਲੇ ‘ਚ 3 ਸਰਕਾਰੀ ਗਵਾਹਾਂ ਦੇ ਬਿਆਨ ਕਲਮਬੱਧ
March 14
10:04 2018

ਗੁਰਦਾਸਪੁਰ, 14 ਮਾਰਚ (ਪੰਜਾਬ ਮੇਲ)-ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁੱਚਾ ਸਿੰਘ ਲੰਗਾਹ ਨੂੰ ਪੁਲਿਸ ਵਲੋਂ ਐਡੀਸ਼ਨਲ ਸੈਸ਼ਨ ਜੱਜ ਸ਼੍ਰੀ ਪ੍ਰੇਮ ਕੁਮਾਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਉਨ੍ਹਾਂ ਦੀ ਅਗਲੀ ਪੇਸ਼ੀ ਦੀ ਤਾਰੀਖ਼ 26 ਮਾਰਚ ਤੈਅ ਕੀਤੀ ਗਈ। ਇਸ ਮਾਮਲੇ ਦੇ ਸਬੰਧ ‘ਚ ਤਿੰਨ ਸਰਕਾਰੀ ਗਵਾਹਾਂ ਦੇ ਬਿਆਨ ਵੀ ਕਲਮਬੱਧ ਕੀਤੇ ਗਏ। ਜਿਨ੍ਹਾਂ ‘ਚ ਸਰਕਾਰੀ ਡਾਕਟਰ, ਇਕ ਏ.ਐੱਸ.ਆਈ. ਅਤੇ ਇਕ ਬੈਂਕ ਅਧਿਕਾਰੀ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਲੰਗਾਹ ਮਾਮਲੇ ‘ਚ ਉਦੋਂ ਨਵਾਂ ਮੋੜ ਆਇਆ ਸੀ, ਜਦੋਂ ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਪੀੜਤ ਔਰਤ ਵਲੋਂ ਇਸ ਮਾਮਲੇ ਸਬੰਧੀ ਪੇਸ਼ ਕੀਤੀ ਵੀਡੀਓ ‘ਚ ਆਪ ਨਾ ਹੋਣ ਅਤੇ ਵੀਡੀਓ ਵਿਚਲੀ ਔਰਤ ਅਤੇ ਮਰਦ ਨੂੰ ਨਾ ਪਹਿਚਾਨਣ ਦੀ ਗੱਲ ਕੀਤੀ ਸੀ।
ਉਪਰੰਤ ਲੰਗਾਹ ਸਮਰਥਕਾਂ ਵਲੋਂ ਇਹ ਕਿਆਸੇ ਲਗਾਏ ਜਾ ਰਹੇ ਸਨ ਕਿ ਲੰਗਾਹ ਨੂੰ ਇਸ ਮਾਮਲੇ ‘ਚ ਜਲਦੀ ਜ਼ਮਾਨਤ ਮਿਲ ਜਾਵੇਗੀ, ਜਿਸ ਦੀ ਅਰਜ਼ੀ ਹਾਈਕੋਰਟ ‘ਚ ਦਿੱਤੀ ਹੋਈ ਸੀ ਪਰ ਉਥੇ ਵੀ ਜ਼ਮਾਨਤ ਅਰਜ਼ੀ ਦੀ ਤਾਰੀਖ਼ 29 ਮਾਰਚ ਪਈ ਹੋਈ ਹੈ। ਇਸ ਮਾਮਲੇ ‘ਚ ਲੰਗਾਹ ਅਤੇ ਪੀੜਤ ਔਰਤ ਦੀਆਂ ਮੁਸ਼ਕਿਲਾਂ ਵਧਣ ਦੇ ਆਸਾਰ ਬਣ ਚੁੱਕੇ ਹਨ, ਕਿਉਂਕਿ ਕੁਝ ਜਥੇਬੰਦੀਆਂ ਨੇ ਔਰਤ ਵਲੋਂ ਆਪਣੇ ਬਿਆਨਾਂ ਤੋਂ ਮੁੱਕਰਨ ਲਈ ਇਸ ਮਾਮਲੇ ਦੀ ਤਫ਼ਤੀਸ਼ ਕਰਨ ਦੀ ਮੰਗ ਕੀਤੀ ਹੈ। ਸਮਰਥਨ ‘ਚ ਆਏ ਸਿੱਖ ਆਗੂਆਂ ਦੇ ਵਿਰੋਧ ‘ਚ ਅਦਾਲਤ ਦੇ ਬਾਹਰ ਪਹੁੰਚੀ ਸਤਿਕਾਰ ਕਮੇਟੀ ਲੰਗਾਹ ਦੀ ਪੇਸ਼ੀ ਮੌਕੇ ਅਦਾਲਤ ਦੇ ਬਾਹਰ ਮਾਹੌਲ ਉਸ ਸਮੇਂ ਤਣਾਅਪੂਰਨ ਬਣਦਾ ਦਿਖਾਈ ਦਿੱਤਾ, ਜਦੋਂ ਅਦਾਲਤ ਦੇ ਬਾਹਰ ਪਹੁੰਚੇ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਲੋਕਾਂ ਦੀ ਜੰਮ ਕੇ ਵਿਰੋਧਤਾ ਕੀਤੀ, ਜੋ ਲੰਗਾਹ ਦੇ ਸਮਰਥਨ ਵਿਚ ਪਹੁੰਚੇ ਹੋਏ ਸਨ। ਸਤਿਕਾਰ ਕਮੇਟੀ ਨੇ ਕਿਹਾ ਕਿ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦੇ ਸਮਰਥਨ ‘ਚ ਆਉਣ ਵਾਲੇ ਸਿੱਖ ਆਗੂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਜਿਸ ‘ਚ ਇਲਾਕੇ ਦੇ ਬਹੁਤ ਸਾਰੇ ਸਿੱਖ ਜਥੇਬੰਦੀਆਂ ਦੇ ਆਗੂ ਸ਼ਾਮਿਲ ਹਨ। ਪੁਲਿਸ ਨੇ ਮੌਕੇ ਦੀ ਨਜ਼ਾਕਤ ਨੂੰ ਪਹਿਚਾਣਦੇ ਹੋਏ ਸਤਿਕਾਰ ਕਮੇਟੀ ਦੇ ਮੈਂਬਰਾਂ ਨੂੰ ਅਦਾਲਤ ਤੋਂ ਬਾਹਰ ਕਰ ਦਿੱਤਾ ਅਤੇ ਇਹ ਮਾਮਲਾ ਸ਼ਾਂਤ ਹੋ ਗਿਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article