PUNJABMAILUSA.COM

ਲੰਡਨ ਵਿਚ ਟਰੰਪ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਲੰਡਨ ਵਿਚ ਟਰੰਪ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਲੰਡਨ ਵਿਚ ਟਰੰਪ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
July 14
09:21 2018

ਲੰਡਨ, 14 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬਰਤਾਨੀਆ ਦੇ ਪਹਿਲੇ ਸਰਕਾਰੀ ਤੇ ਵਿਵਾਦਤ ਦੌਰੇ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋਏ ਅਤੇ ਇਸ ਕ੍ਰਮ ਵਿਚ ਡਾਇਪਰ ਵਿਚ ‘ਟਰੰਪ ਬੇਬੀ’ ਦਾ ਇਕ ਵਿਸ਼ਾਲ ਗੂਬਾਰਾ ਸੰਸਦ ਭਵਨ ਦੇ ਉਪਰ ਉਡਾਇਆ ਗਿਆ। ਪਾਰਲੀਮੈਂਟ ਸਕਵਾਇਰ ‘ਤੇ ਸਵੇਰੇ ਕਰੀਬ ਸਾਢੇ ਨੌਂ ਵਜੇ ਨਾਰੰਗੀ ਰੰਗ ਦੇ ਇਸ ਬਿਲੰਗਗੁਬਾਰੇ ਵਿਚ ਹਵਾ ਭਰੀ ਗਈ। ਇਸ ਦੌਰਾਨ ਲੋਕ ਤਾੜੀਆਂ ਵਜਾ ਰਹੇ ਸੀ। ਛੇ ਮੀਟਰ ਦੇ ਗੁਬਾਰੇ ਵਿਚ ਜਦ ਹਵਾ ਭਰੀ ਗਈ, ਇਹ ਹੌਲੀ ਹੌਲੀ ਹਵਾ ਵਿਚ ਉਪਰ ਉਠ ਗਿਆ। ਇਹ ਤਕਰੀਬਨ 30 ਮੀਟਰ ਦੀ ਉਚਾਈ ‘ਤੇ ਉਡਿਆ।
ਆਯੋਜਕ ਲਿਓ ਮੁਰੇ ਨੇ ਦੱਸਿਆ ਕਿ ਵਿਸ਼ਾਲ ਗੁਬਾਰੇ ਦਾ ਡਿਜ਼ਾਈਨ ਟਰੰਪ ਨਾਲ ਉਸ ਭਾਸ਼ਾ ਵਿਚ ਗੱਲ ਕਰਨ ਦੇ ਲਈ ਕੀਤਾ ਗਿਆ ਹੈ ਜੋ ਉਹ ਸਮਝਦੇ ਹਨ ਜੋ ਨਿੱਜੀ ਅਪਮਾਨ ਹੈ। ਟਰੰਪ ਦੀ ਖਿੱਲੀ ਉਡਾਉਣ ਦੇ ਇਸ ਵਿਚਾਰ ‘ਤੇ ਕੁਝ ਲੋਕ ਅਸਹਿਜ ਮਹਿਸੂਸ ਕਰ ਸਕਦੇ ਹਨ। ਆਯੋਜਕਾਂ ਨੇ ਦੱਸਿਆ ਕਿ ਇਸ ਗੁਬਾਰੇ ਦੇ ਲਈ 29 ਹਜ਼ਾਰ ਪੌਂਡ ਤੋਂ ਜ਼ਿਆਦਾ ਦੀ ਰਕਮ ਇਕੱਠੀ ਕੀਤੀ ਗਈ ਕਿਉਂਕਿ ਉਹ ਇਕ ਮਜ਼ਾਕ ਰੂਪੀ ਵਿਰੋਧ ਦਰਜ ਕਰਾਉਣਾ ਚਾਹੁੰਦੇ ਸਨ।
ਪ੍ਰਦਰਸ਼ਨਕਾਰੀਆਂ ਵਿਚ ਸ਼ਾਮਲ ਅਤੇ ਖੁਦ ਨੂੰ ਟਰੰਪ ਬੇਬੀਸੀਟਰਸ ਸਮੂਹ ਦੀ ਮੈਂਬਰ ਦੱਸਣ ਵਾਲੀ ਭਾਰਤੀ ਮੂਲ ਦੀ ਸ਼ੀਲਾ ਮੈਨਨ ਨੇ ਕਿਹਾ ਕਿ ਮੇਰੇ ਲਈ ਇਹ ਇਕ ਬੇਹੱਦ ਵਧੀਆ ਬਰਤਾਨਵੀ ਸਿਆਸੀ ਤੰਜ ਹੈ।
ਲੰਡਨ ਦੇ ਮੇਅਰ ਸਾਦਿਕ ਖਾਨ ਨੇ ਲੰਡਨ ਦੇ ਉਪਰ ਟਰੰਪ ਬੇਬੀ ਨੂੰ ਉਡਾਉਣ ਦੀ ਆਗਿਆ ਦੇਣ ਦੇ ਅਪਣੇ ਫ਼ੈਸਲੇ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਇਹ ਵਿਰੋਧ ਅਮਰੀਕੀ ਵਿਰੋਧੀ ਨਹੀਂ ਹੈ।
ਪਾਕਿਸਤਾਨੀ ਮੂਲ ਦੇ ਮੇਅਰ ਟੰਰਪ ਦੀ ਬਰਤਾਨੀਆ ਯਾਤਰਾ ਦੇ ਮੁਖਰ ਵਿਰੋਧੀ ਹਨ। ਪਿਛਲੇ ਸਾਲ ਲੰਡਨ ਵਿਚ ਅੱਤਵਾਦੀ ਹਮਲੇ ‘ਤੇ ਟਰੰਪ ਦੇ ਟਵੀਟ ਦੀ ਉਹ ਆਲੋਚਨਾ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article