PUNJABMAILUSA.COM

ਲੰਡਨ ਹਮਲਾ : ਤੀਜੇ ਹਮਲਾਵਰ ਦੀ ਪਛਾਣ ਹੋਈ

ਲੰਡਨ ਹਮਲਾ : ਤੀਜੇ ਹਮਲਾਵਰ ਦੀ ਪਛਾਣ ਹੋਈ

ਲੰਡਨ ਹਮਲਾ : ਤੀਜੇ ਹਮਲਾਵਰ ਦੀ ਪਛਾਣ ਹੋਈ
June 07
21:22 2017

ਲੰਡਨ, 7 ਜੂਨ (ਪੰਜਾਬ ਮੇਲ) -ਬਰਤਾਨੀਆ ਦੀ ਪੁਲਿਸ ਨੇ ਲੰਡਨ ਵਿਚ ਬੀਤੇ ਸ਼ਨਿੱਚਰਵਾਰ ਹੋਏ ਅੱਤਵਾਦੀ ਹਮਲੇ ਵਿਚ ਸ਼ਾਮਲ ਤੀਜੇ ਵਿਅਕਤੀ ਦਾ ਨਾਂ ਵੀ ਜ਼ਾਹਰ ਕਰ ਦਿੱਤਾ ਹੈ। ਇਸ ਵਿਅਕਤੀ ਦੀ ਪਛਾਣ 22 ਸਾਲਾ ਯੂਸੁਫ ਦੇ ਰੂਪ ਵਿਚ ਹੋਈ ਹੈ। ਜਿਸ ਦੀ ਜੜ੍ਹਾਂ ਮੋਰੁੱਕੋ-ਇਟਲੀ ਵਿਚ ਦੱਸੀ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਪੁਲਿਸ ਨੇ ਦੋ ਹੋਰ ਹਮਲਾਵਰਾਂ ਦੇ ਨਾਂ ਦੱਸੇ ਸੀ। ਜੋ ਯੂਸੁਫ ਦੇ ਨਾਲ ਹੀ ਹਮਲੇ ਦੌਰਾਨ ਮਾਰੇ ਗਏ ਸੀ। ਇਨ੍ਹਾਂ ਵਿਚ ਪਹਿਲਾ ਨਾਂ ਖੁਰਰਮ ਬਟ ਦਾ ਹੈ ਜਿਸ ਦੀ ਉਮਰ 27 ਸਾਲ ਹੈ। ਵਿਆਹੁਤਾ ਖੁਰਰਮ ਦੋ ਬੱਚਿਆਂ ਦਾ ਪਿਤਾ ਹੈ ਜੋ ਪੂਰਵੀ ਲੰਡਨ ਵਿਚ ਕਈ ਸਾਲ ਤੋਂ ਰਹਿ ਰਿਹਾ ਸੀ। ਦੂਜੇ ਹਮਲਾਵਰ ਦਾ ਨਾਂ ਰਸ਼ੀਦ ਰਿਦਵਾਨ ਹੈ ਜਿਸ ਦੀ ਉਮਰ 30 ਸਾਲ ਸੀ। ਇਸ ਹਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਰੇ 12 ਲੋਕਾਂ ਨੂੰ ਬਗੈਰ ਕੋਈ ਦੋਸ਼ ਲਾਏ ਛੱਡ ਦਿੱਤਾ ਗਿਆ ਹੈ। ਇਨ੍ਹਾਂ ਵਿਚ ਸੱਤ ਮਹਿਲਾਵਾਂ ਅਤੇ ਪੰਜ ਪੁਰਸ਼ ਹਨ। ਪੁਲਿਸ ਮੁਤਾਬਕ ਇਨ੍ਹਾਂ ਦੋਵਾਂ ਨੇ ਇਕ ਵੈਨ ਕਿਰਾਏ ‘ਤੇ ਲਈ ਅਤੇ ਲੰਡਨ ਬ੍ਰਿਜ ‘ਤੇ ਲੋਕਾਂ ‘ਤੇ ਚੜ੍ਹਾ ਦਿੱਤੀ, ਬਾਅਦ ਵਿਚ ਉਨ੍ਹਾਂ ਨੇ ਬਰੋ ਮਾਰਕਿਟ ਇਲਾਕੇ ਵਿਚ ਲੋਕਾਂ ‘ਤੇ ਚਾਕੂ ਨਾਲ ਹਮਲਾ ਕੀਤਾ। ਖੁਰਰਮ ਬਟ ਦੇ ਬਾਰੇ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਜਨਮ ਪਾਕਿਸਤਾਨ ਵਿਚ ਹੋਇਆ ਸੀ ਅਤੇ ਉਹ ਬਰਤਾਨਵੀ ਨਾਗਰਿਕ ਸੀ। ਰਸ਼ੀਦ ਦੇ ਬਾਰੇ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਸਬੰਧ ਮੋਰੱਕੋ-ਲੀਬੀਆ ਤੋਂ ਹੈ। ਅਸਿਸਟੈਂਟ ਕਮਾਂਡੈਂਟ ਮਾਰਕ ਰਾਲੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਹਿਯੋਗੀਆਂ ਦੀ ਪਛਾਣ ਕਰਨ ਦੇ ਲਈ ਜਾਂਚ ਪੜਤਾਲ ਜਾਰੀ ਹੈ। ਹਮਲੇ ਦੌਰਾਨ ਇਨ੍ਹਾਂ ਦੋਵਾਂ ਲੋਕਾਂ ਨੂੰ ਅਤੇ ਇਕ ਹੋਰ ਵਿਅਕਤੀ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ । ਇਸ ਹਮਲੇ ਵਿਚ ਸੱਤ ਲੋਕ ਮਾਰੇ ਗਏ ਸੀ ਅਤੇ 48 ਹੋਰ ਜ਼ਖ਼ਮੀ ਹੋਏ ਸੀ। ਇਸ ਤੋਂ ਪਹਿਲਾਂ ਬਰਤਾਨੀਆ ਦੇ ਮੈਨਚੇਸਟਰ ਸ਼ਹਿਰ ਵਿਚ ਇਕ ਸੰਗੀਤ ਸਮਾਰੋਹ ਦੌਰਾਨ ਬੰਬ ਧਮਾਕੇ ਨੇ ਦਹਿਸ਼ਤ ਮਚਾ ਦਿੱਤੀ ਸੀ । ਇਸ ਧਮਾਕੇ ਵਿਚ 19 ਲੋਕਾਂ ਦੀ ਮੌਤ ਹੋ ਗਈ ਸੀ ਜਦ ਕਿ ਕਰੀਬ 60 ਲੋਕ ਜ਼ਖਮੀ ਹੋ ਗਏ ਸੀ । ਮੈਨਚੇਸਟਰ ਸ਼ਹਿਰ ਵਿਚ ਮਸ਼ਹੂਰ ਪੌਗ ਗਾਇਕਾ ਏਰੀਆਨਾ ਗਰੈਂਡੇ ਦੇ ਸੰਗੀਤ ਸਮਾਰੋਹ ਦੌਰਾਨ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article