PUNJABMAILUSA.COM

ਲੰਬੀ ਤੇ ਜਲਾਲਾਬਾਦ ‘ਚ ਹੋਵੇਗਾ ਸਿਆਸੀ ਦੰਗਲ

ਲੰਬੀ ਤੇ ਜਲਾਲਾਬਾਦ ‘ਚ ਹੋਵੇਗਾ ਸਿਆਸੀ ਦੰਗਲ

ਲੰਬੀ ਤੇ ਜਲਾਲਾਬਾਦ ‘ਚ ਹੋਵੇਗਾ ਸਿਆਸੀ ਦੰਗਲ
January 18
10:24 2017

e
ਚੰਡੀਗੜ੍ਹ, 18 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਦੋ ਸਭ ਤੋਂ ਅਹਿਮ ਵਿਧਾਨ ਸਭਾ ਹਲਕਿਆਂ ਲੰਬੀ ਅਤੇ ਜਲਾਲਾਬਾਦ ‘ਚ ਵੱਡੇ ਸਿਆਸੀ ਦੰਗਲ ਹੋਣ ਦੀ ਤਿਆਰੀ ਹੈ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਰਵਾਇਤੀ ਹਲਕੇ ਪਟਿਆਲਾ ਸ਼ਹਿਰੀ ਦੇ ਨਾਲ-ਨਾਲ ਲੰਬੀ ਤੋਂ ਵੀ ਕਾਂਗਰਸ ਉਮੀਦਵਾਰ ਹੋਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਟੱਕਰ ਦੇਣਗੇ। ਉਨ੍ਹਾਂ ਇਸ ਬਾਰੇ ਕਾਂਗਰਸ ਹਾਈਕਮਾਂਡ ਨਾਲ ਗੱਲਬਾਤ ਕਰ ਲਈ ਹੈ। ਕਾਂਗਰਸ ਵੱਲੋਂ ਜਲਾਲਾਬਾਦ ਤੋਂ ਰਵਨੀਤ ਸਿੰਘ ਬਿੱਟੂ ਨੂੰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ‘ਆਪ’ ਦੇ ਭਗਵੰਤ ਮਾਨ ਖ਼ਿਲਾਫ਼ ਮੈਦਾਨ ‘ਚ ਉਤਾਰਿਆ ਗਿਆ ਹੈ।
ਭਰੋਸੇਯੋਗ ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਆਪਣੇ ਕਰੀਬੀਆਂ ਨਾਲ ਵਿਚਾਰ-ਵਟਾਂਦਰਾ ਵੀ ਕਰ ਲਿਆ ਹੈ। ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਕਾਂਗਰਸੀਆਂ ਨੂੰ ਕਿਹਾ ਸੀ ਕਿ ਉਹ ਲੰਬੀ ਅਤੇ ਜਲਾਲਾਬਾਦ ਤੋਂ ਸੀਨੀਅਰ ਆਗੂਆਂ ਨੂੰ ਚੋਣ ਲੜਾਉਣ ਦੀ ਚਾਹਵਾਨ ਹੈ, ਤਾਂ ਕਿ ਲੋਕਾਂ ਵਿਚ ਸਾਫ਼ ਸੁਨੇਹਾ ਜਾਵੇ ਕਿ ਕਾਂਗਰਸ ਹੀ ਚੋਣਾਂ ਜਿੱਤੇਗੀ ਤੇ ਉਹ ਅਕਾਲੀ ਦਲ ਦੇ ਮਹਾਂਰਥੀਆਂ ਨੂੰ ਉਨ੍ਹਾਂ ਦੇ ਗੜ੍ਹਾਂ ਵਿਚ ਟੱਕਰ ਦੇਣ ਦੇ ਸਮਰੱਥ ਹੈ। ਇਸੇ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਕਿਹਾ ਕਿ ਉਨ੍ਹਾਂ ਹਾਈਕਮਾਂਡ ਕੋਲੋਂ ਲੰਬੀ ਤੋਂ ਚੋਣ ਲੜਨ ਦੀ ਇਜਾਜ਼ਤ ਮੰਗੀ ਹੈ ਤੇ ਉਨ੍ਹਾਂ ਨੂੰ ਇਜਾਜ਼ਤ ਮਿਲਣ ਦੀ ਸੰਭਾਵਨਾ ਹੈ। ਸੋਸ਼ਲ ਮੀਡੀਆ ‘ਤੇ ਚਰਚਾ ਹੈ ਕਿ ਲੰਬੀ ਹਲਕੇ ‘ਚ ਕੈਪਟਨ ਤੇ ਬਾਦਲ ਵਿਚਾਲੇ ਸਖ਼ਤ ਟੱਕਰ ਹੋਣ ਦੇ ਆਸਾਰ ਬਣ ਜਾਣਗੇ। ਜਾਣਕਾਰ ਹਲਕਿਆਂ ਮੁਤਾਬਕ ਕਾਂਗਰਸ ਹਾਈਕਮਾਂਡ ਵੱਲੋਂ ਕਿਸੇ ਹੋਰ ਆਗੂ ਨੂੰ ਲੰਬੀ ਭੇਜਣ ਤੋਂ ਪਹਿਲਾਂ ਹੀ ਕੈਪਟਨ ਨੇ ਆਪਣਾ ਨਾਂ ਪੇਸ਼ ਕਰ ਕੇ ਸਥਿਤੀ ਰੋਚਕ ਬਣਾ ਦਿੱਤੀ। ਕਾਂਗਰਸ ਵੱਲੋਂ ਰਵਨੀਤ ਬਿੱਟੂ, ਅਕਾਲੀ ਦਲ ਵੱਲੋਂ ਸੁਖਬੀਰ ਅਤੇ ਆਪ ਵੱਲੋਂ ਭਗਵੰਤ ਮਾਨ ਖਿਲਾਫ ਤਿੱਖੀ ਟੱਕਰ ਦਾ ਮੁਕਾਬਲਾ ਹੋ ਸਕਦਾ ਹੈ।
ਕੈਪਟਨ ਦੇ ਦੋ ਹਲਕਿਆਂ ਤੋਂ ਲੜਨ ਨਾਲ ਉਨ੍ਹਾਂ ਲਈ ‘ਚ ਵੱਖ-ਵੱਖ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਖ਼ਿਲਾਫ਼ ਉਠ ਰਹੀਆਂ ਬਗਾਵਤਾਂ ਤੇ ਹੋਰ ਬਾਗ਼ੀਆਂ ਨੂੰ ਮਨਾਉਣਾ ਮੁਸ਼ਕਲ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ‘ਤੇ ਉਨ੍ਹਾਂ ਦੇ ਗਿਲੇ-ਸ਼ਿਕਵੇ ਦੂਰ ਕਰ ਦਿੱਤੇ ਜਾਣਗੇ।
ਕਾਂਗਰਸ ਨੇ ਫਿਲੌਰ ਹਲਕੇ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਦੀ ਟਿਕਟ ਬਦਲ ਕੇ ਉਨ੍ਹਾਂ ਦੇ ਲੜਕੇ ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਿਕਰਮ ਚੌਧਰੀ ਨੂੰ ਟਿਕਟ ਦੇ ਦਿੱਤੀ ਹੈ। ਆਖਰੀ ਖ਼ਬਰਾਂ ਮਿਲਣ ਤੱਕ ਸੁਖਬੀਰ ਦੇ ਹਲਕਾ ਬਦਲਣ ਦੀਆਂ ਖ਼ਬਰਾਂ ਵੀ ਆਉਂਦੀਆਂ ਰਹੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article