PUNJABMAILUSA.COM

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬ ਦੇ ਸਕੂਲਾਂ ਨੂੰ ਮਿਲੇਗਾ ਸਨਮਾਨ

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬ ਦੇ ਸਕੂਲਾਂ ਨੂੰ ਮਿਲੇਗਾ ਸਨਮਾਨ

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬ ਦੇ ਸਕੂਲਾਂ ਨੂੰ ਮਿਲੇਗਾ ਸਨਮਾਨ
June 08
17:42 2018

ਦੋ ਤੋਂ 10 ਲੱਖ ਰੁਪਏ ਦੀ ਰਾਸ਼ੀ ਮਿਲੇਗਾ
ਅਧਿਆਪਕਾਂ ਵਿਚਾਲੇ ਉਸਾਰੂ ਮੁਕਾਬਲੇ ਦੀ ਭਾਵਨਾ ਨੂੰ ਮਿਲੇਗਾ ਉਤਸ਼ਾਹ
ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਵੇਗਾ

ਚੰਡੀਗੜ੍ਹ, 8 ਜੂਨ (ਪੰਜਾਬ ਮੇਲ)- ਪੰਜਾਬ ਦੇ ਬਹੁਤ ਸਾਰੇ ਸਕੂਲ ਅਧਿਆਪਕਾਂ ਵੱਲੋਂ ਆਪਣੇ ਪੱਧਰ ਉਤੇ ਕੀਤੀਆਂ ਉਸਾਰੂ ਕੋਸ਼ਿਸ਼ਾਂ ਨਾਲ ਸਕੂਲ ਸਿੱਖਿਆ ਦੇ ਢਾਂਚੇ ਵਿੱਚ ਲਿਆਂਦੀਆਂ ਗਈਆਂ ਬਿਹਤਰੀਨ ਤਬਦੀਲੀਆਂ ਨੂੰ ਪਛਾਣ ਦੇਣ ਲਈ ਰਾਜ ਸਰਕਾਰ ਨੇ ਸਕੂਲਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਨਿਵੇਕਲੀ ਪਹਿਲ ਦਾ ਮੰਤਵ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਵਿੱਚ ਮਿਆਰੀ ਸੁਧਾਰ ਅਤੇ ਸਕੂਲਾਂ ਵਿਚਾਲੇ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ, ਜਿਸ ਤਹਿਤ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਨੂੰ ਐਵਾਰਡ ਦਿੱਤਾ ਜਾਵੇਗਾ।
ਸਿੱਖਿਆ ਵਿਭਾਗ ਦੀ ਇਸ ਨਿਵੇਕਲੀ ਪਹਿਲਕਦਮੀ ਤਹਿਤ ਹਰੇਕ ਜ਼ਿਲ੍ਹੇ ਵਿੱਚ ਇਕ ਬਲਾਕ, ਇਕ ਮਿਡਲ, ਇਕ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ ਉਤੇ ਚੁਣਿਆ ਜਾਵੇਗਾ। ਇਸ ਵਿੱਚੋਂ ਚੁਣੇ ਪ੍ਰਾਇਮਰੀ ਸਕੂਲ ਨੂੰ ਅਕਾਦਮਿਕ ਸੈਸ਼ਨ ਖ਼ਤਮ ਹੋਣ ਉਤੇ 2 ਲੱਖ ਰੁਪਏ, ਮਿਡਲ ਸਕੂਲ ਨੂੰ ਪੰਜ ਲੱਖ ਰੁਪਏ, ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਸੀਨੀਅਰ ਸੈਕੰਡਰੀ ਸਕੂਲ ਨੂੰ 10 ਲੱਖ ਰੁਪਏ ਮਿਲਣਗੇ। ਇਸ ਫੰਡ ਦੀ ਵਰਤੋਂ ਸਕੂਲਾਂ ਵਿੱਚ ਸਿੱਖਿਆ ਤੇ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਕੀਤੀ ਜਾਵੇਗੀ। ਇਸ ਪਹਿਲਕਦਮੀ ਅਧੀਨ ਸਕੂਲਾਂ ਦੀ ਚੋਣ ਦਾ ਪੈਮਾਨਾ ਉਨ੍ਹਾਂ ਦੇ ਨਤੀਜੇ, ਬੁਨਿਆਦੀ ਢਾਂਚਾ, ਸਹਿ-ਵਿੱਦਿਅਕ ਗਤੀਵਿਧੀਆਂ, ਹਾਜ਼ਰੀ ਅਤੇ ਉੱਘੀਆਂ ਸ਼ਖ਼ਸੀਅਤਾਂ ਦੇ ਦੌਰੇ ਆਦਿ ਨੂੰ ਬਣਾਇਆ ਜਾਵੇਗਾ।
ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਇਸ ਮੁਹਿੰਮ ਦਾ ਖਾਕਾ ਉਲੀਕਿਆ ਗਿਆ ਹੈ ਤਾਂ ਜੋ ਸਕੂਲਾਂ ਨੂੰ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਆਧੁਨਿਕਤਾ ਦੀ ਪੁੱਠ ਚਾੜ੍ਹੀ ਜਾ ਸਕੇ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵੱਲ ਖਿੱਚਿਆ ਜਾ ਸਕੇ। ਇਸ ਮੁਹਿੰਮ ਤਹਿਤ ਬੱਚਿਆਂ ਵਿੱਚ ਵੀ ਮੁਕਾਬਲੇ ਦੀ ਭਾਵਨਾ ਭਰੀ ਜਾਵੇਗੀ, ਜੋ ਮੌਜੂਦਾ ਯੁੱਗ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਉਨ੍ਹਾਂ ਦੀ ਸਫ਼ਲਤਾ ਵਿੱਚ ਸਹਾਈ ਹੋਵੇਗੀ। ਇਸ ਤੋਂ ਪਹਿਲਾਂ ਵਿਭਾਗ ਨੇ ਕਾਗਜ਼ੀ ਕਾਰਵਾਈ ਖ਼ਤਮ ਕਰਨ ਅਤੇ ਅਧਿਆਪਕਾਂ ਦੀ ਖੱਜਲ ਖੁਆਰੀ ਰੋਕਣ ਲਈ ਛੁੱਟੀਆਂ ਦੇ ਕੰਮ ਨੂੰ ਆਨਲਾਈਨ ਕਰ ਦਿੱਤਾ ਸੀ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ।
ਇਸ ਪਹਿਲਕਦਮੀ ਨੂੰ ਸਕੂਲੀ ਸਿੱਖਿਆ ਦਾ ਮੌਜੂਦਾ ਸਰੂਪ ਬਦਲਣ ਵਾਲੀ ਕਰਾਰ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ ਵਾਲਿਆਂ ਨੂੰ ਸਨਮਾਨ ਮਿਲਣ ਨਾਲ ਅਧਿਆਪਕਾਂ ਵਿੱਚ ਉਸਾਰੂ ਮੁਕਾਬਲਾ ਸ਼ੁਰੂ ਹੋਵੇਗਾ, ਜਿਸ ਨਾਲ ਸਿੱਖਿਆ ਦੀ ਬਿਹਤਰੀ ਦੀ ਦਿਸ਼ਾ ਵਿੱਚ ਪੰਜਾਬ ਵੱਡੀ ਪੁਲਾਂਘ ਭਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਪਟਨ ਸਰਕਾਰ ਸਿੱਖਿਆ ਵਿੱਚ ਬੁਨਿਆਦੀ ਸੁਧਾਰ ਲਈ ਯਤਨਸ਼ੀਲ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article