PUNJABMAILUSA.COM

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

June 16
17:29 2018

ਵਾਸ਼ਿੰਗਟਨ/ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੇ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਨੇ ਵੀ ਸਖਤ ਜਵਾਬ ਦਿੱਤਾ ਹੈ। ਅਮਰੀਕਾ ਦੇ ਸਟੀਲ ਅਤੇ ਐਲੂਮੀਨੀਅਮ ‘ਤੇ ਸੀਮਾ ਸ਼ੁਲਕ (ਟੈਕਸ) ਵਧਾਏ ਜਾਣ ਦੇ ਜਵਾਬ ‘ਚ ਭਾਰਤ ਨੇ 24 ਕਰੋੜ ਡਾਲਰ (1600 ਕਰੋੜ ਰੁਪਏ) ਦੇ ਅਮਰੀਕੀ ਉਤਪਾਦਾਂ ‘ਤੇ ਦਰਾਮਦ ਸ਼ੁਲਕ ਲਾਉਣ ਦੀ ਤਿਆਰੀ ਕੀਤੀ ਹੈ। ਭਾਰਤ ਇਸ ਦੇ ਤਹਿਤ 30 ਅਮਰੀਕੀ ਉਤਪਾਦਾਂ ਨੂੰ ਸ਼ੁਲਕ ਦੇ ਦਾਇਰੇ ‘ਚ ਲਿਆਵੇਗਾ। ਇਸ ‘ਚ ਬਾਦਾਮ, ਸੇਬ, ਫਾਸਫੋਰਿਕ ਐਸਿਡ ਅਤੇ 800 ਸੀ. ਸੀ. ਤੋਂ ਜ਼ਿਆਦਾ ਇੰਜਣ ਵਾਲੇ ਮੋਟਰਾਸਾਇਰਲ ਸ਼ਾਮਲ ਹਨ। ਭਾਰਤ ਨੇ 18 ਮਈ ਨੂੰ ਡਬਲਯੂ. ਟੀ. ਓ. ਨੂੰ ਅਮਰੀਕਾ ਤੋਂ ਦਰਾਮਦ 20 ਉਤਪਾਦਾਂ ਦੀ ਲਿਸਟ ਦਿੱਤੀ ਸੀ, ਜਿਨ੍ਹਾਂ ‘ਤੇ ਉਹ ਸੀਮਾ ਸ਼ੁਲਕ ਲਾਉਣਾ ਚਾਹੁੰਦਾ ਹੈ। ਲਿਸਟ ‘ਚ ਭਾਰਤ ਨੇ ਬਾਦਾਮ ਅਤੇ ਹਾਰਲੇ ਡੇਵਿਡਸਨ ਜਿਹੇ ਹੋਰ ਮਹਿੰਗੇ ਮੋਟਰਸਾਇਕਲਾਂ ‘ਤੇ ਪ੍ਰਸਤਾਵਿਤ ਸ਼ੁਲਕ ਘਟਾਇਆ ਹੈ। ਅਮਰੀਕਾ ਦੇ ਇਕ ਪਾਸੜ ਫੈਸਲਿਆਂ ਖਿਲਾਫ ਭਾਰਤ ਤੋਂ ਇਲਾਵਾ ਚੀਨ ਅਤੇ ਯੂਰਪੀ ਸੰਘ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ। ਭਾਰਤ ਨੇ ਅਮਰੀਕੀ ਸਰਕਾਰ ਤੋਂ ਸਟੀਲ ਅਤੇ ਐਲੂਮੀਨੀਅਮ ‘ਤੇ ਲਾਏ ਗਏ ਸ਼ੁਲਕ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ, ਪਰ ਟਰੰਪ ਸਰਕਾਰ ਨੇ ਇਸ ਨੂੰ ਨਹੀਂ ਮੰਨਿਆ।
ਯੂਰਪੀ ਸੰਘ ਦੇ ਦੇਸ਼ਾਂ ਨੇ ਵੀਰਵਾਰ ਨੂੰ ਵ੍ਹਿਸਕੀ, ਬਲੂ ਜੀਂਸ, ਮੋਟਰਸਾਇਕਲ ਜਿਹੇ ਅਮਰੀਕੀ ਦਰਾਮਦ ਸਮਾਨਾਂ ‘ਤੇ ਦਰਾਮਦ ਸ਼ੁਲਕ ਲਾਉਣ ਦਾ ਮਨਜ਼ੂਰੀ ਦਿੱਤੀ ਹੈ। ਅਜਿਹਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਟੀਲ ‘ਤੇ 25 ਫੀਸਦੀ ਅਤੇ ਐਲੂਮੀਨੀਅਮ ‘ਤੇ 10 ਫੀਸਦੀ ਹੋਰ ਸ਼ੁਲਕ ਲਾਏ ਜਾਣ ਦੀ ਪ੍ਰਤੀਕਿਰਿਆ ‘ਚ ਕੀਤਾ ਗਿਆ। ਚੀਨ ਨੇ ਅਮਰੀਕਾ ‘ਤੇ ਪਲਟਵਾਰ ਕਰਦੇ ਹੋਏ 50 ਅਰਬ ਡਾਲਰ ਦੇ ਅਮਰੀਕੀ ਉਤਪਾਦਾਂ ‘ਤੇ 25 ਫੀਸਦੀ ਹੋਰ ਸ਼ੁਲਕ ਲਾਉਣ ਦਾ ਐਲਾਨ ਕੀਤਾ। ਅਮਰੀਕਾ ਨੇ ਸ਼ੁੱਕਰਵਾਰ ਨੂੰ ਹੀ 50 ਅਰਬ ਡਾਲਰ ਦੇ ਚੀਨੀ ਉਤਪਾਦਾਂ ‘ਤੇ 25 ਫੀਸਦੀ ਦਰਾਮਦ ਸ਼ੁਲਕ ਲਾਉਣ ਦਾ ਐਲਾਨ ਕੀਤਾ ਸੀ। ਚੀਨੀ ਸਰਕਾਰ ਨੇ 50 ਅਰਬ ਡਾਲਰ ਦੇ 659 ਅਮਰੀਕੀ ਉਤਪਾਦਾਂ ‘ਤੇ 25 ਫੀਸਦੀ ਹੋਰ ਸ਼ੁਲਕ ਲਾਉਣ ਦਾ ਫੈਸਲਾ ਕੀਤਾ ਹੈ। ਇਸ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਉਤਪਾਦਾਂ ਦੀ ਲਿਸਟ ਵੀ ਜਾਰੀ ਕੀਤੀ ਹੈ ਜਿਨ੍ਹਾਂ ‘ਤੇ ਹੋਰ ਸ਼ੁਲਕ ਲਗਣਗੇ। ਚੀਨ ਦੇ ਕਸਟਮ ਵਿਭਾਗ ਨੇ ਕਿਹਾ ਕਿ 34 ਅਰਬ ਡਾਲਰ ਦੇ 545 ਅਮਰੀਕੀ ਉਤਪਾਦਾਂ ‘ਤੇ ਹੋਰ ਸ਼ੁਲਕ 6 ਜੁਲਾਈ ਤੋਂ ਪ੍ਰਭਾਵੀ ਹੋਣਗੇ। ਇਨ੍ਹਾਂ ‘ਚ ਖੇਤੀਬਾੜੀ ਉਤਪਾਦ ਅਤੇ ਵਾਹਨ ਆਦਿ ਸ਼ਾਮਲ ਹਨ। 114 ਉਤਪਾਦਾਂ ਜਿਨ੍ਹਾਂ ‘ਚ ਰਸਾਇਣਕ ਉਤਪਾਦ, ਡਾਕਟਰੀ ਉਪਕਰਣ ਅਤੇ ਊਰਜਾ ਉਤਪਾਦ ਸ਼ਾਮਲ ਹਨ, ਪਰ ਸ਼ੁਲਕ ਲਾਉਣ ਦੀ ਤਰੀਕ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article