PUNJABMAILUSA.COM

ਵਰਜੀਨੀਆ ਗੁਰਦੁਆਰੇ ‘ਚ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀ ਪੰਥ ‘ਚੋਂ ਛੇਕੇ

ਵਰਜੀਨੀਆ ਗੁਰਦੁਆਰੇ ‘ਚ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀ ਪੰਥ ‘ਚੋਂ ਛੇਕੇ

ਵਰਜੀਨੀਆ ਗੁਰਦੁਆਰੇ ‘ਚ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀ ਪੰਥ ‘ਚੋਂ ਛੇਕੇ
June 08
09:53 2016

4
ਸਾਬਕਾ ਹਜ਼ੂਰੀ ਰਾਗੀ ਆਸ਼ੂਤੋਸ਼ ਦੇ ਡੇਰੇ ‘ਚ ਕੀਰਤਨ ਕਰਨ ਦੇ ਦੋਸ਼ ‘ਚ ਤਨਖ਼ਾਹੀਆ ਕਰਾਰ
ਅੰਮ੍ਰਿਤਸਰ, 8 ਜੂਨ (ਪੰਜਾਬ ਮੇਲ)-ਅਮਰੀਕਾ ਦੇ ਸ਼ਹਿਰ ਵਰਜੀਨੀਆ ਦੇ ਗੁਰਦੁਆਰੇ ਵਿਚ ਅੰਮ੍ਰਿਤ ਸੰਚਾਰ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਤੋਂ ਸੰਬੰਧਿਤ ਪੰਜ ਵਿਅਕਤੀਆਂ ਨੂੰ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਨੂੰ ਆਸ਼ੂਤੋਸ਼ ਦੇ ਡੇਰੇ ‘ਤੇ ਕੀਰਤਨ ਕਰਨ ਦੇ ਦੋਸ਼ ‘ਚ ਦਸ ਦਿਨ ਬਰਤਨ ਸਾਫ਼ ਕਰਨ ਦੀ ਤਨਖ਼ਾਹ ਲਾਈ ਗਈ ਹੈ। ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਹੋਈ ਇਕੱਤਰਤਾ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਸ਼ਾਮਲ ਹੋਏ। ਜਥੇਦਾਰ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਵਰਜੀਨੀਆ ਦੇ ਗੁਰਦੁਆਰੇ ਦੇ ਪੰਜ ਆਗੂਆਂ ਨੂੰ ਪੰਥ ਵਿਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ। ਕੁਲਦੀਪ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ, ਰਜਿੰਦਰ ਸਿੰਘ ਅਤੇ ਅਮਰਜੀਤ ਸਿੰਘ ਨਰੂਲਾ ਨੂੰ ਅੰਮ੍ਰਿਤ ਸੰਚਾਰ ਦੀ ਮਰਿਆਦਾ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਗਿਆ ਹੈ। ਸਮੂਹ ਸਿੱਖ ਸੰਗਤ ਨੂੰ ਇਨ੍ਹਾਂ ਨਾਲ ਰੋਟੀ-ਬੇਟੀ ਦੀ ਸਾਂਝ ਨਾ ਰੱਖਣ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਮੇਲ-ਮਿਲਾਪ ਨਾ ਰੱਖਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ, 2016 ਨੂੰ ਵਰਜੀਨੀਆ ਦੇ ਗੁਰਦੁਆਰੇ ਦੇ ਇਨ੍ਹਾਂ ਵਿਅਕਤੀਆਂ ਨੇ ਪੰਜ ਪਿਆਰਿਆਂ ਦੇ ਰੂਪ ਵਿਚ ਅੰਮ੍ਰਿਤ ਸੰਚਾਰ ਕੀਤਾ ਸੀ ਅਤੇ ਮਰਿਆਦਾ ਦੀ ਉਲੰਘਣਾ ਕਰਦਿਆਂ ਪੰਜ ਬਾਣੀਆਂ ਦਾ ਪਾਠ ਕਰਨ ਦੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਅੰਗਾਂ ਦੀ ਬਾਣੀ ਪੜ੍ਹ ਕੇ ਅੰਮ੍ਰਿਤ ਸੰਚਾਰ ਕੀਤਾ ਸੀ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਦੀ ਜਾਂਚ ਕਰਾਈ ਗਈ ਸੀ ਅਤੇ ਰਿਪੋਰਟ ਦੇ ਆਧਾਰ ‘ਤੇ ਇਨ੍ਹਾਂ ਨੂੰ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਸੀ ਪਰ ਇਨ੍ਹਾਂ ‘ਚੋਂ ਕੋਈ ਵੀ ਹਾਜ਼ਰ ਨਹੀਂ ਹੋਇਆ ਅਤੇ ਨਾ ਹੀ ਕੋਈ ਸਪੱਸ਼ਟੀਕਰਨ ਭੇਜਿਆ। ਉੁਨ੍ਹਾਂ ਦੱਸਿਆ ਕਿ ਇਸੇ ਗੁਰਦੁਆਰੇ ਦੇ ਭਾਈ ਸੁਰਿੰਦਰ ਸਿੰਘ, ਜੋ ਉਸ ਵੇਲੇ ਗ੍ਰੰਥੀ ਵਜੋਂ ਹਾਜ਼ਰ ਸਨ, ਨੇ ਪਿਛਲੇ ਦਿਨੀਂ ਵਾਸ਼ਿੰਗਟਨ ਡੀਸੀ ਦੇ ਗੁਰਦੁਆਰੇ ਵਿਚ ਇਸ ਮਾਮਲੇ ਸਬੰਧੀ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗੀ ਸੀ। ਉਸ ਨੇ ਇਹ ਮੁਆਫੀਨਾਮਾ ਸ੍ਰੀ ਅਕਾਲ ਤਖ਼ਤ ‘ਤੇ ਵੀ ਭੇਜਿਆ ਸੀ, ਜਿਸ ਨੂੰ ਵਿਚਾਰਨ ਮਗਰੋਂ ਸੁਰਿੰਦਰ ਸਿੰਘ ਨੂੰ 30 ਜੂਨ ਤਕ ਸ੍ਰੀ ਅਕਾਲ ਤਖ਼ਤ ‘ਤੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਹੈ। ਨਾ ਆਉਣ ਦੀ ਸੂਰਤ ‘ਚ ਉਸ ਖ਼ਿਲਾਫ਼ ਵੀ ਇਨ੍ਹਾਂ ਪੰਜ ਵਿਅਕਤੀਆਂ ਵਾਲਾ ਹੁਕਮਨਾਮਾ ਲਾਗੂ ਹੋਵੇਗਾ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਨੂੰ ਆਸ਼ੂਤੋਸ਼ ਦੇ ਡੇਰੇ ‘ਤੇ ਜਾ ਕੇ ਉਸ ਦੀ ਵਡਿਆਈ ਕਰਦਿਆਂ ਸ਼ਬਦ ਗਾਇਨ ਕਰਨ ਦੇ ਦੋਸ਼ ਹੇਠ ਤਨਖ਼ਾਹ ਲਾਈ ਗਈ। ਉਨ੍ਹਾਂ ਨੂੰ ਆਦੇਸ਼ ਦਿੱਤਾ ਕਿ ਉਹ ਖ਼ੁਦ ਇਕ ਸਹਿਜ ਪਾਠ ਕਰਨ ਜਾਂ ਸੁਣਨ, 10 ਦਿਨ ਲੰਗਰ ਵਿਚ ਬਰਤਨਾਂ ਦੀ ਸੇਵਾ ਕਰਨ ਅਤੇ ਮਗਰੋਂ 100 ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਾਉਣ। ਇਸ ਮਗਰੋਂ ਸੌ ਰੁਪਏ ਗੁਰੂ ਦੀ ਗੋਲਕ ਵਿਚ ਪਾ ਕੇ ਖਿਮਾ ਯਾਚਨਾ ਦੀ ਅਰਦਾਸ ਕਰਾਉਣ। ਜਥੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਰਾਗੀ ਬਲਬੀਰ ਸਿੰਘ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਖਿਮਾ ਯਾਚਨਾ ਲਈ ਅਪੀਲ ਕੀਤੀ ਸੀ। ਇਸ ਦੌਰਾਨ ਬਜ਼ੁਰਗ ਰਾਗੀ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ ਅਤੇ ਇਥੋਂ ਲਾਈ ਗਈ ਤਨਖਾਹ ਨੂੰ ਪੂਰਾ ਕਰਨਗੇ। ਉਹ ਕਈ ਵਰ੍ਹੇ ਪਹਿਲਾਂ ਆਸ਼ੂਤੋਸ਼ ਦੇ ਡੇਰੇ ‘ਤੇ ਗਏ ਸਨ ਪਰ ਇਸ ਸਬੰਧੀ ਤਸਵੀਰ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਮਗਰੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ‘ਤੇ ਵਿਚਾਰਿਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article