PUNJABMAILUSA.COM

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

 Breaking News

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ
August 10
07:21 2018

ਵਰਜੀਨੀਆ, 10 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਪੱਛਮੀ ਵਰਜੀਨੀਆ ਸੂਬੇ ਵਿਚ ਇਸ ਸਾਲ ਨਵੰਬਰ ਵਿਚ ਮੱਧਕਾਲੀ ਚੋਣਾਂ ਹੋਣੀਆਂ ਹਨ। ਦੇਸ਼ ਦੇ ਬਾਹਰ ਕੰਮ ਕਰ ਰਹੇ ਵਰਜੀਨੀਆਈ ਨਾਗਰਿਕਾਂ ਨੂੰ ਪਹਿਲੀ ਵਾਰ ਮੋਬਾਈਲ ਫ਼ੋਨ ਦੇ ਜ਼ਰੀਏ ਮਤਦਾਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਇਹ ਮੌਕਾ ਖ਼ਾਸ ਕਰਕੇ ਉਨ੍ਹਾਂ ਸੈਨਿਕਾਂ ਦੇ ਲਈ ਹੈ ਜੋ ਅਮਰੀਕਾ ਦੇ ਬਾਹਰ ਦੂਜੇ ਦੇਸ਼ਾਂ ਵਿਚ ਸੇਵਾਵਾਂ ਦੇ ਰਹੇ ਹਨ। ਹੁਣ ਤੱਕ ਇਸ ਤਕਨੀਕ ਦਾ ਇਸਤੇਮਾਲ ਸੀਮਤ ਟਰਾਇਲ ਰੰਜ਼ ਅਤੇ ਰਾਕ ਐਂਡ ਰੋਲ ਹਾਲ ਆਫ਼ ਫੇਮ ਜਿਹੀ ਪ੍ਰਾਈਵੇਟ ਚੋਣਾਂ ਦੇ ਲਈ ਕੀਤਾ ਗਿਆ ਸੀ । ਹੁਣ ਪਹਿਲੀ ਵਾਰ ਸੰਘੀ ਚੋਣ ਵਿਚ ਇਸ ਰਾਹੀਂ ਮਤਦਾਨ ਕੀਤਾ ਜਾਵੇਗਾ। ਹਾਲਾਂਕਿ ਚੋਣਾਂ ਦੀ ਨਿਰਪੱਖਤਾ ਬਣਾਈ ਰੱਖਣ ਦੇ ਲਈ ਜ਼ੋਰ ਦੇਣ ਵਾਲੇ ਅਤੇ ਕੰਪਿਊਟਰ ਸੁਰੱਖਿਆ ਮਾਹਰਾਂ ਨੇ ਮੋਬਾਈਲ ਰਾਹੀਂ ਮਤਦਾਨ ਕਰਾਉਣ ਦੀ ਚੁਣੌਤੀਆਂ ਦੇ ਬਾਰੇ ਵਿਚ ਵੀ ਚੌਕਸ ਕੀਤਾ ਹੈ। ਇਕ ਮਾਹਰ ਨੇ ਇਸ ਨੂੰ ‘ਭਿਆਨਕ ਵਿਚਾਰ’ ਤੱਕ ਦੱਸਿਆ। ਵਰਜੀਨੀਆ ਨੇ ਮੋਬਾਈਲ ਰਾਹੀਂ ਮਤਦਾਨ ਕਰਾਉਣ ਦਾ ਫ਼ੈਸਲਾ ਅਜਿਹੇ ਸਮੇਂ ਲਿਆ ਹੈ ਜਦ ਅਮਰੀਕੀ ਖੁਫ਼ੀਆ ਏਜੰਸੀਆਂ ਨੇ ਮੱਧਕਾਲੀ ਚੋਣਾਂ ਵਿਚ ਰੂਸੀ ਹੈਕਰਾਂ ਦੇ ਦਖ਼ਲ ਦਾ ਸ਼ੱਕ ਜਤਾਉਂਦੇ ਹੋਏ ਚਿਤਾਵਨੀ ਦਿੱਤੀ ਹੈ।
ਅਮਰੀਕਾ ਪਹਿਲਾਂ ਵੀ ਦੋਸ਼ ਲਗਾਉਂਦਾ ਰਿਹਾ ਹੈ ਕਿ 2016 ਦੇ ਰਾਸ਼ਟਰਪਤੀ ਚੋਣ ਵਿਚ ਰੂਸੀ ਹੈਕਰਾਂ ਨੇ ਰੂਸੀ ਸਰਕਾਰ ਦੀ ਸ਼ਹਿ ‘ਤੇ ਦਖ਼ਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਮਰੀਕਾ ਵਿਚ ਇਸ ਮਾਮਲੇ ਨੂੰ ਲੇ ਕੇ ਜਾਂਚ ਵੀ ਚਲ ਹੈ। ਇਸ ਸਭ ਨਾਲ ਸਬੰਧਤ ਪੱਛਮੀ ਵਰਜੀਨੀਆ ਦੇ ਰਾਜ ਸਕੱਤਰ ਮੈਕ ਵਾਰਨਰ ਅਤੇ ਮਤਦਾਨ ਦੇ ਲਈ ਵੋਟਜ਼ ਐਪ ਬਣਾਉਣ ਵਾਲੀ ਬੋਸਟਨ ਦੀ ਕੰਪਨੀ ਇਸ ਗੱਲ ‘ਤੇ ਜ਼ੋਰ ਦੇ ਰਹੀ ਹੈ ਕਿ ਮੋਬਾਈਲ ਰਾਹੀਂ ਮਤਦਾਨ ਕਰਾਉਣਾ ਸੁਰੱਖਿਅਤ ਰਹੇਗਾ। ਮੋਬਾਈਲ ਰਾਹੀਂ ਮਤਦਾਨ ਕਰਨ ਦੇ ਲਈ ਸਭ ਤੋਂ ਪਹਿਲਾਂ ਵੋਟਰ ਨੂੰ ਸਰਕਾਰ ਦੁਆਰਾ ਜਾਰੀ ਪਛਾਣ ਪੱਤਰ ਦੀ ਫ਼ੋਟੋ ਅਤੇ ਖੁਦ ਦੇ ਚਿਹਰੇ ਦਾ ਇਕ ਸੈਲਫੀ ਵੀਡੀਓ ਇਸਤੇਮਾਲ ਕਰਦੇ ਹੋਏ ਐਪ ਵਿਚ ਰਜਿਸਟਰ ਕਰਨਾ ਹੋਵੇਗਾ।
ਵੋਟਜ਼ ਐਪ ਦਾ ਕਹਿਣਾ ਹੈ ਕਿ ਚਿਹਰੇ ਦੀ ਪਛਾਣ ਕਰਨ ਵਾਲਾ ਸਾਫ਼ਟਵੇਅਰ ਇਹ ਯਕੀਨੀ ਬਣਾਵੇਗਾ ਕਿ ਫ਼ੋਟੋ ਅਤੇ ਵੀਡੀਓ ਸਬੰਧਤ ਯੂਜ਼ਰ ਦੇ ਹੀ ਹਨ। ਰਜਿਸਟਰੇਸ਼ਨ ਮਨਜ਼ੂਰ ਹੋ ਜਾਣ ਤੋਂ ਬਾਅਦ ਵੋਟਰ ਵੋਟਜ਼ ਐਪ ਦਾ ਇਸਤੇਮਾਲ ਮਤਦਾਨ ਦੇ ਲਈ ਕਰ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article