PUNJABMAILUSA.COM

ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

 Breaking News

ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ
February 14
10:23 2018

ਵਰਜੀਨੀਆ, 14 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਵਰਜੀਨੀਆ ਦੇ ਇਲਾਕੇ ਵਿਚ ਗੁਰਦੁਆਰੇ ਦੇ ਇਕ ਹੈੱਡ ਗ੍ਰੰਥੀ ਕੁਲਦੀਪ ਸਿੰਘ ਜੋ ਮਈ 2016 ਤੋਂ ਵਿਵਾਦਾਂ ਵਿਚ ਘਿਰੇ ਹੋਏ ਹਨ, ‘ਤੇ ਬੀਤੇ ਦਿਨ ਜਾਨਲੇਵਾ ਹਮਲਾ ਹੋਇਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਵੱਲੋਂ ਸਾਲ 2016 ਵਿਚ ਤਿੰਨ ਬਾਣੀਆਂ ਪੜ੍ਹ ਕੇ ਅੰਮ੍ਰਿਤ ਛਕਾਉਣ ਕਰਕੇ ਅਤੇ ਸਿੱਖੀ ਮਰਿਆਦਾ ਨੂੰ ਤੋੜਣ ਕਾਰਨ ਈਸਟ ਕੋਸਟ ਦੇ 30 ਦੇ ਕਰੀਬ ਗੁਰੂ ਘਰਾਂ ਦੇ ਨੁਮਾਇੰਦਿਆਂ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਸਿੱਖੀ ਦੀ ਮਾਣ ਮਰਿਆਦਾ ਨੂੰ ਭੰਗ ਕਰਨ ‘ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵੀ ਛੇਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵੀ ਉਹ ਹਠੀ ਰਵੱਈਏ ‘ਤੇ ਅੜੇ ਰਹੇ ਅਤੇ ਪੇਸ਼ ਨਹੀਂ ਹੋਏ ਸਨ, ਜਿਸ ਕਰਕੇ ਸਥਾਨਕ ਗੁਰੂਘਰਾਂ ਦੇ ਵਿਰੋਧ ਤੋਂ ਬਾਅਦ ਵੀ ਮੁਆਫੀਨਾਮਾ ਦੀ ਸ਼ਰਤ ਰੱਖਣ ‘ਤੇ ਵੀ ਉਹ ਟੱਸ ਤੋਂ ਮੱਸ ਨਹੀਂ ਹੋਏ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਵੇਰੇ 5 ਵਜੇ ਦੇ ਕਰੀਬ ਇਕ ਕਾਲੇ ਰੰਗ ਦਾ ਟਰੱਕ ਕੁਝ ਦੂਰੀ ‘ਤੇ ਖੜ੍ਹਾ ਗ੍ਰੰਥੀ ਦਾ ਇੰਤਜ਼ਾਰ ਕਰ ਰਿਹਾ ਸੀ, ਜਿਉਂ ਹੀ ਗ੍ਰੰਥੀ 5 ਵਜੇ ਸਵੇਰੇ ਘਰੋਂ ਨਿਕਲੇ ਅਤੇ ਆਪਣੀ ਕਾਰ ਨੂੰ ਗੈਰਾਜ ਵਿਚੋਂ ਕੱਢਿਆ, ਉਸੇ ਸਮੇਂ ਟਰੱਕ ਪਾਰਕਿੰਗ ਵਿਚੋਂ ਬਾਹਰ ਨਿਕਲਿਆ ਅਤੇ ਸਟਾਪ ਸਾਈਨ ‘ਤੇ ਗੱਡੀ ਦੇ ਰੁਕਦੇ ਹੀ ਟਰੱਕ ਸਵਾਰਾਂ ਨੇ ਦੋਵੇਂ ਪਾਸਿਓਂ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ 7 ਦੇ ਕਰੀਬ ਫਾਇਰ ਹੋਏ। ਹਾਲਾਂਕਿ ਗਿਆਨੀ ਕੁਲਦੀਪ ਸਿੰਘ ਇਸ ਹਮਲੇ ਵਿਚ ਵਾਲ-ਵਾਲ ਬੱਚ ਗਏ। ਸੂਤਰਾਂ ਮੁਤਾਬਕ ਹਮਲਾਵਰ ਗ੍ਰੰਥੀ ਨੂੰ ਮਾਰਨ ਨਹੀਂ ਆਏ ਸਨ, ਉਹ ਸਿਰਫ ਉਨ੍ਹਾਂ ਨੂੰ ਡਰਾਉਣ ਹੀ ਆਏ ਸਨ, ਤਾਂ ਜੋ ਉਹ ਆਪਣੇ ਕੀਤੇ ਨੂੰ ਸੁਧਾਰ ਲੈਣ। ਇਥੇ ਗ੍ਰੰਥੀ ਕੁਲਦੀਪ ਸਿੰਘ ਦੀ ਕੋਈ ਆਪਣੀ ਸ਼ਰਾਰਤ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਇਸ ਮਾਮਲੇ ਵਿਚ ਪੁਲਿਸ ਨੇ ਖੁਦ ਇਸ ਗ੍ਰੰਥੀ ਬਾਰੇ ਪੁਰਾਣੀ ਅਤੇ ਹੁਣ ਦੀ ਜਾਂਚ ਪੜਤਾਲ ਦੀ ਜਾਣਕਾਰੀ ਵੀ ਇਕੱਤਰ ਕੀਤੀ ਹੈ, ਜਿਸ ਵਿਚ ਬਾਣੀ ਨਾਲ ਛੇੜਛਾੜ ਦੀ ਵੀ ਗੱਲ ਹੈ। ਇਸ ਲਈ ਪੁਲਿਸ ਹੁਣ ਤਿੰਨ ਥਿਊਰੀਆਂ ‘ਤੇ ਕੰਮ ਕਰ ਰਹੀ ਹੈ। ਆਰਥਿਕ ਮੰਦੀ, ਗ਼ੈਰ ਇਮੀਗ੍ਰੇਸ਼ਨ ਅਤੇ ਬਾਣੀ ਨਾਲ ਛੇੜਛਾੜ ਸਬੰਧੀ ਹਠੀ ਰਵੱਈਆ। ਇਤਿਹਾਸ ਗਵਾਹ ਹੈ ਜਿਸ ਨੇ ਵੀ ਬਾਣੀ ਨਾਲ ਛੇੜਛਾੜ ਕੀਤੀ ਹੈ, ਗੁਰੂ ਨੇ ਉਸ ਨੂੰ ਸਜ਼ਾ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿਚ ਪਤਾ ਲੱਗੇਗਾ ਕਿ ਪੁਲਿਸ ਕਿਸ ਨਤੀਜੇ ‘ਤੇ ਪਹੁੰਚਦੀ ਹੈ, ਕਿਉਂਕਿ ਟਰੱਕ ਦੀਆਂ ਤਸਵੀਰਾਂ ਅਤੇ ਤਿੰਨ ਵਿਅਕਤੀਆਂ ਦੀਆਂ ਤਸਵੀਰਾਂ ਗੁਆਂਢੀਆਂ ਦੇ ਘਰ ਬਾਹਰ ਲੱਗੇ ਕੈਮਰਿਆਂ ਵਿਚ ਕੈਦ ਹੋ ਗਈਆਂ ਸਨ, ਜੋ ਪੁਲਿਸ ਨੇ ਪ੍ਰਾਪਤ ਕਰ ਲਈਆਂ ਹਨ। ਹੁਣ ਪੁਲਿਸ ਦੀ ਨਜ਼ਰ ਗੁਰੂ ਘਰ ‘ਤੇ ਟਿਕ ਗਈ ਹੈ ਕਿ ਅਜਿਹਾ ਕਾਰਾ ਗੁਰੂ ਘਰ ਵਿਚ ਨਾ ਵਾਪਰ ਜਾਵੇ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕੀਤੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article