PUNJABMAILUSA.COM

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

 Breaking News

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
January 12
21:50 2019

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕਾ ‘ਚ 20 ਦਿਨਾਂ ਤੋਂ ਚੱਲ ਰਹੇ ਸ਼ਟਡਾਊਨ ਕਾਰਨ ਛੁੱਟੀ ‘ਤੇ ਰਹਿਣ ਨੂੰ ਮਜਬੂਰ ਸੰਘੀ ਮੁਲਾਜ਼ਮਾਂ ਨੇ ਵਾਈਟ ਹਾਊਸ ਦੇ ਬਾਹਰ ਪ੍ਰਦਰਸ਼ਨ ਕਰ ਕੇ ਆਪਣਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸ਼ਟਡਾਊਨ ਖਤਮ ਕਰਨ ਦੀ ਅਪੀਲ ਕਰਦੇ ਹੋਏ ਆਪਣੀ ਤਨਖਾਹ ਦੀ ਮੰਗ ਕੀਤੀ। ਵਾਈਟ ਹਾਊਸ ਦੇ ਬਾਹਰ ਮਾਰਚ ਕਰਦੇ ਹੋਏ ਮੁਲਾਜ਼ਮਾਂ ਨੇ ਕੁਝ ਪੋਸਟਰ ਵੀ ਲਹਿਰਾਏ। ਇਨ੍ਹਾਂ ‘ਚ ਲਿਖਿਆ ਸੀ, ‘ਸਾਨੂੰ ਹੜਤਾਲ ਨਹੀਂ, ਕੰਮ ਚਾਹੀਦਾ ਹੈ।’ ਰਾਜਧਾਨੀ ਵਾਸ਼ਿੰਗਟਨ ਦੇ ਇਲਾਵਾ ਫਲੋਰਿਡਾ, ਨਿਊਯਾਰਕ, ਓਗਡੇਨ ਆਦਿ ‘ਚ ਵੀ ਕਈ ਥਾਵਾਂ ‘ਤੇ ਸਰਕਾਰੀ ਮੁਲਾਜ਼ਮਾਂ ਨੇ ਪ੍ਰਦਰਸ਼ਨ ਕੀਤਾ। ਰਾਸ਼ਟਰਪਤੀ ਟਰੰਪ ਨੇ ਮੈਕਸਿਕੋ ਸਰਹੱਦ ‘ਤੇ ਕੰਧ ਬਣਾਉਣ ਦਾ ਆਪਣਾ ਚੋਣ ਵਾਅਦਾ ਪੂਰਾ ਕਰਨ ਲਈ ਸੰਸਦ ਤੋਂ 5.7 ਅਰਬ ਡਾਲਰ (ਕਰੀਬ 40 ਹਜ਼ਾਰ ਕਰੋੜ ਰੁਪਏ) ਦੇ ਵਾਧੂ ਬਜਟ ਦੀ ਮੰਗ ਕੀਤੀ ਸੀ। ਇਸ ‘ਤੇ ਸਹਿਮਤੀ ਨਾ ਬਣਨ ਦੇ ਕਾਰਨ ਹੀ ਅਮਰੀਕਾ ‘ਚ ਸ਼ਟਡਾਊਨ ਦੀ ਸਥਿਤੀ ਹੈ। ਇਸ ਨਾਲ ਕਰੀਬ ਅੱਠ ਲੱਖ ਸੰਘੀ ਮੁਲਾਜ਼ਮ ਪ੍ਰਭਾਵਿਤ ਹਨ। ਉਨ੍ਹਾਂ ਨੂੰ ਜਾਂ ਤਾਂ ਛੁੱਟੀ ‘ਤੇ ਰਹਿਣਾ ਪੈ ਰਿਹਾ ਹੈ ਜਾਂ ਬਿਨਾਂ ਤਨਖਾਹ ਦੇ ਕੰਮ ਕਰਨਾ ਪੈ ਰਿਹਾ ਹੈ। ਵਾਤਾਵਰਨ ਸੁਰੱਖਿਆ ਏਜੰਸੀ ਦੀ ਵਿਗਿਆਨਕ ਐਲਨ ਸੁਰਿਆਨੋ ਨੇ ਕਿਹਾ ਕਿ ਇਸ ਤੋਂ ਇਹ ਤਾਂ ਸਪੱਸ਼ਟ ਹੈ ਕਿ ਸਰਕਾਰ ਆਮ ਨਾਗਰਿਕਾਂ ਦੀ ਸਮੱਸਿਆ ਨਹੀਂ ਸਮਝਦੀ। ਇਕ ਹੋਰ ਸੰਘੀ ਮੁਲਾਜ਼ਮ ਨੇ ਕਿਹਾ ਕਿ ਸ਼ਟਡਾਊਨ ਕਾਰਨ ਅਸੀਂ ਆਪਣੀਆਂ ਮੂਲ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਪਾ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article