PUNJABMAILUSA.COM

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

 Breaking News

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ
August 14
10:10 2019

-ਕੁੱਟ-ਕੁੱਟ ਕੇ ਕੀਤਾ ਲਹੂ-ਲੁਹਾਨ, ਚਿਹਰੇ ਦੀ ਹੱਡੀ ਟੁੱਟੀ
ਵਾਸ਼ਿੰਗਟਨ, 14 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ. ਇਲਾਕੇ ‘ਚ ਬਜ਼ੁਰਗ ਸਿੱਖ ‘ਤੇ ਨਸਲੀ ਹਮਲੇ ਦੀ ਘਟਨਾ ਵਾਪਰੀ, ਜਿੱਥੇ ਹਮਲਾਵਰਾਂ ਨੇ ਬਜ਼ੁਰਗ ਸਿੱਖ ਨੂੰ ਕੁੱਟ-ਕੁੱਟ ਕੇ ਲਹੂ-ਲੁਹਾਨ ਕਰ ਦਿੱਤਾ। ਬਜ਼ੁਰਗ ਸਿੱਖ ਦੇ ਚਿਹਰੇ ‘ਤੇ ਐਨੇ ਵਾਰ ਕੀਤੇ ਗਏ ਕਿ ਉਸ ਦੇ ਚਿਹਰੇ ਦੀ ਹੱਡੀ ਟੁੱਟ ਗਈ ਅਤੇ ਸਰੀਰ ਦੇ ਹੋਰਨਾਂ ਹਿੱਸਿਆਂ ‘ਤੇ ਡੂੰਘੇ ਜ਼ਖਮਾਂ ਕਾਰਨ ਤੁਰੰਤ ਸਰਜਰੀ ਕਰਨੀ ਪਈ। ਬਜ਼ੁਰਗ ਦੇ ਪਰਿਵਾਰ ਨੇ ਦੁੱਖ ਦੀ ਇਸ ਘੜੀ ਵਿਚ ਆਪਣੀ ਪਛਾਣ ਜਨਤਕ ਨਾ ਕਰਨ ਦਾ ਫੈਸਲਾ ਲਿਆ। ਬਜ਼ੁਰਗ ਦਾ ਨਾਂ ਸਿਰਫ ਸਰਦਾਰ ਸਾਹਿਬ ਦੱਸਿਆ ਗਿਆ, ਜਿਨ੍ਹਾਂ ਦੀ ਬੇਟੀ ਨੇ ਕਿਹਾ ਕਿ ਕੋਈ ਵੀ ਪਰਿਵਾਰ ਅਜਿਹੇ ਹਾਲਾਤ ਵਿਚੋਂ ਲੰਘਣਾ ਨਹੀਂ ਚਾਹੇਗਾ। ਜ਼ਾਲਮਾਂ ਨੇ ਇਕ ਬਜ਼ੁਰਗ ਇਨਸਾਨ ਨੂੰ ਵੀ ਨਹੀਂ ਬਖਸ਼ਿਆ। ਉਧਰ ਯੂਨਾਈਟਿਡ ਸਿੱਖਸ ਦੇ ਕਾਨੂੰਨੀ ਮਾਹਰ ਪਰਿਵਾਰ ਦੀ ਮਦਦ ਕਰ ਰਹੇ ਹਨ। ਜਥੇਬੰਦੀ ਦੇ ਟਰੱਸਟੀ ਸਰਨਦੀਪ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਪੂਰੀ ਵਾਹ ਲਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਭਾਈਚਾਰੇ ਦਾ ਥੰਮ੍ਹ ਹੁੰਦੇ ਹਨ ਅਤੇ ਅਜਿਹੀਆਂ ਵਧੀਕੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਵਾਲਡਨ ਪਾਮਜ਼ ਹੋਮ ਓਨਰਜ਼ ਐਸੋਸੀਏਸ਼ਨ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜੋ ਪਰਿਵਾਰ ਦੀ ਜਾਇਦਾਦ ਜ਼ਬਰਦਸਤੀ ਖਰੀਦਣਾ ਚਾਹੁੰਦੀ ਸੀ। ਐਸੋਸੀਏਸ਼ਨ ਵੱਲੋਂ ਕਥਿਤ ਤੌਰ ‘ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਫਲੋਰੀਡਾ ਦੇ ਓਰਲੈਂਡੋ ਸ਼ਹਿਰ ਵਿਖੇ ਸਥਿਤ ਜਾਇਦਾਦ ਦੀਆਂ 22 ਇਕਾਈਆਂ ਪਰਿਵਾਰ ਵੇਚ ਦੇਵੇ, ਪਰ ਸਿੱਖ ਪਰਿਵਾਰ ਵੱਲੋਂ ਲਗਾਤਾਰ ਇਨਕਾਰ ਕੀਤਾ ਜਾ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article