PUNJABMAILUSA.COM

ਵਾਸ਼ਿੰਗਟਨ ਵੱਲੋਂ ਪਾਕਿਸਤਾਨੀ ਡਿਪਲੋਮੈਟਾਂ ‘ਤੇ ਨਵੀਆਂ ਪਾਬੰਦੀਆਂ ਲਗਾਉਣ ਦੀ ਤਿਆਰੀ

ਵਾਸ਼ਿੰਗਟਨ ਵੱਲੋਂ ਪਾਕਿਸਤਾਨੀ ਡਿਪਲੋਮੈਟਾਂ ‘ਤੇ ਨਵੀਆਂ ਪਾਬੰਦੀਆਂ ਲਗਾਉਣ ਦੀ ਤਿਆਰੀ

ਵਾਸ਼ਿੰਗਟਨ ਵੱਲੋਂ ਪਾਕਿਸਤਾਨੀ ਡਿਪਲੋਮੈਟਾਂ ‘ਤੇ ਨਵੀਆਂ ਪਾਬੰਦੀਆਂ ਲਗਾਉਣ ਦੀ ਤਿਆਰੀ
April 11
10:08 2018

ਇਸਲਾਮਾਬਾਦ, 11 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ‘ਚ ਅਮਰੀਕੀ ਡਿਪਲੋਮੈਟ ਵੱਲੋਂ ਹੋਏ ਸੜਕ ਹਾਦਸੇ ਨੂੰ ਲੈ ਕੇ ਜਾਰੀ ਤਣਾਅ ਵਿਚ ਹੁਣ ਵਾਸ਼ਿੰਗਟਨ ਨੇ ਆਪਣੇ ਇੱਥੇ ਰਹਿ ਰਹੇ ਪਾਕਿਸਤਾਨੀ ਡਿਪਲੋਮੈਟਾਂ ‘ਤੇ ਨਵੀਆਂ ਪਾਬੰਦੀਆਂ ਲਗਾਉਣ ਦੀ ਤਿਆਰੀ ਵਿਚ ਹੈ। ਅਮਰੀਕੀ ਪ੍ਰਸ਼ਾਸਨ ਨੇ ਕਥਿਤ ਤੌਰ ‘ਤੇ ਨਵਾਂ ਕੋਡ ਆਫ ਕੰਡਕਟ ਤਿਆਰ ਕੀਤਾ ਹੈ, ਜਿਸ ਮੁਤਾਬਕ ਪਾਕਿਸਤਾਨੀ ਡਿਪਲੋਮੈਟਾਂ ਨੂੰ 40 ਕਿਲੋਮੀਟਰ ਦੇ ਦਾਇਰੇ ਵਿਚ ਹੀ ਸਫਰ ਕਰਨ ਦੀ ਇਜਾਜ਼ਤ ਹੋਵੇਗੀ। ਇਕ ਅੰਗਰੇਜ਼ੀ ਅਖਬਾਰ ਮੁਤਾਬਕ ਨਵੀਆਂ ਪਾਬੰਦੀਆਂ 1 ਮਈ ਤੋਂ ਲਾਗੂ ਹੋਣਗੀਆਂ। ਸੂਤਰਾਂ ਮੁਤਾਬਕ ਇਸ ਸੰਬੰਧ ਵਿਚ ਪਾਕਿਸਤਾਨੀ ਦੂਤਘਰ ਦੇ ਇਲਾਵਾ 4 ਵਣਜ ਦੂਤਘਰਾਂ ਵਿਚ ਕੰਮ ਕਰਨ ਵਾਲੇ ਡਿਪਲੋਮੈਟਾਂ ਨੂੰ ਨੋਟਿਸ ਦਿੱਤਾ ਜਾ ਚੁੱਕਾ ਹੈ।
ਨਵੇਂ ਨਿਯਮਾਂ ਮੁਤਾਬਕ ਪਾਕਿਸਤਾਨੀ ਡਿਪਲੋਮੈਟ ਸਟਾਫ ਲਈ 40 ਕਿਲੋਮੀਟਰ ਤੋਂ ਜ਼ਿਆਦਾ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅਮਰੀਕੀ ਪ੍ਰਸ਼ਾਸਨ ਦੀ ਮਨਜ਼ੂਰ ਲੈਣਾ ਜ਼ਰੂਰੀ ਹੈ। ਇੰਨਾ ਹੀ ਨਹੀਂ, ਉਨ੍ਹਾਂ ਲਈ ਦੂਤਘਰ ਅਤੇ ਵਣਜ ਦੂਤਘਰਾਂ ਦੇ 20 ਮੀਲ ਦੇ ਦਾਇਰੇ ‘ਚ ਹੀ ਘਰ ਲੈਣਾ ਜ਼ਰੂਰੀ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ‘ਚ ਅਮਰੀਕੀ ਡਿਪਲੋਮੈਟ ਕਰਨਲ ਜੋਸੇਫ ਇਮੈਨੁਅਲ ਹਾਲ ਦੀ ਗੱਡੀ ਨਾਲ ਟਕਰਾਉਣ ਮਗਰੋਂ ਇਕ ਬਾਈਕ ਸਵਾਰ ਦੀ ਮੌਤ ਦੇ ਬਾਅਦ ਜੋਸੇਫ ਨੂੰ ‘ਨੋ ਫਲਾਈ ਲਿਸਟ’ ਵਿਚ ਪਾਉਣ ਦੀ ਤਿਆਰੀ ਕਰ ਰਿਹਾ ਹੈ। ਕਰਨਲ ਹਾਲ ‘ਤੇ ਅਪਰਾਧਿਕ ਮਾਮਲਾ ਵੀ ਦਰਜ ਕੀਤਾ ਗਿਆ ਹੈ। ਹਾਲਾਂਕਿ ਡਿਪਲੋਮੈਟ ਨੂੰ ਉਸ ਦੀ ਕੂਟਨੀਤਕ ਛੋਟ ਦੇ ਕਾਰਨ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਇਸ ਕਾਰਵਾਈ ਦੇ ਜਵਾਬ ਵਿਚ ਹੀ ਅਮਰੀਕਾ ਨੇ ਨਵੀਆਂ ਪਾਬੰਦੀਆਂ ਲਗਾਈਆਂ ਹਨ। ਜਦਕਿ ਵੌਇਸ ਆਫ ਅਮਰੀਕਾ ਦੀ ਖਬਰ ਮੁਤਾਬਕ ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਖਬਰਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਪਾਕਿਸਤਾਨੀ ਡਿਪਲੋਮੈਟਾਂ ਦੇ ਅਮਰੀਕਾ ‘ਚ ਆਉਣ-ਜਾਣ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾਈ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article