PUNJABMAILUSA.COM

ਵਾਸ਼ਿੰਗਟਨ ਸੂਬੇ ਦੇ ਕੈਂਟ ‘ਚ ਸਿੱਖ ਨੌਜਵਾਨ ਨੂੰ ਗੋਲੀ ਮਾਰੀ

ਵਾਸ਼ਿੰਗਟਨ ਸੂਬੇ ਦੇ ਕੈਂਟ ‘ਚ ਸਿੱਖ ਨੌਜਵਾਨ ਨੂੰ ਗੋਲੀ ਮਾਰੀ

ਵਾਸ਼ਿੰਗਟਨ ਸੂਬੇ ਦੇ ਕੈਂਟ ‘ਚ ਸਿੱਖ ਨੌਜਵਾਨ ਨੂੰ ਗੋਲੀ ਮਾਰੀ
March 08
09:33 2017

19
ਵਾਸ਼ਿੰਗਟਨ, 8 ਮਾਰਚ (ਪੰਜਾਬ ਮੇਲ)- ਵਾਸ਼ਿੰਗਟਨ ਸੂਬੇ ਦੇ ਕੈਂਟ ‘ਚ 39 ਸਾਲਾ ਇਕ ਸਿੱਖ ਨੂੰ ਉਸ ਦੇ ਘਰ ਬਾਹਰ ਗੋਲੀ ਮਾਰ ਕੇ ਫੱਟੜ ਕਰ ਦਿੱਤਾ ਗਿਆ। ਢਕੇ ਮੂੰਹ ਵਾਲੇ ਹਮਲਾਵਰ ਨੇ ਉੱਚੀ ਆਵਾਜ਼ ਵਿਚ ਕਿਹਾ ‘ਆਪਣੇ ਮੁਲਕ ਨੂੰ ਮੁੜ ਜਾਓ’। ਅਮਰੀਕੀ ਨਾਗਰਿਕ ਦੀਪ ਰਾਏ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਦੇ ਕੈਂਟ ਵਿਚ ਆਪਣੇ ਘਰ ਬਾਹਰ ਵਾਹਨ ਦੀ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਉਸ ਕੋਲ ਇਕ ਅਣਜਾਣ ਵਿਅਕਤੀ ਆਇਆ। ਕੈਂਟ ਪੁਲਿਸ ਨੇ ਦੱਸਿਆ ਕਿ ਦੀਪ ਤੇ ਦੂਜੇ ਵਿਅਕਤੀ ਵਿਚਾਲੇ ਬਹਿਸ ਹੋ ਗਈ। ਦੀਪ ਮੁਤਾਬਕ ਹਮਲਾਵਰ ਨੇ ਇਸ ਦੌਰਾਨ ਉਸ ਨੂੰ ਕਿਹਾ, ‘ਤੁਸੀਂ ਆਪਣੇ ਦੇਸ਼ ਪਰਤ ਜਾਓ ਅਤੇ ਬਾਅਦ ਵਿਚ ਉਸ ਦੀ ਬਾਂਹ ਵਿਚ ਗੋਲੀ ਮਾਰ ਦਿੱਤੀ। ਪੀੜਤ ਨੇ ਦੱਸਿਆ ਕਿ ਹਮਲਾਵਰ 6 ਫੁੱਟ ਲੰਬਾ ਗੋਰਾ ਵਿਅਕਤੀ ਸੀ, ਜਿਸ ਨੇ ਆਪਣੇ ਮੂੰਹ ਦਾ ਹੇਠਲਾ ਹਿੱਸਾ ਢਕਿਆ ਹੋਇਆ ਸੀ। ਇਥੇ ਅਮਰੀਕੀ ਸਫ਼ਾਰਤਖਾਨੇ ਦੀ ਉਪ ਅਧਿਕਾਰੀ ਮੇਰੀਕੇਅ ਐਲ ਕਾਰਲਸਨ ਨੇ ਕਿਹਾ ਕਿ ਵਾਸ਼ਿੰਗਟਨ ਸੂਬੇ ਵਿਚ ਗੋਲੀਬਾਰੀ ਤੋਂ ਉਹ ਉਦਾਸ ਹੈ। ਉਨ੍ਹਾਂ ਟਵੀਟ ਕੀਤਾ, ‘ਅਸੀਂ ਦੀਪ ਰਾਏ ਦੇ ਛੇਤੀ ਤੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਅਸੀਂ ਹਰ ਪ੍ਰਕਾਰ ਦੀ ਨਫ਼ਰਤ ਦੀ ਨਿੰਦਾ ਕਰਦੇ ਹਾਂ।’ ਕੈਂਟ ਪੁਲਿਸ ਦੇ ਮੁਖੀ ਕੇਨ ਥਾਮਸ ਨੇ ਦੱਸਿਆ ਕਿ ਸਿੱਖ ਵਿਅਕਤੀ ਦੇ ‘ਜ਼ਖ਼ਮ ਜਾਨਲੇਵਾ ਨਹੀਂ’ ਹਨ ਪਰ ਉਹ ਇਸ ਨੂੰ ‘ਬੇਹੱਦ ਗੰਭੀਰ ਘਟਨਾ’ ਮੰਨ ਰਹੇ ਹਨ।
ਭਾਰਤ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਏ ਗੱਲਬਾਤ ਕਰ ਰਿਹਾ ਹੈ। ਸਰਕਾਰ ਪੀੜਤ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ‘ਸਿਆਟਲ ਟਾਈਮਜ਼’ ਮੁਤਾਬਕ ਅਧਿਕਾਰੀਆਂ ਵੱਲੋਂ ਇਸ ਹਮਲੇ ਦੀ ਨਫ਼ਰਤੀ ਅਪਰਾਧ ਵਜੋਂ ਪੜਤਾਲ ਕੀਤੀ ਜਾ ਰਹੀ ਹੈ। ਸਾਨ ਫਰਾਂਸਿਸਕੋ ਵਿਚ ਭਾਰਤੀ ਕੌਂਸਲੇਟ, ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਕੈਂਟ ਪੁਲਿਸ ਨੇ ਇਸ ਮਾਮਲੇ ਦੀ ਪੜਤਾਲ ਆਰੰਭ ਦਿੱਤੀ ਹੈ। ਪੁਲਿਸ ਵੱਲੋਂ ਮਦਦ ਲਈ ਐੱਫ.ਬੀ.ਆਈ. ਤੇ ਹੋਰ ਏਜੰਸੀਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਰੈਨਟਨ ਵਿਚ ਸਿੱਖ ਭਾਈਚਾਰੇ ਦੇ ਆਗੂ ਜਸਮੀਤ ਸਿੰਘ ਨੇ ਕਿਹਾ, ‘ਪੀੜਤ ਤੇ ਉਸ ਦਾ ਪਰਿਵਾਰ ‘ਧੁਰ ਅੰਦਰੋਂ ਕੰਬ ਗਿਆ ਹੈ’। ਨਫ਼ਰਤ ਦਾ ਜੋ ਮਾਹੌਲ ਸਿਰਜਿਆ ਗਿਆ ਹੈ, ਉਹ ਕਿਸੇ ਨੂੰ ਵੀ ਨਹੀਂ ਬਖ਼ਸ਼ਦਾ। ਉਸ ਦੇ ਭਾਈਚਾਰੇ ਦੇ ਵਿਅਕਤੀਆਂ ਨਾਲ ਗਾਲੀ-ਗਲੋਚ ਦੀਆਂ ਰਿਪੋਰਟਾਂ ਆ ਰਹੀਆਂ ਹਨ। 11 ਸਤੰਬਰ ਦੇ ਅੱਤਵਾਦੀ ਹਮਲੇ ਬਾਅਦ ਕਈ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਪਰ ਉਦੋਂ ਲੱਗਦਾ ਸੀ ਕਿ ਪ੍ਰਸ਼ਾਸਨ (ਰਾਸ਼ਟਰਪਤੀ) ਉਸ ਡਰ ਨੂੰ ਦਬਾਉਣ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਪਰ ਹੁਣ ਤਾਂ ਇਹ ਬਿਲਕੁਲ ਵੱਖਰਾ ਪਹਿਲੂ ਹੈ।’
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਸਪੱਸ਼ਟ ਤੌਰ ‘ਤੇ ਨਫ਼ਰਤੀ ਅਪਰਾਧ ‘ਚ ਕਨਸਾਸ ਵਿਚ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਕੁਚੀਭੋਤਲਾ ਦੀ ਅਮਰੀਕੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਐਡਮ ਪੁਰਿੰਟਨ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਿਛਲੇ ਹਫ਼ਤੇ ਲੈਂਕਾਸਟਰ ‘ਚ ਭਾਰਤੀ ਮੂਲ ਦੇ ਸਟੋਰ ਮਾਲਕ ਹਰਨੀਸ਼ ਪਟੇਲ (43) ਦੀ ਘਰ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article