PUNJABMAILUSA.COM

ਵਿਆਹ ਕਰਕੇ ਅਮਰੀਕਾ ਲਿਆਂਦੀ ਪਤਨੀ 6 ਦਿਨਾਂ ਬਾਅਦ ਹੋਈ ਗਾਇਬ

ਵਿਆਹ ਕਰਕੇ ਅਮਰੀਕਾ ਲਿਆਂਦੀ ਪਤਨੀ 6 ਦਿਨਾਂ ਬਾਅਦ ਹੋਈ ਗਾਇਬ

ਵਿਆਹ ਕਰਕੇ ਅਮਰੀਕਾ ਲਿਆਂਦੀ ਪਤਨੀ 6 ਦਿਨਾਂ ਬਾਅਦ ਹੋਈ ਗਾਇਬ
January 10
10:10 2018

ਸਿਆਟਲ, 10 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਕਲੀਵਲੈਂਡ ਵਿਖੇ ਰਹਿ ਰਿਹਾ ਰੂਪ ਸਿੰਘ (51) ਜੋ ਲੁਧਿਆਣਾ ਦੇ ਇਕ ਸਿਆਸੀ ਪਰਿਵਾਰ ਨਾਲ ਸਬੰਧ ਰੱਖਦਾ ਹੈ, ਤਕਰੀਬਨ 31 ਸਾਲ ਪਹਿਲਾਂ ਅਮਰੀਕਾ ਆਇਆ ਸੀ। 2008 ਵਿਚ ਉਸ ਦਾ ਰਿਸ਼ਤਾ ਕਲੀਵਲੈਂਡ ਵਿਚ ਰਹਿ ਰਹੀ ਇਕ ਰੰਮੀ ਨਾਂ ਦੀ ਔਰਤ ਨੇ ਤਰਨ ਤਾਰਨ ਦੇ ਪਿੰਡ ਪਹੁਵਿੰਡ ਵਿਖੇ ਆਪਣੀ ਭੂਆ ਦੀ ਲੜਕੀ ਮਨਦੀਪ ਕੌਰ ਜਿਸ ਦਾ ਇਕ ਲੜਕਾ ਸੀ ਪਰ ਘਰਵਾਲਾ ਨਹੀਂ ਸੀ, ਨਾਲ ਕਰਵਾਇਆ ਤੇ ਦਸੰਬਰ 2014 ‘ਚ ਉਨ੍ਹਾਂ ਦਾ ਵਿਆਹ ਕਰਵਾ ਦਿੱਤਾ। ਉਹ ਸਾਢੇ ਕੁ ਪੰਜ ਮਹੀਨੇ ਅੰਮ੍ਰਿਤਸਰ ‘ਚ ਰਹਿਣ ਉਪਰੰਤ ਅਮਰੀਕਾ ਆ ਗਿਆ ਤੇ ਆਪਣੀ ਪਤਨੀ ਤੇ ਬੇਟੇ ਦੇ ਅਮਰੀਕਾ ਲਈ ਦਸਤਾਵੇਜ਼ ਅਪਲਾਈ ਕਰ ਦਿੱਤੇ। 5 ਦਸੰਬਰ 2017 ਨੂੰ ਮਨਦੀਪ ਕੌਰ (40) ਤੇ ਉਸ ਦਾ ਲੜਕਾ ਸੈਨਵਰਪ੍ਰੀਤ ਸਿੰਘ (17 ਸਾਲ) ਨਿਊਯਾਰਕ ਪਹੁੰਚੇ। ਰੂਪ ਸਿੰਘ ਨੇ ਦੱਸਿਆ ਕਿ 11 ਦਸੰਬਰ ਸਵੇਰੇ 5 ਵਜੇ ਪੁਲਿਸ ਨੇ ਉਨ੍ਹਾਂ ਦੇ ਅਪਾਰਟਮੈਂਟ ਦਾ ਦਰਵਾਜ਼ਾ ਖੜਕਾਇਆ, ਤਾਂ ਉਸ ਦੀ ਪਤਨੀ ਤੇ ਲੜਕਾ ਰੌਲਾ ਪਾਉਂਦੇ ਹੋਏ ਬਾਹਰ ਆ ਗਏ। ਇੰਟਰਪ੍ਰੇਟਰ ਰਾਹੀਂ ਉਸ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਤੇ ਮੇਰਾ ਮੇਲਜੋਲ ਨਹੀਂ ਹੈ। ਪੁਲਿਸ ਰੂਪ ਸਿੰਘ ਨੂੰ ਥਾਣੇ ਲੈ ਗਈ ਅਤੇ ਉਨ੍ਹਾਂ ਨੂੰ 9 ਵਜੇ ਥਾਣੇ ਆਉਣ ਲਈ ਕਿਹਾ।
ਰੂਪ ਸਿੰਘ ਨੇ ਪੁਲਿਸ ਨੂੰ ਸਾਰੀ ਗੱਲ ਦੱਸੀ ਤੇ ਜਦ ਪੁਲਿਸ ਰੂਪ ਸਿੰਘ ਦੇ ਘਰ ਫਿਰ ਗਈ, ਤਾਂ ਉਸ ਦੀ ਪਤਨੀ ਤੇ ਲੜਕਾ ਆਪਣਾ ਸਾਮਾਨ ਛੱਡ ਕੇ ਭੱਜ ਚੁੱਕੇ ਸਨ। ਜਾਂਦੇ ਹੋਏ ਉਹ ਰੂਪ ਸਿੰਘ ਦਾ ਫ਼ੋਨ, ਸੋਨੇ ਦਾ ਕੜਾ, ਚੇਨੀ ਤੇ ਮੁੰਦਰੀ ਵੀ ਲੈ ਗਏ। ਰੂਪ ਸਿੰਘ ਨੇ ਇਸ ਸਬੰਧੀ ਕਲੀਵਲੈਂਡ ਪੁਲਿਸ ਨੂੰ ਅਤੇ ਇਮੀਗ੍ਰੇਸ਼ਨ ਵਿਭਾਗ ਨੂੰ ਸ਼ਿਕਾਇਤ ਦਰਜ ਕਰਵਾਈ ਤੇ ਅਪੀਲ ਕੀਤੀ ਕਿ ਉਨ੍ਹਾਂ ਦੋਵਾਂ ਨੂੰ ਵਾਪਸ ਭਾਰਤ ਭੇਜਿਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ