PUNJABMAILUSA.COM

ਵਿਕਾਸ ਨੂੰ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਔਰਤਾਂ ਨੂੰ ਵੱਧ ਅਧਿਕਾਰ ਦੇਣ ਦੀ ਲੋੜ: ਪ੍ਰਨੀਤ ਕੌਰ

ਵਿਕਾਸ ਨੂੰ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਔਰਤਾਂ ਨੂੰ ਵੱਧ ਅਧਿਕਾਰ ਦੇਣ ਦੀ ਲੋੜ: ਪ੍ਰਨੀਤ ਕੌਰ

ਵਿਕਾਸ ਨੂੰ ਵੱਧ ਪ੍ਰਭਾਵਸ਼ਾਲੀ ਬਣਾਉਣ ਲਈ ਔਰਤਾਂ ਨੂੰ ਵੱਧ ਅਧਿਕਾਰ ਦੇਣ ਦੀ ਲੋੜ: ਪ੍ਰਨੀਤ ਕੌਰ
March 08
17:34 2018

ਔਰਤਾਂ ਦੇ ਸਸ਼ਕਤੀਕਰਨ ਨਾਲ ਹੀ ਆਦਰਸ਼ ਸਮਾਜ ਸਿਰਜਿਆ ਜਾ ਸਕਦਾ ਹੈ: ਅਰੁਨਾ ਚੌਧਰੀ
‘ਵਿਮੈਨਜ਼ ਪ੍ਰਾਈਡ ਕਨਕਲੇਵ’ ਦੌਰਾਨ ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਸਣੇ ਵੱਖ-ਵੱਖ ਖੇਤਰਾਂ ‘ਚ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਦਾ ਕੀਤਾ ਸਨਮਾਨ
ਚੰਡੀਗੜ੍ਹ, 8 ਮਾਰਚ (ਪੰਜਾਬ ਮੇਲ)- ਸੰਸਾਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਾਣਮੱਤੇ ਤਰੀਕੇ ਨਾਲ ਜੀਵਨ ਜੀਣ, ਕੋਈ ਵੀ ਪ੍ਰਾਪਤੀ ਕਰਨ ਦਾ ਅਧਿਕਾਰ ਹੈ ਅਤੇ ਉਸ ਨੂੰ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਇਹ ਗੱਲ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇਥੇ ਹੋਟਲ ਜੇ.ਡਬਲਿਊ.ਮੈਰੀਅਟ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਜ਼ੀ ਪੰਜਾਬ, ਹਰਿਆਣਾ, ਹਿਮਾਚਲ’ (ਜ਼ੈੱਡਪੀਐਚਐਚ) ਵੱਲੋਂ ਕਰਵਾਏ ‘ਵਿਮੈਨਜ਼ ਪ੍ਰਾਈਡ ਕਨਕਲੇਵ’ ਨੂੰ ਸੰਬੋਧਨ ਕਰਦਿਆਂ ਕਹੀ।
ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਆਖਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਅਜੋਕੇ ਯੁੱਗ ਵਿੱਚ ਔਰਤਾਂ ਘਰ ਦੀ ਚਾਰਦੀਵਾਰੀ ਵਿੱਚ ਕੈਦ ਨਹੀਂ ਹਨ ਅਤੇ ਉਨ੍ਹਾਂ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਔਰਤਾਂ ਨੂੰ ਸ਼ਕਤੀ ਦੇ ਸੋਮੇ ਦੱਸਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਨੇ ਹਰ ਖੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡੇ ਹਨ। ਕੇਂਦਰੀ ਵਿਦੇਸ਼ ਰਾਜ ਮੰਤਰੀ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵਿੱਚ ਮਹਿਲਾ ਵਿੰਗ ਦੀ ਕਾਇਮੀ ਦੀ ਗਵਾਹ ਬਣਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਹ ਵਿੰਗ ਕਾਇਮ ਹੋਣ ਨਾਲ ਇਹ ਵਿਸ਼ਵਾਸ ਪੱਕਾ ਹੋਇਆ ਹੈ ਕਿ ਔਰਤਾਂ ਕਿਸੇ ਤੋਂ ਪਿੱਛੇ ਨਹੀਂ ਹਨ। ਸੰਯੁਕਤ ਰਾਸ਼ਟਰ ਦੇ ਸਾਬਕਾ ਸਕੱਤਰ ਜਨਰਲ ਕੋਫੀ ਅੰਨਾਨ ਦਾ ਹਵਾਲਾ ਦਿੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਔਰਤਾਂ ਦੇ ਸ਼ਕਤੀਕਰਨ ਨਾਲ ਹੀ ਵਿਕਾਸ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਮਿਸਾਲ ਦਿੰਦਿਆਂ ਆਖਿਆ ਕਿ ਹੁਣ ਕੋਈ ਅਜਿਹਾ ਖੇਤਰ ਨਹੀਂ ਹੈ, ਜਿਸ ਵਿੱਚ ਔਰਤਾਂ ਨੇ ਆਪਣੀ ਪਛਾਣ ਨਾ ਬਣਾਈ ਹੋਵੇ।
ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਜ਼ੀ ਚੈਨਲ ਵੱਲੋਂ ਕਰਵਾਈ ਕਨਕਲੇਵ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਤਾਂ ਹੀ ਹੋ ਸਕਦੀ ਹੈ ਜੇ ਔਰਤਾਂ ਨੂੰ ਆਦਰ-ਸਨਮਾਨ ਦਿੱਤਾ ਜਾਵੇ ਅਤੇ ਔਰਤਾਂ ਨੂੰ ਅੱਗੇ ਵੱਧਣ ਦਾ ਮੌਕਾ ਦਿੱਤਾ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਦਿੱਤੀ ਜਾਂਦੀ ਪਹਿਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਔਰਤਾਂ ਨੂੰ ਪੰਚਾਇਤਾਂ ਅਤੇ ਮਿਉਸਪੈਲਟੀਆਂ ਵਿੱਚ 50 ਫੀਸਦੀ ਰਾਂਖਵਾਕਰਨ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਬੀਤੇ ਦਿਨੀਂ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਨਵਜੋਤ ਕੌਰ ਨੂੰ ਪੰਜ ਲੱਖ ਰੁਪਏ ਦਾ ਨਗਦ ਇਨਾਮ ਅਤੇ ਸਰਕਾਰੀ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਦੋਵੇਂ ਖਿਡਾਰਨਾਂ ਪੰਜਾਬ ਦੀਆਂ ਸਮੁੱਚੀਆਂ ਕੁੜੀਆਂ ਲਈ ਪ੍ਰੇਰਨਾ ਦਾ ਸ੍ਰੋਤ ਹੈ।
ਇਸ ਮੌਕੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਰਾਜਨੀਤੀ ਖੇਤਰ ਅਤੇ ਸਿੱਖਿਆ ਵਿਭਾਗ ਵਿੱਚ ਪਾਏ ਵੱਡਮੁੱਲੇ ਯੋਗਦਾਨ ਸਦਕਾ ਸਨਮਾਨਤ ਕੀਤਾ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਵੀ ਔਰਤਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਬਦਲੇ ਸਨਮਾਨਤ ਕੀਤਾ ਗਿਆ। ਸ੍ਰੀਮਤੀ ਰਜ਼ੀਆ ਸੁਲਤਾਨਾ ਜੋ ‘ਨਾਰੀ ਸ਼ਕਤੀ ਐਵਾਰਡ’ ਹਾਸਲ ਕਰਨ ਨਵੀਂ ਦਿੱਲੀ ਗਏ ਹੋਏ ਸਨ, ਤਰਫੋਂ ਇਹ ਐਵਾਰਡ ਉਨ੍ਹਾਂ ਦੀ ਨੂੰਹ ਜੈਨਬ ਨੂੰ ਐਵਾਰਡ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਮਹਿਲਾਵਾਂ ਨੂੰ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਸੰਪਾਦਕ ਸ੍ਰੀ ਦਿਨੇਸ਼ ਸ਼ਰਮਾ ਨੇ ਸਨਮਾਨਤ ਕੀਤਾ। ਸਨਮਾਨ ਹਾਸਲ ਕਰਨ ਵਾਲੀਆਂ ਮਹਿਲਾਵਾਂ ਵਿੱਚ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਤੇ ਸ੍ਰੀਮਤੀ ਸਰਬਜੀਤ ਕੌਰ ਮਾਣੂੰਕੇ, ਓਲੰਪੀਅਨ ਹਰਵੰਤ ਕੌਰ, ਡੀ.ਐਸ.ਪੀ., ਸਕੀਂਗ ਆਂਚਲ ਠਾਕੁਰ, ਮਨਿੰਦਰਜੀਤ ਕੌਰ, ਕ੍ਰਿਸ਼ਮਾ ਅੱਗਰਵਾਲ, ਸੁਰਿੰਦਰ ਕੌਰ, ਸੁਖਪਾਲ ਕੌਰ, ਰਾਜਵੰਤ ਕੌਰ, ਪਰਮਜੀਤ ਕੌਰ, ਸੁਨੰਦਾ ਸ਼ਰਮਾ, ਰਿਚਾ ਅੱਗਰਵਾਲ, ਸਨੀਤਾ ਰੌਂਗਤਾ, ਭਾਵਨਾ ਗਰੋਵਰ ਤੇ ਡਾ.ਪ੍ਰਭਜੋਤ ਕੌਰ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article