PUNJABMAILUSA.COM

ਵਿਜੀਲੈਂਸ ਬਿਊਰੋ ਨੇ ਐੱਸ.ਏ.ਐੱਸ. ਨਗਰ ਦੇ ਹਵਾਈ ਅੱਡੇ ਦੀ ਸੜਕ ਦੀ ਕੀਤੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਨੇ ਐੱਸ.ਏ.ਐੱਸ. ਨਗਰ ਦੇ ਹਵਾਈ ਅੱਡੇ ਦੀ ਸੜਕ ਦੀ ਕੀਤੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਨੇ ਐੱਸ.ਏ.ਐੱਸ. ਨਗਰ ਦੇ ਹਵਾਈ ਅੱਡੇ ਦੀ ਸੜਕ ਦੀ ਕੀਤੀ ਅਚਨਚੇਤ ਚੈਕਿੰਗ
September 20
10:08 2017

ਚੰਡੀਗੜ੍ਹ, 20 ਸਤੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਸੜਕ ਨਿਰਮਾਣ ਇੰਜੀਨੀਅਰਾਂ ਸਮੇਤ ਐੱਸ.ਏ.ਐੱਸ. ਨਗਰ ‘ਚ ਹਵਾਈ ਅੱਡੇ ਨੂੰ ਜੋੜਦੀ ਬੇਹੱਦ ਖਰਾਬ ਹਾਲਤ ਵਾਲੀ ਸੜਕ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਇਹ ਪਾਇਆ ਕਿ 200 ਫੁੱਟ ਸੜਕ ਦੇ ਨਿਰਮਾਣ ਦੌਰਾਨ ਨਿਰਧਾਰਿਤ ਮਿਆਰਾਂ ਅਤੇ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਵਾਈ ਅੱਡੇ ਨੂੰ ਜਾਂਦੀ ਹਾਲ ਹੀ ਵਿਚ ਬਣੀ ਇਸ ਸੜਕ ਦੀ ਮੰਦਹਾਲੀ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਏ.ਡੀ.ਜੀ.ਪੀ. ਨੇ ਲੋਕ ਨਿਰਮਾਣ ਭਵਨ, ਗਮਾਡਾ, ਵਿਜੀਲੈਂਸ ਦੀ ਤਕਨੀਕੀ ਟੀਮ ਅਤੇ ਕੇਂਦਰੀ ਸੜਕ ਖੋਜ ਸੰਸਥਾ (ਸੀ.ਆਰ.ਆਰ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੁਆਇਨਾ ਕੀਤਾ, ਜਿਸ ਦੌਰਾਨ ਸੜਕ ਦੀ ਸੈਂਪਲਿੰਗ ਲਈ ਜੇ.ਸੀ.ਬੀ. ਮਸ਼ੀਨਾਂ ਰਾਹੀਂ ਸੜਕ ‘ਤੇ ਦੋ ਥਾਵਾਂ ‘ਤੇ ਖੁਦਾਈ ਕੀਤੀ ਅਤੇ ਇੱਕ ਥਾਂ ‘ਤੇ ਨਮੂਨਾ ਮਸ਼ੀਨ ਦੀ ਮਦਦ ਨਾਲ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਵਿਸ਼ੇਸ਼ ਮੁਆਇਨੇ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਸੜਕ ਨੂੰ ਮੌਜੂਦਾ ਜ਼ਮੀਨ ਅਤੇ ਭਾਰੀ ਆਵਾਜਾਈ ਦੇ ਮੁਤਾਬਿਕ ਡਿਜ਼ਾਈਨ ਨਹੀਂ ਕੀਤਾ ਗਿਆ, ਘਟੀਆ ਜਾਂ ਘੱਟ ਮਿਆਰੀ ਨਿਰਮਾਣ ਸਮੱਗਰੀ ਵਰਤਣ ਤੋਂ ਇਲਾਵਾ ਡੀ.ਪੀ.ਆਰ. ਦੇ ਨਾਲ-ਨਾਲ ਠੇਕੇ ਵਿਚ ਦਰਜ ਮੱਦਾਂ ਦੀ ਅਣਦੇਖੀ ਕੀਤੀ ਗਈ ਪਾਈ ਗਈ। ਸ਼੍ਰੀ ਉੱਪਲ ਨੇ ਦੱਸਿਆ ਕਿ ਗਮਾਡਾ ਨੂੰ ਸੀ.ਆਰ.ਆਰ.ਆਈ. ਪਹਿਲਾਂ ਹੀ ਇਸ ਸੜਕ ਦੇ ਨਮੂਨਿਆਂ ਬਾਰੇ ਰਿਪੋਰਟ ਦੇ ਚੁੱਕੀ ਹੈ। ਸ਼੍ਰੀ ਉੱਪਲ ਨੇ ਜਾਂਚ ਰਿਪੋਰਟ ਦੀ ਮੁੜ ਪੁਸ਼ਟੀ ਲਈ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ, ਲੋਕ ਨਿਰਮਾਣ ਇੰਜੀਨੀਅਰਾਂ, ਗਮਾਡਾ ਅਤੇ ਸੀ.ਆਰ.ਆਰ.ਆਈ. ਦੇ ਮਾਹਿਰਾਂ ਨੂੰ ਇਸ ਮੰਦੀ ਹਾਲਾਤ ਵਾਲੀ ਸੜਕ ਦੇ ਹੋਰ ਨਮੂਨੇ ਲੈਣ ਲਈ ਕਿਹਾ ਹੈ, ਤਾਂ ਜੋ ਵਿਜੀਲੈਂਸ ਵੱਲੋਂ ਪੂਰੀ ਸਮੀਖਿਆ ਕੀਤੀ ਜਾ ਸਕੇ। ਵਿਜੀਲੈਂਸ ਮੁੱਖੀ ਨੇ ਕਿਹਾ ਕਿ ਸੀ.ਆਰ.ਆਰ.ਆਈ. ਦੀ ਅੰਤਿਮ ਰਿਪੋਰਟ ਦੇ ਆਧਾਰ ‘ਤੇ ਇਸ ਸੜਕ ਦੇ ਮਾੜੇ ਨਿਰਮਾਣ ਲਈ ਦੋਸ਼ੀ ਪਾਏ ਗਏ ਅਫਸਰਾਂ ਅਤੇ ਠੇਕੇਦਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਤਾਜ਼ਾ ਨਮੂਨਿਆਂ ਲਈ ਸੜਕ ਦੀ ਖੁਦਾਈ ਕਰਨ ਤੋਂ ਬਾਅਦ ਮੌਕੇ ‘ਤੇ ਮੌਜੂਦ ਸੀਨੀਅਰ ਸੜਕ ਨਿਰਮਾਣ ਇੰਜੀਨੀਅਰਾਂ ਨੇ ਇਹ ਪੁਸ਼ਟੀ ਕੀਤੀ ਹੈ ਕਿ ਇਸ ਸੜਕ ਦੀ ਉਸਾਰੀ ਵਿਚ ਕਈ ਬੇਨਿਯਮੀਆਂ ਵਰਤੀਆਂ ਗਈਆਂ ਹਨ, ਜਿਸ ਕਾਰਨ ਥੋੜ੍ਹੇ ਸਮੇਂ ਵਿਚ ਹੀ ਸੜਕ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਮੌਕੇ ਹਾਜ਼ਰ ਹੋਰਨਾਂ ਅਧਿਕਾਰੀਆਂ ‘ਚ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਜੀ. ਨਗੇਸ਼ਵਾਰਾ ਰਾਓ, ਆਈ.ਜੀ./ਈ.ਓ.ਡਬਲਯੂ. ਸ਼ਿਵ ਕੁਮਾਰ ਵਰਮਾ ਅਤੇ ਪੀ.ਡਬਲਯੂ.ਡੀ., ਗਮਾਡਾ ਅਤੇ ਸੀ.ਆਰ.ਆਰ.ਆਈ. ਦੇ ਸੀਨੀਅਰ ਇੰਜੀਨੀਅਰ ਵੀ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article