PUNJABMAILUSA.COM

ਵਿਜੀਲੈਂਸ ਬਿਊਰੋ ਵਲੋਂ ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀਆਂ 59 ਜਾਇਦਾਦਾਂ ਜਬਤ

ਵਿਜੀਲੈਂਸ ਬਿਊਰੋ ਵਲੋਂ ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀਆਂ 59 ਜਾਇਦਾਦਾਂ ਜਬਤ

ਵਿਜੀਲੈਂਸ ਬਿਊਰੋ ਵਲੋਂ ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀਆਂ 59 ਜਾਇਦਾਦਾਂ ਜਬਤ
September 11
10:12 2019

ਚੰਡੀਗੜ੍ਹ, 11 ਸਤੰਬਰ (ਪੰਜਾਬ ਮੇਲ)- ਸਰਕਾਰੀ ਅਧਿਕਾਰਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਂਦਿਆਂ, ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮੋਹਾਲੀ ਦੀ ਅਦਾਲਤ ਦੇ ਹੁਕਮਾਂ ਉਪਰੰਤ ਫੌਜਦਾਰੀ ਕਾਨੂੰਨ (ਸੋਧ) ਆਰਡੀਨੈਂਸ 1944 ਦੀ ਧਾਰਾ 3 ਤਹਿਤ ਮੰਡੀ ਬੋਰਡ ਅਤੇ ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀਆਂ 26 ਕਰੋੜ ਰੁਪਏ ਦੀ ਕੀਮਤ ਵਾਲੀਆਂ 59 ਜਾਇਦਾਦਾਂ ਜਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਸ਼੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਵਲੋਂ ਕੀਤੀ ਗਈ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸੁਰਿੰਦਰ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਅਤੇ ਮਾਤਾ ਸਵਰਨਜੀਤ ਕੌਰ ਦੇ ਨਾਂ ‘ਤੇ ਮੈਸਰਜ ਅਕਸੈਸ ਐਗਰੋ ਸੀਡਸ ਪ੍ਰਾਇਵੇਟ ਲਿਮ., ਮੈਸਰਜ ਐਵਾਰਡ ਐਗਰੋ ਸੀਡਸ ਪ੍ਰਾਇਵੇਟ ਲਿਮ. ਅਤੇ ਮੈਸਰਜ ਅਸਟਰ ਐਗਰੋ ਟਰੇਡਰਜ ਪ੍ਰਾਇਵੇਟ ਲਿਮ. ਨਾਮੀ ਤਿੰਨ ਫਰਜੀ ਕੰਪਨੀਆਂ ਰਜਿਸਟਰ ਕੀਤੀਆਂ ਹੋਈਆਂ ਸਨ ਅਤੇ ਬੈਂਕ ਰਾਹੀਂ 4,19,44,37,161/- ਰੁਪਏ ਦਾ ਲੈਣ-ਦੇਣ ਕੀਤਾ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹ ਫਰਜ਼ੀ ਕੰਪਨੀਆਂ ਰਿਸ਼ਵਤ ਦੇ ਪੈਸੇ ਨੂੰ ਜਜ਼ਬ ਕਰਨ ਲਈ ਬਣਾਈਆਂ ਗਈਆਂ ਸਨ। ਸੁਰਿੰਦਰ ਸਿੰਘ ਨੇ ਗਮਾਡਾ ਵਿਚ ਆਪਣੇ ਸੇਵਾਕਾਲ ਦੌਰਾਨ, ਏਕ ਓਂਕਾਰ ਬਿਲਡਰਸ ਅਤੇ ਕੰਸਟਰੱਕਸ਼ਨ ਪ੍ਰਾਇ. ਲਿਮ. ਨਾਮੀ ਫਰਜ਼ੀ ਕੰਪਨੀ ਬਣਾਈ, ਜਿਸ ਵਿਚ ਉਸਨੇ ਆਪਣੀ ਪਸੰਦ ਦੇ ਡਾਇਰੈਕਟਰਸ ਚੁਣੇ ਅਤੇ ਗੈਰ-ਕਾਨੂੰਨੀ ਢੰਗ ਨਾਲ ਟੈਂਡਰ ਜਾਰੀ ਕਰਕੇ 4,19,44,37,161/- ਰੁਪਏ ਦਾ ਘਪਲਾ ਕੀਤਾ।
ਵਿਜੀਲੈਂਸ ਮੁੱਖੀ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਇਨ੍ਹਾਂ ਕੰਪਨੀਆਂ ਵਿਚ ਸੇਲ ਡੀਡਜ ਦਾ ਜਾਅਲੀ ਕਾਰੋਬਾਰ ਦਿਖਾਇਆ, ਜਦਕਿ ਅਸਲ ਵਿਚ ਅਜਿਹਾ ਕੋਈ ਕਾਰੋਬਾਰ ਨਹੀਂ ਸੀ। ਗਮਾਡਾ ਤੇ ਪੰਜਾਬ ਮੰਡੀ ਬੋਰਡ ਵਿਚ ਆਪਣੇ ਸੇਵਾਕਾਲ ਦੌਰਾਨ ਦੋਸ਼ੀ ਨੇ ਉਕਤ ਦੱਸੀਆਂ ਤਿੰਨ ਫਰਜ਼ੀ ਕੰਪਨੀਆਂ ਬਣਾਈਆਂ ਅਤੇ ਗਲਤ ਢੰਗ ਨਾਲ ਕਮਾਏ 65,89,28,800/- ਰੁਪਏ ਇਨ੍ਹਾਂ ਕੰਪਨੀਆਂ ਦੇ ਖਾਤੇ ਵਿਚ ਜਮ੍ਹਾ ਕਰਵਾਏ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਬੇਇਮਾਨੀ ਨਾਲ ਕਮਾਏ ਇਸ ਪੈਸੇ ਨਾਲ ਲੁਧਿਆਣਾ, ਰੋਪੜ, ਮੋਹਾਲੀ ਅਤੇ ਚੰਡੀਗੜ੍ਹ ਵਿਖੇ 26,41,33,612/- ਰੁਪਏ ਦੀ ਕੀਮਤ ਦੀਆਂ ਵੱਖ-ਵੱਖ ਥਾਵਾਂ ‘ਤੇ 59 ਜਾਇਦਾਦਾਂ ਖਰੀਦੀਆਂ।
ਕਾਬਲੇਗੌਰ ਹੈ ਕਿ ਸੁਰਿੰਦਰ ਸਿੰਘ ਨੇ ਕੁਲੈਕਟਰ ਕੀਮਤਾਂ ‘ਤੇ ਸੇਲ ਡੀਡਜ ਨੂੰ ਰਜਿਸਟਰ ਕਰਵਾਇਆ, ਜਦਕਿ ਇਨ੍ਹਾਂ ਜਾਇਦਾਦਾਂ ਦੀ ਮਾਰਕੀਟ ਕੀਮਤ ਇਸ ਤੋਂ ਕਿਤੇ ਜ਼ਿਆਦਾ ਹੈ। ਸੁਰਿੰਦਰ ਸਿੰਘ ਅਤੇ ਉਸ ਦੇ ਸਾਥੀ ਨੇ ਆਪਣੀ ਆਮਦਨ ਨਾਲੋਂ ਵਧੇਰੇ ਜਾਇਦਾਦ ਬਣਾਕੇ ਇਹ ਜੁਰਮ ਕੀਤਾ।
ਸ਼੍ਰੀ ਉੱਪਲ ਨੇ ਦੱਸਿਆ ਕਿ ਦੋਸ਼ੀ ਸੁਰਿੰਦਰ ਸਿੰਘ ਅਤੇ ਉਸ ਦੇ ਸਾਥੀ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ, ਐੱਸ.ਏ.ਐੱਸ. ਨਗਰ ਵਿਖੇ ਮਿਤੀ 7-11-2017 ਨੂੰ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐੱਫ.ਆਈ.ਆਰ. ਨੰਬਰ 13 ਅਤੇ ਮਿਤੀ 8-6-2017 ਨੂੰ ਪੀ.ਸੀ. ਐਕਟ ਦੀ ਧਾਰਾ 13(1) (ਈ), 13 (2) ਤਹਿਤ ਐੱਫ.ਆਈ.ਆਰ. ਨੰਬਰ 6 ਅਨੁਸਾਰ ਪਹਿਲਾਂ ਹੀ ਮੁਕੱਦਮੇ ਦਰਜ ਹਨ ਅਤੇ ਇਨ੍ਹਾਂ ਸਾਰੀਆਂ ਐੱਫ.ਆਈ.ਆਰਜ ਸਬੰਧੀ ਮੁਕੱਦਮਾ ਅਦਾਲਤ ਵਿਚ ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article