PUNJABMAILUSA.COM

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਐਂਬੂਲੈਂਸ 108 ਦੀ ਅਚਨਚੇਤ ਚੈਕਿੰਗ
September 08
08:33 2018

ਸੂਬੇ ਦੇ ਵਿਜੀਲੈਂਸ ਮੁੱਖੀ ਬੀ.ਕੇ ਉੱਪਲ ਨੇ ਕਿਹਾ ਕਿ ਅਨਿਯਮਿਤਾ ਸਬੰਧੀ ਰਿਪੋਰਟ ਸਿਹਤ ਵਿਭਾਗ ਨੂੰ ਭੇਜੀ ਜਾਵੇਗੀ

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਸੂਬੇ ਭਰ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਵਿਜੀਲੈਂਸ ਬਿਊਰੋ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਸਹਾਇਤਾ ਨਾਲ, ਸੂਬੇ ਭਰ ਵਿੱਚ 108 ਟੈਲੀਫੋਨ ਨੰਬਰ ਅਧੀਨ ਆਉਂਦੀਆਂ ਐਂਬੂਲੈਂਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਸਬੰਧੀ ਖੁਲਾਸਾ ਕਰਦਿਆਂ, ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਸ੍ਰੀ ਬੀ ਕੇ ਉੱਪਲ ਨੇ ਦੱਸਿਆ ਕਿ ਬਿਊਰੋ ਨੂੰ ਕਈ ਥਾਵਾਂ ਤੋਂ ਇਨ੍ਹਾਂ ਐਂਬੂਲੈਸਾਂ ਦੀ ਖਸਤਾ ਹਾਲਤ ਬਾਰੇ ਸ਼ਿਕਾਇਤਾਂ ਆ ਰਹੀਆਂ ਸਨ। ਇਸ ਲਈ ਸੂਬੇ ਭਰ ਵਿੱਚ ਅਚਨਚੇਤ ਚੈਕਿੰਗ ਕਰਨ ਦਾ ਫੈਸਲਾ ਲਿਆ ਗਿਆ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਟੀਮਾਂ ਵੱਲੋਂ ਵਾਹਨਾਂ ਦੀ ਹਾਲਤ ਤੇ ਉਨ੍ਹਾਂ ਵਿਚ ਲਗਾਏ ਉਪਕਰਣਾਂ ਅਤੇ ਐਂਬੂਲੈਂਸਾਂ ਨਾਲ ਸਬੰਧਿਤ ਸਟਾਫ਼ ਨੂੰ ਦਿੱਤੀਆਂ ਗਈਆ ਹਦਾਇਤਾਂ ਅਨੁਸਾਰ ਇਨ੍ਹਾਂ ਦੇ ਸਮੁੱਚੇ ਰੱਖ ਰਖਾਓ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਰਫ਼ ਆਪੋ ਆਪਣੇ ਸਟੇਸ਼ਨਾਂ ‘ਤੇ ਖੜੀਆਂ (ਆਫ਼ ਰੋਡ) ਐਂਬੂਲੈਂਸਾਂ ਦੀ ਹੀ ਚੈਕਿੰਗ ਕੀਤੀ ਗਈ ।
ਵੱਖ-ਵੱਖ ਅਨਿਯਮਿਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੀ ਉਪੱਲ ਨੇ ਕਿਹਾ ਕਿ ਸੂਬੇ ਭਰ ਵਿਚ ਐਂਬੂਲੈਂਸ 108 ਦੀਆਂ ਸੇਵਾਵਾਂ ਵਿਚ ਸੁਧਾਰ ਕਰਨ ਲਈ ਵਿਸਤ੍ਰਿਤ ਰਿਪੋਰਟ ਸਿਹਤ ਵਿਭਾਗ ਨੂੰ ਜਲਦ ਭੇਜੀ ਜਾ ਰਹੀ ਹੈ।
ਸ੍ਰੀ ਉੱਪਲ ਨੇ ਕਿਹਾ ਕਿ ਜਾਂਚ ਦੌਰਾਨ ਇਨ੍ਹਾਂ ਟੀਮਾਂ ਨੇ ਪਾਇਆ ਕਿ ਕਈ ਐਂਬੂਲੈਂਸਾਂ ਵਿੱਚ ਏਅਰ ਕੰਡੀਸ਼ਨ ਸਿਸਟਮ, ਇਨਵਰਟਰ ਅਤੇ ਹੋਰ ਦੂਜੇ ਜ਼ਰੂਰੀ ਉਪਕਰਣ ਜਿਵੇਂ ਗੈਸ ਕੱਟਰ, ਅੱਗ ਬੁਝਾਉਣ ਵਾਲੇ ਉਪਕਰਣ ਆਦਿ ਸਹੀ ਤਰੀਕੇ ਨਾਲ ਕਾਰਜ ਕਰਨ ਯੋਗ ਨਹੀਂ ਸਨ ਅਤੇ ਕਈ ਵਾਹਨਾਂ ਵਿਚ ਸਟੱਪਣੀ ਵੀ ਨਹੀਂ ਸੀ। ਐਂਬੂਲੈਸਾਂ ਵਿਚ ਰੱਖ-ਰਖਾਓ ਅਤੇ ਸਫਾਈ ਸਹੂਲਤਾਂ ਦੀ ਘਾਟ ਵੀ ਪਾਈ ਗਈ । ਇਹ ਵੀ ਦੇਖਿਆ ਗਿਆ ਕਿ ਡਰਾਇਵਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਡਿਊਟੀ ਦੌਰਾਨ ਵਰਦੀ ਨਹੀਂ ਪਾਈ ਜਾਂਦੀ। ਕਈ ਐਂਬੂਲੈਂਸਾਂ 8 ਤੋ’ 10 ਸਾਲ ਦੀ ਉਮਰ ਹੱਡਾਂ ਚੁੱਕਿਆਂ ਹਨ ਅਤੇ ਵਿਚ ਸਿਹਤ ਸੇਵਾਵਾਂ ਨੂੰ ਧਿਆਨ ਵਿਚ ਰਖਦੇ ਹੋਏ ਲੋੜੀਂਦਾ ਸਾਜੋ ਸਮਾਨ ਵੀ ਪੁਰਾਣਾ ਅਤੇ ਅਧੁਰੇ ਰੂਪ ਵਿਚ ਪਾਇਆ ਗਿਆ।
ਹੋਰ ਜਾਣਕਾਰੀ ਦਿਦਿਆਂ ਸ੍ਰੀ ਉੱਪਲ ਨੇ ਕਿਹਾ ਕਿ ਜ਼ਿਆਦਾਤਰ ਐਂਬੂਲੈਂਸਾਂ ਵਿਚ ਕੋਲੈਪਸੀਬਲ ਸਟ੍ਰੈਚਰ ਅਤੇ ਪਲਸ ਆਕਸੀਮੀਟਰ ਵੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਸਨ। ਇਸ ਤੋਂ ਇਲਾਵਾ ਇਹਨਾਂ ਵਾਹਨਾ ਵਿਚ ਜੀਵਨ ਬਚਾਓ (ਲਾਈਫ ਸੇਵਿੰਗ) ਦਵਾਈਆਂ ਅਤੇ ਰਿਕਵਰੀ ਕਿੱਟਾਂ ਵੀ ਉਪਲੱਬਧ ਨਹੀਂ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਸਿਰਫ ਇਕ ਆਕਸੀਜਨ ਸਿਲੰਡਰ ਵਿਚ ਆਕਸੀਜਨ ਪਾਈ ਗਈ ਜਦੋਕਿ ਲਗਭਗ ਸਾਰੀਆਂ ਐਂਬੂਲੈਂਸਾਂ ਵਿਚ ਦੂਜਾ ਵਾਧੂ ਸਿਲੰਡਰ ਖਾਲੀ ਪਾਇਆ ਗਿਆ। ਬਹੁਤ ਸਾਰੇ ਵਾਹਨ ਫਿਟਨੈਸ ਸਰਟੀਫਿਕੇਟ, ਬੀਮੇ ਅਤੇ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਪਾਏ ਗਏ । ਇਥੋ ਤੱਕ ਕਿ ਕੁਝ ਗੱਡੀਆਂ ਦੇ ਦਰਵਾਜ਼ੇ ਅਤੇ ਛੱਤਾਂ ਵੀ ਠੀਕ ਸਥਿਤੀ ਵਿਚ ਨਹੀਂ ਸਨ।
ਇਨ੍ਹਾਂ ਸਾਰੀਆਂ ਕਮੀਆ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ, ਵਿਜੀਲੈਂਸ ਬਿਊਰੋ ਨੇ ਸਰਵੀਜ ਪ੍ਰੋਵਾਇਡਰ ਨੂੰ ਮੌਕੇ ‘ਤੇ ਸਖਤ ਹਦਾਇਤਾਂ ਦਿੱਤੀਆਂ ਕਿ ਉਹ ਹਰ ਮਰੀਜ਼ ਨੂੰ ਹਸਪਤਾਲ ਪੰਹੁਚਾਉਣ ਉਪਰੰਤ ਐਂਬੂਲੈਂਸਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਤਾਂ ਜੋ ਰਾਜ ਦੇ ਲੋਕਾਂ ਨੂੰ ਵਧੀਆ ਅਤੇ ਤੁਰੰਤ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article