PUNJABMAILUSA.COM

ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ‘ਚ ਡਾਕਟਰ ਤੇ ਦੋ ਪਟਵਾਰੀ ਕਾਬੂ

ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ‘ਚ ਡਾਕਟਰ ਤੇ ਦੋ ਪਟਵਾਰੀ ਕਾਬੂ

ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ‘ਚ ਡਾਕਟਰ ਤੇ ਦੋ ਪਟਵਾਰੀ ਕਾਬੂ
January 24
18:40 2018

ਚੰਡੀਗੜ੍ਹ, 24 ਜਨਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਤਿੰਨ ਵੱਖ-ਵੱਖ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸਿਵਲ ਹਸਪਤਾਲ, ਮਜੀਠਾ ਵਿਖੇ ਤਾਇਨਾਤ ਇਕ ਡਾਕਟਰ, ਮਾਲ ਹਲਕਾ ਗਰਬੀ ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਤੇ ਭਾਮੀਆਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਡਾਕਟਰ ਗੁਰਬਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ ਵਾਸੀ ਮਜੀਠਾ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਛੋਟੇ ਭਰਾ ਦਾ ਇਕ ਝਗੜੇ ਦੌਰਾਨ ਲਗੀਆਂ ਸੱਟਾਂ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ ਆਰ) ਤਿਆਰ ਕਰਨ ਦੇ ਇਵਜ਼ ਵਿਚ ਉਕਤ ਡਾਕਟਰ ਵਲੋਂ 25000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਇਸੇ ਤਰ੍ਹਾਂ ਮਾਲ ਹਲਕਾ ਗਰਬੀ ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਅਤੇ ਇਕ ਪ੍ਰਾਇਵੇਟ ਵਿਅਕਤੀ ਕੰਵਲਜੀਤ ਨੂੰ ਵਿਜੀਲੈਂਸ ਬਿਓਰੋ ਦੀ ਟੀਮ ਨੇ ਸ਼ਿਕਾਇਤਕਰਤਾ ਜੋਗਿੰਦਰ ਸਿੰਘ ਵਾਸੀ ਸਾਂਤੀ ਨਗਰ, ਬਟਾਲਾ, ਗੁਰਦਾਸਪੁਰ ਦੀ ਸ਼ਿਕਾਇਤ ‘ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਿਤਾ ਦੀ ਜਮੀਨ ਦਾ ਇੰਤਕਾਲ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਵੱਲੋਂ 6,000 ਰੁਪਏ ਮੰਗੇ ਜਾ ਰਹੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ।
ਇਸੇ ਤਰ੍ਹਾਂ ਮਾਲ ਹਲਕਾ ਭਾਮੀਆਂ ਕਲਾਂ ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਮੋਹਨ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਲਖਦੀਪ ਸਿੰਘ ਨੂੰ ਵਿਜੀਲੈਂਸ ਬਿਓਰੋ ਦੀ ਟੀਮ ਨੇ ਸ਼ਿਕਾਇਤਕਰਤਾ ਵਜਿੰਦਰ ਕੁਮਾਰ ਵਾਸੀ ਰਾਜੀਵ ਗਾਂਧੀ ਕਲੋਨੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਲਾਟ ਦਾ ਖਸਰਾ ਨੰਬਰ ਠੀਕ ਕਰਨ ਦੇ ਇਵਜ਼ ਵਿੱਚ ਉਕਤ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਵੱਲੋਂ 10,000 ਰੁਪਏ ਮੰਗੇ ਜਾ ਰਹੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ।
ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕ੍ਰਮਵਾਰ ਅੰਮ੍ਰਿਤਸਰ ਅਤੇ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article