ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਲੈਂਦਿਆਂ ਸਹਾਇਕ ਥਾਣੇਦਾਰ ਕਾਬੂ

October 06
13:43
2017
ਸੰਗਰੂਰ, 6 ਅਕਤੂਬਰ (ਪੰਜਾਬ ਮੇਲ)– ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਸੰਗਰੂਰ ਪੁਲਿਸ ਦੇ ਸਹਾਇਕ ਥਾਣੇਦਾਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਡੀ. ਐੱਸ. ਪੀ. ਵਿਜੀਲੈਂਸ ਸੰਗਰੂਰ ਸ਼੍ਰੀ ਹੰਸ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਰਾਮ ਪ੍ਰਕਾਸ਼ ਵਾਸੀ ਦਿੜ੍ਹਬਾ ਦੀ ਸ਼ਿਕਾਇਤ ‘ਤੇ ਸੰਗਰੂਰ ਪੁਲਿਸ ਦੇ ਸਹਾਇਕ ਥਾਣੇਦਾਰ ਤਰਸੇਮ ਚੰਦ ਨੂੰ ਗ੍ਰਿਫ਼ਤਾਰ ਕੀਤਾ ਹੈ ।