PUNJABMAILUSA.COM

ਵਿਜੀਲੈਂਸ ਵੱਲੋਂ ਐਸ.ਐਸ.ਐਸ ਬੋਰਡ ਦੇ ਸਾਬਕਾ ਮੈਂਬਰ ਤੇ ਪੰਜਾਬ ਐਗਰੋ ਇੰਡਸਟਰੀ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਮੁਕੱਦਮਾ ਦਰਜ

July 01
16:45 2018

ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਓਰੋ ਨੇ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ਼ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਅਹੁਦਿਆਂ ‘ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਲੱਗਭੱਗ 71 ਫੀਸਦੀ ਵੱਧ ਬਣਦਾ ਹੈ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਦੋਸ਼ੀ ਨੇ ਆਪਣੇ ਰੁਤਬੇ ਦੀ ਕੁਵਰਤੋਂ ਕਰਦਿਆਂ ਹੋਏ ਸਰਕਾਰੀ ਗੱਡੀਅÂ ਦੀ ਦੁਰਵਰਤੋਂ ਕੀਤੀ ਅਤੇ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਰਮਚਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਕਰਵਾਕੇ ਭਾਰੀ ਰਕਮਾਂ ਹਾਸਲ ਕੀਤੀਆਂ ਗਈਆਂ ਅਤੇ ਗੈਰ ਕਾਨੂੰਨੀ ਅਨਸਰਾਂ ਦੀ ਮੱਦਦ ਰਾਹੀਂ ਪੈਸੇ ਇਕੱਠੇ ਕੀਤੇ ਗਏ। ਉਨਾਂ ਦੱਸਿਆ ਕਿ ਮੁਲਜ਼ਮ ਕੋਲਿਆਂਵਾਲੀ ਦੀ ਪੰਜਾਬ ਤੋਂ ਬਾਹਰਲੇ ਸੂਬਿਆਂ ਜਿਵੇਂ ਰਾਜਸਥਾਨ, ਉਤਰਾਖੰਡ ਆਦਿ ਰਾਜਾਂ ਵਿਚ ਵੀ ਜਾਇਦਾਦ/ਹੋਟਲ/ਖੇਤੀਬਾੜੀ ਫਾਰਮ ਹੋਣ ਬਾਰੇ ਵੀ ਪਤਾ ਲੱਗਿਆ ਹੈ। ਉਨਾਂ ਕਿਹਾ ਕਿ ਉਕਤ ਮੁਲਜ਼ਮ ਆਪਣੇ ਪਰਿਵਾਰ ਸਮੇਤ ਕਰੀਬ 5 ਏਕੜ੍ਹ ਦੇ ਮਹਿਲਨੁਮਾ ਫਾਰਮ ਹਾਊਸ ਵਿਚ ਰਿਹਾਇਸ਼ ਰੱਖਦਿਆਂ ਸ਼ਾਹੀ ਸਹੂਲਤਾਂ ਵਾਲੀ ਜਿੰਦਗੀ ਬਤੀਤ ਕਰ ਰਿਹਾ ਹੈ। ਪੜਤਾਲ ਦੌਰਾਨ ਉਕਤ ਚੈਕ ਪੀਰੀਅਡ ਦੇ ਸਮੇਂ ਦੌਰਾਨ ਉਸ ਵੱਲੋਂ ਆਪਣੇ ਲੜਕੇ ਦੇ ਵਿਆਹ ‘ਤੇ ਭਾਰੀ ਰਕਮ ਵੀ ਖਰਚ ਕੀਤੀ ਗਈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ ਅਤੇ ਜਿਸ ਕਰਕੇ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਐਸ.ਏ.ਐਸ. ਨਗਰ (ਮੁਹਾਲੀ) ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article