PUNJABMAILUSA.COM

ਵਿਜੀਲੈਂਸ ਵੱਲੋਂ ਐਸ.ਸੀ. ਕਮਿਸ਼ਨ ਦਾ ਮੈਂਬਰ ਬਾਬੂ ਸਿੰਘ ਪੰਜਾਵਾ 50 ਹਜਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵੱਲੋਂ ਐਸ.ਸੀ. ਕਮਿਸ਼ਨ ਦਾ ਮੈਂਬਰ ਬਾਬੂ ਸਿੰਘ ਪੰਜਾਵਾ 50 ਹਜਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵੱਲੋਂ ਐਸ.ਸੀ. ਕਮਿਸ਼ਨ ਦਾ ਮੈਂਬਰ ਬਾਬੂ ਸਿੰਘ ਪੰਜਾਵਾ 50 ਹਜਾਰ ਰੁਪਏ ਰਿਸ਼ਵਤ ਲੈਂਦਾ ਕਾਬੂ
October 28
17:54 2017

ਚੰਡੀਗਡ੍ਹ, 28 ਅਕਤੂਬਰ (ਪੰਜਾਬ ਮੇਲ)- ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਮੈਂਬਰ ਬਾਬੂ ਸਿੰਘ ਪੰਜਾਵਾ ਨੂੰ 50 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਾਬੂ ਸਿੰਘ ਪੰਜਾਵਾ ਵਾਸੀ ਪਿੰਡ ਪੰਜਾਵਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮੇਜਰ ਸਿੰਘ ਵਾਸੀ ਧੌਲਾ ਜਿਲਾ ਬਰਨਾਲਾ ਦੀ ਸ਼ਿਕਾਇਤ ਉਤੇ ਬਿਓਰੋ ਵੱਲੋਂ 50 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮੁੱਦਈ ਮੇਜਰ ਸਿੰਘ ਵਿਰੁੱਧ ਉਸਦੇ ਪਿੰਡ ਦੇ ਵਸਨੀਕ ਗੁਰਜੰਟ ਸਿੰਘ ਵੱਲੋਂ ਉਸ ਨੂੰ ਜਾਤੀ ਸਬੰਧੀ ਅਪਸ਼ਬਦ ਬੋਲਣ ਵਿਰੁੱਧ ਉਕਤ ਕਮਿਸ਼ਨ ਕੋਲ ਦਿੱਤੀ ਗਈ ਦਰਖਾਸਤ ਬਾਬੂ ਸਿੰਘ ਪੰਜਾਵਾ ਪਾਸ ਪੜਤਾਲ ਅਧੀਨ ਸੀ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਬਾਬੂ ਸਿੰਘ ਪੰਜਾਵਾ ਵੱਲੋਂ ਉਸ ਦੀ ਦਰਖਾਸਤ ਦਾ ਫੈਸਲਾ ਉਸਦੇ ਹੱਕ ਵਿੱਚ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸੌਦਾ 2,50,000/-ਰੁਪਏ ਵਿੱਚ ਤੈਅ ਹੋ ਗਿਆ ਸੀ। ਬਾਬੂ ਸਿੰਘ ਪੰਜਾਵਾ ਨੇ ਮੇਜਰ ਸਿੰਘ ਕੋਲੋਂ ਉਕਤ 2,50,000/-ਰੁਪਏ ਮਿਤੀ 22.10.17 ਨੂੰ ਲੈ ਲਏ ਸਨ ਅਤੇ ਮਿਤੀ 24.10.17 ਨੂੰ ਬਾਬੂ ਸਿੰਘ ਪੰਜਾਵਾ ਵੱਲੋ ਸ਼ਿਕਾਇਤਕਰਤਾ ਤੋਂ 50,000/-ਰੁਪਏ ਹੋਰ ਰਿਸ਼ਵਤ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਫੈਸਲਾ ਤੇਰੇ ਹੱਕ ਵਿੱਚ ਕਰ ਦੇਵਾਂਗਾ ਅਤੇ 2/3 ਦਿਨਾਂ ਬਾਅਦ ਉਸ ਕੋਲੋਂ ਲੰਬੀ ਆ ਕੇ ਫੈਸਲੇ ਦੀ ਕਾਪੀ ਲੈ ਜਾਵੇ ਅਤੇ ਰਿਸ਼ਵਤ ਵਜੋਂ 50,000 ਰੁਪਏ ਹੋਰ ਦੇ ਜਾਵੇ।
ਵਿਜੀਲੈਂਸ ਵੱਲੋਂ ਸ਼ਿਕਾਇਤਰਕਤਾ ਦੇ ਦੋਸ਼ਾਂ ਦੀ ਪੜਤਾਲ ਉਪਰੰਤ ਵਿਸ਼ੇਸ਼ ਟੀਮ ਗਠਤ ਕਰਕੇ ਐਸ.ਸੀ. ਕਮਿਸ਼ਨ ਦੇ ਉਕਤ ਮੈਂਬਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 50,000 ਦੀ ਨਗਦੀ ਸਮੇਤ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਮੌਕੇ ‘ਤੇ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 (2) ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਨੰ: 21 ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਬਾਬੂ ਸਿੰਘ ਪੰਜਾਵਾ ਦੀ ਇਨੋਵਾ ਕਾਰ (ਨੰਬਰ ਪੀ.ਬੀ. 14 ਯੂ.ਐਨ-24) ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ ਇੱਕ ਲਾਇਸੰਸੀ ਰਿਵਾਲਵਰ 32 ਬੋਰ ਸਮੇਤ 16 ਕਾਰਤੂਸ ਜਿੰਦਾ ਬਰਾਮਦ ਹੋਏ। ਜ਼ਿਕਰਯੋਗ ਹੈ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਦਫ਼ਾ 144 ਲਾਗੂ ਹੋਣ ਕਰਕੇ ਕਿਸੇ ਵੀ ਵਿਅਕਤੀ ਵੱਲੋਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਹੋਣ ਦੇ ਬਾਵਜੂਦ ਦੋਸ਼ੀ ਬਾਬੂ ਸਿੰਘ ਪੰਜਾਵਾ ਉਕਤ ਰਿਵਾਲਵਰ ਲੈ ਕੇ ਚੱਲ ਫਿਰ ਰਿਹਾ ਸੀ ਜਿਸ ਕਰਕੇ ਇਸ ਮੈਂਬਰ ਵਿਰੁੱਧ ਥਾਣਾ ਲੰਬੀ ਵਿਖੇ ਮੁਕੱਦਮਾ ਨੰਬਰ 245 ਮਿਤੀ 28-10-17 ਅ/ਧ 188 ਆਈ.ਪੀ.ਸੀ ਦਰਜ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article