PUNJABMAILUSA.COM

ਵਿਜੀਲੈਂਸ ਵੱਲੋਂ ਥਾਣੇਦਾਰ, ਆਡਿਟਰ ਤੇ ਪਟਵਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਥਾਣੇਦਾਰ, ਆਡਿਟਰ ਤੇ ਪਟਵਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਥਾਣੇਦਾਰ, ਆਡਿਟਰ ਤੇ ਪਟਵਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
September 21
16:13 2017

ਚੰਡੀਗੜ੍ਹ, 21 ਸਤੰਬਰ (ਪੰਜਾਬ ਮੇਲ)-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ ਤਰਨ ਤਾਰਨ ਵਿਖੇ ਤਾਇਨਾਤ ਸਬ ਇੰਸਪੈਕਟਰ, ਦਫਤਰ ਪ੍ਰੀਖਕ ਸਥਾਨਕ ਫੰਡ ਲੇਖਾ, ਪੰਜਾਬ ਚੰਡੀਗੜ੍ਹ ਵਿਖੇ ਤਾਇਨਾਤ ਇਕ ਆਡਿਟਰ ਅਤੇ ੍ਰਮਾਲ ਹਲਕਾ ਬਹਾਵ ਵਾਲਾ ਤਹਿਸੀਲ ਅਬੋਹਰ ਜਿਲਾ ਫਾਜ਼ਿਲਕਾ ਵਿਖੇ ਤਾਇਨਾਤ ਪਟਵਾਰੀ ਨੂੰ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ ਤਰਨ ਤਾਰਨ ਹੁਣ ਪੁਲਿਸ ਲਾਈਨ ਵਿਖੇ ਤਾਇਨਾਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਮਾਛੀਕੇ ਜਿਲਾ ਤਰਨ ਤਾਰਨ ਦੀ ਸ਼ਿਕਾਇਤ ‘ਤੇ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਉਸ ਵਿਰੁੱਧ ਚਲ ਰਹੇ ਮੁਕੱਦਮੇ ਵਿਚ ਉਸ ਦੇ ਹੱਕ ਵਿਚ ਗਵਾਹੀ ਦੇਣ ਬਦਲੇ 55000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੋਦਾ 30000 ਰੁਪਏ ਦੇਣਾ ਤੈਅ ਹੋਇਆ ਹੈ। ਉਸ ਵਲੋਂ 10000 ਰੁਪਏ ਪਹਿਲਾਂ ਹੀ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦਿੱਤੇ ਜਾ ਚੁੱਕੇ ਹਨ ਤੇ ਬਾਕੀ ਰਹਿੰਦੇ 20000 ਰੁਪਏ ਦਿੱਤੇ ਜਾਣੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਜਿਸ ਉਪਰੰਤ ਉਕਤ ਦੋਸ਼ੀ ਵਲੋਂ ਵਿਜੀਲੈਂਸ ਟੀਮ ਨਾਲ ਝੱਗੜਾ ਕਰਨ ਅਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਆਈ.ਪੀ.ਸੀ ਦੀ ਧਾਰਾ 186 ਤੇ 353 ਹੇਠ ਇਕ ਵੱਖਰਾ ਕੇਸ ਦਰਜ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਕ ਹੋਰ ਰਿਸ਼ਵਤ ਦੇ ਕੇਸ ਵਿਚ ਦਫਤਰ ਪ੍ਰੀਖਕ ਸਥਾਨਕ ਫੰਡ ਲੇਖਾ, ਪੰਜਾਬ ਚੰਡੀਗੜ੍ਹ ਵਿਖੇ ਤਾਇਨਾਤ ਸੁਖਮੰਦਰ ਸਿੰਘ ਨੂੰ ਤੀਰਥ ਸਿੰਘ ਵਾਸੀ ਪਿੰਡ ਧੰਨਾ ਸ਼ਹੀਦ ਤਹਿਸੀਲ ਜ਼ੀਰਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ ਤੇ ਅੱਜ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਵਲੋਂ ਪੰਚਾਇਤ ਸੰਮਤੀ ਘੱਲ ਖੁਰਦ ਦੇ ਖਾਤੇ ਵਿੱਚੋਂ 2,50,000/-ਰੁਪਏ ਦੀ ਚੈਕ ਰਾਹੀਂ ਕਢਵਾਈ ਗਈ ਰਾਸ਼ੀ ਸਬੰਧੀ ਆਡਿਟ ਇਤਰਾਜ਼ ਨਾ ਲਗਾਉਣ ਦੇ ਸਬੰਧ ਵਿੱਚ ਸੁਖਮੰਦਰ ਸਿੰਘ ਆਡਿਟਰ ਵਲੋਂ 10000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਆਡਿਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਇਕ ਹੋਰ ਰਿਸ਼ਵਤ ਦੇ ਕੇਸ ਵਿਚ ਵਿਜੀਲੈਂਸ ਬਿਓਰੋ ਵਲੋਂ ਮਾਲ ਹਲਕਾ ਬਹਾਵ ਵਾਲਾ ਤਹਿਸੀਲ ਅਬੋਹਰ ਜਿਲਾ ਫਾਜ਼ਿਲਕਾ ਵਿਖੇ ਤਾਇਨਾਤ ਪਟਵਾਰੀ ਗੁਰਿੰਦਰਪਾਲ ਸਿੰਘ ਨੂੰ ਸ਼ਿਕਾਇਤਕਰਤਾ ਕੁਲਦੀਪ ਸਿੰਘ ਵਾਸੀ ਪਿੰਡ ਬਹਾਵ ਵਾਲਾ ਤਹਿਸੀਲ ਅਬੋਹਰ ਜਿਲਾ ਫਾਜ਼ਿਲਕਾ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਅਦਾਲਤ ਵੱਲੋਂ ਕੁਰਕ ਕੀਤੇ ਜਾਣ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹੁਕਮ ‘ਤੇ ਪਟਵਾਰੀ ਵੱਲੋਂ ਰਿਪੋਰਟ ਕਰਨ ਦੇ ਇਵਜ ਵਿਚ 4000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਦੋਸ਼ੀਆਂ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article