PUNJABMAILUSA.COM

ਵਿਜੀਲੈਂਸ ਵੱਲੋਂ ਪੀ.ਟੀ.ਯੂ ਦਾ ਸਾਬਕਾ ਉਪ ਕੁਲਪਤੀ ਰਜਨੀਸ਼ ਅਰੋੜਾ ਗ੍ਰਿਫਤਾਰ

ਵਿਜੀਲੈਂਸ ਵੱਲੋਂ ਪੀ.ਟੀ.ਯੂ ਦਾ ਸਾਬਕਾ ਉਪ ਕੁਲਪਤੀ ਰਜਨੀਸ਼ ਅਰੋੜਾ ਗ੍ਰਿਫਤਾਰ

ਵਿਜੀਲੈਂਸ ਵੱਲੋਂ ਪੀ.ਟੀ.ਯੂ ਦਾ ਸਾਬਕਾ ਉਪ ਕੁਲਪਤੀ ਰਜਨੀਸ਼ ਅਰੋੜਾ ਗ੍ਰਿਫਤਾਰ
January 08
17:32 2018

(ਤਫ਼ਤੀਸ਼ ਦੌਰਾਨ ਮਿਲੀਆਂ ਯੂਨੀਵਰਸਿਟੀ ‘ਚ ਵੱਡੀਆਂ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ)
ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ (ਪੀ.ਟੀ.ਯੂ.) ਕਪੂਰਥਲਾ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਨੂੰ ਉਸਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਵਿਚ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਉਸ ਨੂੰ ਅੱਜ ਜਲੰਧਰ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੂੰ ਚਾਰ ਦਿਨਾਂ ਲਈ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2012-2013 ਦੌਰਾਨ ਪੀ.ਟੀ.ਯੂ. ਵਿੱਚ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਸਬੰਧੀ ਵਿਸਥਾਰਤ ਪੜਤਾਲ ਸ੍ਰੀ ਐਸ.ਐਸ. ਢਿੱਲੋਂ ਸੇਵਾ ਮੁਕਤ ਆਈ.ਏ.ਐਸ. ਵੱਲੋਂ ਕੀਤੀ ਗਈ ਜਿਸ ਉਪਰੰਤ ਪੰਜਾਬ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਅਗਲੇਰੀ ਕਾਰਵਾਈ ਹਿੱਤ ਵਿਜੀਲੈਂਸ ਬਿਓਰੋ ਨੂੰ ਭੇਜੀ ਗਈ। ਉਕਤ ਪੜਤਾਲੀਆ ਰਿਪੋਰਟ ਬਾਰੇ ਕਾਨੂੰਨੀ ਰਾਇ ਦੇ ਅਧਾਰ ‘ਤੇ ਇਸ ਕੇਸ ਵਿਚ ਦੋਸ਼ੀ ਪਾਏ ਗਏ ਡਾ. ਰਜਨੀਸ਼ ਅਰੋੜਾ ਅਤੇ ਹੋਰਨਾਂ ਖਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 409, 120-ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਡੀ) ਅਤੇ 13 (2) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਉਨਾਂ ਦੱਸਿਆ ਕਿ ਪੀ.ਟੀ.ਯੂ. ਵਿੱਚ ਵੱਖ-ਵੱਖ ਤਰਾਂ ਦੀਆਂ ਬੇਨਿਯਮੀਆਂ ਦੀ ਪੜਤਾਲ ਤੋਂ ਪਾਇਆ ਗਿਆ ਕਿ ਡਾ. ਅਰੋੜਾ ਵੱਲੋਂ ਪਹਿਲਾਂ 6 ਕੋਆਰਡੀਨੇਟਰ ਅਤੇ ਫੇਸਿਲਿਟੇਟਰ ਦੀ ਨਿਯੁਕਤੀ ਬਗੈਰ ਕਿਸੇ ਇਸ਼ਤਿਹਾਰ ਦੇ ਮਨਮਾਨੇ ਢੰਗ ਨਾਲ ਕੀਤੀ ਗਈ ਅਤੇ ਇਨ੍ਹਾਂ 6 ਸੀ.ਐਂਡ. ਐਫਜ਼ ਨੂੰ ਸਾਲ 2012-13 ਵਿੱਚ 2,73,20,000/- ਰੁਪਏ ਅਤੇ ਸਾਲ 2013-14 ਵਿੱਚ 6,53,50,000/- ਰੁਪਏ ਦੀਆਂ ਅਦਾਇਗੀਆਂ ਕੀਤੀਆਂ ਗਈਆਂ। ਇਸ ਮਾਮਲੇ ‘ਤੇ ਬੋਰਡ ਆਫ ਗਵਰਨਰਜ਼ ਵੱਲੋਂ ਨੋਟਿਸ ਲੈਣ ਪਿੱਛੋਂ ਉਪ ਕੁਲਪਤੀ ਨੂੰ ਪੂਰਾ ਜਾਬਤਾ ਅਪਨਾਉਣ ਉਪਰੰਤ ਹੀ ਸਾਰੀਆਂ ਨਿਯੁਕਤੀਆਂ ਕਰਨ ਦੀ ਹਦਾਇਤ ਕੀਤੀ ਗਈ ਪਰ ਯੂਨੀਵਰਸਿਟੀ ਵੱਲੋਂ 12 ਸੀ.ਐਂਡ. ਐਫਜ਼ ਰੱਖਣ ਲਈ ਇਸ਼ਤਿਹਾਰ ਦੇਣ ਉਪਰੰਤ ਨਿਯੁਕਤੀਆਂ ਕਰਨ ਸਮੇ ਯੂਨੀਵਰਸਿਟੀ ਵੱਲੋ ਗਠਿਤ ਚੋਣ ਕਮੇਟੀ ਦੀਆਂ ਸਿਫਾਰਸਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਮੈਸਰਜ਼ ਐਨਈਟੀਆਈਆਈਟੀ (M/s NETiit) ਵੱਲੋਂ ਉਸ ਸਮੇ ਦੇ ਡਾਇਰੈਕਟਰ (ਡੀ.ਡੀ.ਈ) ਦੀ ਈ-ਮੇਲ ਆਈ.ਡੀ ‘ਤੇ ਪ੍ਰਾਪਤ ਹੋਈ ਈਮੇਲ ਦੇ ਅਧਾਰ ‘ਤੇ ਹੀ ਇਹ ਨਿਯੁਕਤੀਆਂ ਕਰ ਦਿੱਤੀਆਂ। ਡਾ. ਅਰੋੜਾ ਨੇ ਇਹ ਨਿਯੁਕਤੀਆਂ ਕਰਕੇ ਨਾ ਕੇਵਲ ਯੂਨੀਵਰਸਿਟੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਬਲਕਿ ਜਿਹੜੀਆਂ ਫਰਮਾਂ ਦੀ ਯੂਨੀਵਰਸਿਟੀ ਵੱਲੋਂ ਦਿੱਤੇ ਇਸ਼ਤਿਹਾਰ ਅਨੁਸਾਰ ਸ਼ਰਤਾਂ ਪੂਰੀਆਂ ਕਰਦੇ ਹੋਣ ਕਰਕੇ ਚੋਣ ਕਮੇਟੀ ਵੱਲੋਂ ਬਣਾਈ ਗਈ ਮੈਰਿਟ ਦੇ ਅਧਾਰ ‘ਤੇ ਸਿਫਾਰਸ਼ ਕੀਤੀ ਗਈ ਸੀ ਉਹਨਾਂ ਦੀ ਨਿਯੁਕਤੀ ਨਹੀਂ ਕੀਤੀ। ਉਨਾਂ ਦੱਸਿਆ ਕਿ ਇਹਨਾਂ ਵਿੱਚੋਂ 4 ਕੇਸਾਂ ਵਿੱਚ ਚੋਣ ਕਮੇਟੀ ਦੀ ਸਿਫਾਰਸ਼ ਤੋਂ ਬਾਹਰੀ ਫਰਮਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਇੱਕ ਫਰਮ ਦੀ ਨਿਯੁਕਤੀ ਉਡੀਕ ਸੂਚੀ ਵਿੱਚੋਂ ਕੀਤੀ ਗਈ।
ਬੁਲਾਰੇ ਨੇ ਭਰਤੀ ਸਬੰਧੀ ਹੋਈਆਂ ਧਾਂਧਲੀਆਂ ਬਾਰੇ ਦੱਸਿਆ ਕਿ ਪੀ.ਟੀ.ਯੂ. ਵਿੱਚ ਡਾ. ਨਛੱਤਰ ਸਿੰਘ ਸਲਾਹਕਾਰ (ਡੈਪੂਟੇਸ਼ਨ) ਅਤੇ ਡਾ. ਆਰ.ਪੀ ਭਾਰਦਵਾਜ ਡਾਇਰੈਕਟਰ (ਕੰਟਰੈਕਟ) ਨੂੰ ਨਿਯੁਕਤ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਵੱਲੋਂ ਕੋਈ ਇਸ਼ਤਿਹਾਰ ਨਹੀਂ ਦਿੱਤਾ ਗਿਆ ਅਤੇ ਨਾਂ ਹੀ ਕਿਸੇ ਹੋਰ ਯੂਨੀਵਰਸਿਟੀ/ਅਦਾਰਿਆਂ ਵਿੱਚ ਇਸ ਅਸਾਮੀ ਦੀ ਭਰਤੀ ਬਾਰੇ ਕੋਈ ਸਰਕੂਲਰ ਭੇਜਿਆ ਗਿਆ ਪਰ ਇਹਨਾਂ ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਹੀ ਭਰਤੀ ਕਰ ਲਿਆ। ਇਸ ਤੋਂ ਇਲਾਵਾ ਵਿਸ਼ਵਦੀਪ ਸਹਾਇਕ ਰਜਿਸਟਰਾਰ (ਐਡਹਾਕ), ਮਰਗਿੰਦਰ ਸਿੰਘ ਬੇਦੀ ਸਹਾਇਕ ਟ੍ਰੇਨਿੰਗ ਤੇ ਪਲੇਸਮੈਂਟ ਅਫਸਰ ਅਤੇ ਸੁਮੀਰ ਸ਼ਰਮਾ ਸਹਾਇਕ ਨਿਰਦੇਸ਼ਕ ਸੱਭਿਆਚਾਰਕ ਗਤੀਵਿਧੀਆਂ ਨੂੰ ਠੇਕੇ ‘ਤੇ ਨਿਯੁਕਤ ਕਰਨ ਸਮੇ ਨਿਯਮਾਂ ਅੁਨਸਾਰ ਕਾਰਵਾਈ ਨਹੀਂ ਕੀਤੀ ਗਈ। ਇਨ੍ਹਾਂ ਨੂੰ ਭਰਤੀ ਕਰਨ ਅਤੇ ਇਨ੍ਹਾਂ ਦੇ ਸੇਵਾਕਾਲ ਵਿੱਚ ਸਮੇਂ-ਸਮੇਂ ‘ਤੇ ਵਾਧਾ ਕਰਨ ਮੌਕੇ ਨਿਯਮਾਂ/ਬੋਰਡ ਆਫ ਗਵਰਨਰਜ਼ ਦੀ ਮਿਤੀ 10-04-2013 ਨੂੰ 49ਵੀਂ ਬੋਰਡ ਮੀਟਿੰਗ ਵਿੱਚ ਲਏ ਫੈਸਲੇ ਦੀ ਉਲੰਘਣਾ ਵੀ ਕੀਤੀ ਗਈ। ਸ੍ਰੀਮਤੀ ਗੀਤਿਕਾ ਸੂਦ ਲੀਗਲ ਅਫਸਰ (ਰੈਗੂਲਰ) ਵੱਲੋਂ ਆਪਣੀ ਅਰਜ਼ੀ ਦੇ ਨਾਲ ਕੋਈ ਵੀ ਅਜਿਹਾ ਦਸਤਾਵੇਜ਼ ਨਹੀਂ ਲਗਾਇਆ ਗਿਆ ਜਿਸ ਤੋਂ ਸਾਬਤ ਹੁੰਦਾ ਹੋਵੇ ਕਿ ਉਹ ਦਿੱਤੇ ਗਏ ਇਸ਼ਤਿਹਾਰ ਵਿੱਚ ਜ਼ਿਕਰ ਕੀਤੇ ਗਏ ਦਫਤਰਾਂ/ਯੂਨੀਵਰਸਿਟੀ ਅਕਾਦਮਿਕ ਅਤੇ ਪ੍ਰਬੰਧਕੀ ਮਾਮਲਿਆਂ ਸਬੰਧੀ ਬਤੌਰ ਲੀਗਲ ਪ੍ਰੈਕਟੀਸ਼ਨਰ ਕੰਮ ਕਰਨ ਦਾ ਤਜਰਬਾ ਰੱਖਦੀ ਸੀ। ਤੱਥਾਂ ਅਨੁਸਾਰ ਇਹ ਨਿਯੁਕਤੀ ਲੋੜੀਂਦੇ ਤਜਰਬਾ ਸਰਟੀਫਿਕੇਟ ਤੋਂ ਬਗੈਰ ਹੀ ਕਰ ਦਿੱਤੀ ਗਈ।
ਉਨਾਂ ਦੱਸਿਆ ਕਿ ਇਸੇ ਤਰਾਂ ਅਸ਼ੀਸ ਸ਼ਰਮਾ ਪ੍ਰੋਗਰਾਮਰ (ਰੈਗੂਲਰ) ਵੀ ਨਿਯੁਕਤੀ ਸਮੇਂ ਇਸ ਅਸਾਮੀ ਲਈ ਲੋੜੀਂਦਾ ਤਜਰਬਾ ਪੂਰਾ ਨਹੀਂ ਕਰਦਾ ਸੀ। ਡਾ. ਅਰੋੜਾ ਨੇ ਆਪਣੇ ਜਮਾਤੀ ਪ੍ਰਵੀਨ ਕੁਮਾਰ ਨੂੰ ਮੈਸਰਜ਼ ਐਨਈਟੀਆਈਆਈਟੀ (M/s N5“iit) ਲਈ ਸਲਾਹਕਾਰ ਨਿਯੁਕਤ ਕਰਕੇ ਉਸ ਦੀ ਕੰਪਨੀ ਨੂੰ ਮੋਟੀਆਂ ਰਕਮਾਂ ਅਦਾ ਕਰ ਦਿੱਤੀਆਂ ਗਈਆਂ। ਤਫ਼ਤੀਸ਼ ਦੌਰਾਨ ਉਕਤ ਸਲਾਹਕਾਰ ਦੀ ਨਿਯੁਕਤੀ ਅਤੇ ਅਦਾਇਗੀਆਂ ਵਿਚ ਕਮੀਆਂ ਪਾਈਆਂ ਗਈਆਂ ਅਤੇ ਇਸ ਨਿਯੁਕਤੀਸਬੰਧੀ ਕੋਈ ਇਸ਼ਤਿਹਾਰ ਵੀ ਨਹੀਂ ਦਿੱਤਾ ਗਿਆ ਅਤੇ ਇਸ ਬਾਰੇ ਸੇਵਾਵਾਂ ਆਊਟਸੋਰਸ ਕਰਨ ਸਬੰਧੀ ਉਪਬੰਧਤ ਜ਼ਾਬਤਾ ਵੀ ਨਹੀਂ ਅਪਣਾਇਆ ਗਿਆ।
ਬੁਲਾਰੇ ਨੇ ਦੱਸਿਆ ਕਿ ਪੀ.ਟੀ.ਯੂ ਅਤੇ ਮੈਸਰਜ਼ ਐਨਈਟੀਆਈਆਈਟੀ (M/s N5“iit) ਵਿਚਕਾਰ ਮਿਤੀ 27/08/2012 ਨੂੰ ਹੋਏ ਇਕਰਾਰਨਾਮੇ ਅਨੁਸਾਰ ਉਕਤ ਫਰਮ ਨੂੰ ਦਾਖਲਾ ਫੀਸ ਦਾ 8% ਕਨਸਲਟੈਂਸੀ ਫੀਸ ਵਜੋਂ ਦਿੱਤਾ ਜਾਣਾ ਤੈਅ ਹੋਇਆ ਸੀ। ਇਹ ਦਾਖਲਾ ਫੀਸ ਦਾ 8% ਹਿੱਸਾ ਰੀਜ਼ਨਲ ਸੈਂਟਰਾਂ ਅਤੇ ਲਰਨਿੰਗ ਸੈਂਟਰਾਂ ਨੂੰ ਕੀਤੀ ਜਾਣ ਵਾਲੀ ਅਦਾਇਗੀ ਦੇ ਹਿੱਸੇ ਵਿੱਚੋਂ ਅਦਾ ਕੀਤਾ ਗਿਆ।
ਉਨਾਂ ਦੱਸਿਆ ਕਿ ਮਿਤੀ 10/09/2012 ਨੂੰ ਮੁੱਖ ਸਕੱਤਰ ਪੰਜਾਬ ਕਮ-ਚੇਅਰਮੈਨ ਬੋਰਡ ਆਫ ਗਰਵਰਨਜ਼, ਪੀ.ਟੀ.ਯੂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਚ ਦਾਇਰ ਕੀਤੇ ਹਲਫਨਾਮੇ ਵਿਚ ਸਪੱਸ਼ਟ ਤੌਰ ‘ਤੇ ਦਰਜ ਸੀ ਕਿ ਉਹਨਾਂ ਵੱਲੋਂ ਯੂਨੀਵਰਸਿਟੀ ਨੂੰ ਕਨਸਲਟੈਂਟ ਦੀ ਨਿਯੁਕਤੀ ਨੂੰ ਤੁਰੰਤ ਵਾਪਸ ਲੈਣ ਦੀ ਹਦਾਇਤ ਕੀਤੀ ਗਈ ਪ੍ਰੰਤੂ ਇਹ ਨਿਯੁਕਤੀ ਵਾਪਸ ਨਹੀਂ ਲਈ ਗਈ ਅਤੇ ਇਸ ਵਿਅਕਤੀ ਨੂੰ ਦਸੰਬਰ 2014 ਤੱਕ ਵੀ ਕੰਮਾਂ ਦੀ ਲਗਾਤਾਰ ਅਦਾਇਗੀ ਹੁੰਦੀ ਰਹੀ ਜ਼ੋ ਕਿ ਕੁੱਲ 24,37,32,616/-ਰੁਪਏ ਕੀਤੀ ਗਈ। ਪੜਤਾਲ ਦੌਰਾਨ ਉਕਤ ਫਰਮ ਵੱਲੋਂ ਯੂਨੀਵਰਸਿਟੀਆਂ ਨੂੰ ਪ੍ਰਦਾਨ ਕੀਤੀਆਂ ਸੇਵਾਵਾਂ ਬਾਰੇ ਸਬੰਧਤ ਵਿਭਾਗਾਂ ਵੱਲੋਂ ਕੋਈ ਵੇਰਵੇ ਉਪਲੱਬਧ ਨਹੀਂ ਕਰਵਾਏ ਗਏ।
ਬੁਲਾਰੇ ਨੇ ਦੱਸਿਆ ਕਿ ਪੁਲਿਸ ਲਾਈਨ ਕਪੂਰਥਲਾ ਵਿਖੇ ਸੋਲਰ ਲਾਈਟਾਂ ਪਿੱਲਰਾਂ ਸਮੇਤ ਲਗਵਾਉਣ ਉਪਰ ਯੂਨੀਵਰਸਿਟੀ ਵੱਲੋਂ 5 ਲੱਖ 60 ਹਜਾਰ ਰੁਪਏ ਦੀ ਅਦਾਇਗੀ ਯੂਨੀਵਰਸਿਟੀ ਐਕਟ ਦੀ ਧਾਰਾ 4(17) ਦੇ ਖਿਲਾਫ ਜਾ ਕੇ ਕੀਤੀ ਗਈ। ਪੀ.ਟੀ.ਯੂ ਵੱਲੋਂ ਇਹ ਰਾਸ਼ੀ ਦੀ ਮਨਜੂਰੀ ਮਿਤੀ 08/11/2012 ਨੂੰ ਦਿੱਤੀ ਗਈ। ਸੋਲਰ ਲਾਈਟਾਂ ਦੀ ਅਦਾਇਗੀ ਸਬੰਧੀ ਗਠਿਤ ਕਮੇਟੀ ਦੇ ਕੁੱਝ ਮੈਂਬਰਾਂ ਨੇ ਆਪਣੀ ਸਹਿਮਤੀ ਵੀ ਪ੍ਰਗਟ ਨਹੀਂ ਕੀਤੀ ਸੀ ਪ੍ਰੰਤੂ ਫਿਰ ਵੀ ਯੂਨੀਵਰਸਿਟੀ ਵੱਲੋਂ ਇਸ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਗਈ। ਸਿਤਮ ਇਹ ਰਿਹਾ ਕਿ ਇਸ ਸਬੰਧੀ ਫਾਈਲ ਵੀ ਖੁਰਦ-ਬੁਰਦ ਕਰ ਦਿੱਤੀ ਗਈ।
ਉਨਾਂ ਦੱਸਿਆ ਕਿ ਡਾ. ਅਰੋੜਾ ਅਤੇ ਮੈਸਰਜ਼ ਐਨਈਟੀਆਈਆਈਟੀ ਦੀ ਮਿਲੀਭੁਗਤ ਨਾਲ ਦਿੱਲੀ ਕੈਂਪ ਆਫਿਸ ਖੋਲ ਕੇ 1,65,52,562.63/- ਰੁਪਏ ਦੀ ਫਜ਼ੂਲ ਖਰਚੀ ਕੀਤੀ। ਉਨਾਂ ਧਰਿੰਦਰ ਤਾਇਲ ਦੁਆਰਾ ਚੰਡੀਗੜ੍ਹ ਵਿਖੇ ਸਥਾਪਿਤ ਕੀਤੇ ਗਏ ਡਾਇਰੈਕਟ ਲਰਨਿੰਗ ਸੈਂਟਰ ਵਿੱਚ ਇਸੇ ਯੂਨੀਵਰਸਿਟੀ ਦੇ ਦੂਜੇ ਲਰਨਿੰਗ ਸੈਂਟਰਾਂ ਮੁਕਾਬਲੇ ਵੱਧ ਫੀਸ ਚਾਰਜ ਕਰਨ ਦੀ ਆਗਿਆ ਦਿੱਤੀ ਜਿਸ ਨਾਲ ਧਰਿੰਦਰ ਤਾਇਲ ਦੁਆਰਾ ਚਲਾਏ ਜਾ ਰਹੇ ਐਨੋਵਾਇਸ ਇੰਸਟੀਚਿਊਟ ਆਫ ਕਲੀਨੀਕਲ ਰਿਸਰਚ ਨੂੰ ਵਿੱਤੀ ਲਾਭ ਪਹੁੰਚਾਇਆ। ਉਨਾਂ ਯੂ.ਜੀ.ਸੀ ਵੱਲੋਂ ਸਪੱਸ਼ਟੀਕਰਣ ਦਿੱਤੇ ਜਾਣ ਉਪਰੰਤ ਵੀ ਉਕਤ ਇੰਸਟੀਚਿਊਟ ਨੂੰ ਪੀ.ਟੀ.ਯੂ ਦੇ ਸੀਮਾ ਖੇਤਰ ਤੋਂ ਬਾਹਰ ਅਰਥਾਤ ਚੰਡੀਗੜ੍ਹ ਤੋਂ ਸੰਸਥਾ ਚਲਾਉਣ ਦੀ ਮਨਜੂਰੀ ਦਿੱਤੀ।
ਤਫਤੀਸ਼ ਦੌਰਾਨ ਪਾਇਆ ਗਿਆ ਕਿ ਡਾ. ਅਰੋੜਾ ਨੇ ਮਿਲੀਭੁਗਤ ਨਾਲ ਬਿਨਾਂ ਕੋਈ ਬਣਦੀ ਵਿਧੀ ਅਪਣਾਏ ਭਾਰੀ ਮਾਤਰਾ ਵਿੱਚ ਪੈਸੇ ਦਾ ਆਦਾਨ-ਪ੍ਰਦਾਨ ਕੀਤਾ ਅਤੇ ਇੱਕ ਪ੍ਰਾਈਵੇਟ ਕੰਪਨੀ ਮੈਸਰਜ਼ ਐਨਈਟੀਆਈਆਈਟੀ ਨੂੰ ਤਕਰੀਬਨ 25 ਕਰੋੜ ਦੀ ਰਾਸ਼ੀ ਬਤੌਰ ਕੰਸਲਟੈਂਸੀ ਫੀਸ ਬਿਨਾਂ ਕਿਸੇ ਵਿੱਤੀ ਨਿਯਮ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਅਤੇ ਯੂਨੀਵਰਸਿਟੀ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਉਣ ਦਾ ਦੋਸ਼ੀ ਪਾਇਆ ਗਿਆ।
ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਜਾਰੀ ਤਫਤੀਸ਼ ਦੌਰਾਨ ਉਕਤ ਦੋਸ਼ੀਆਂ ਤੋਂ ਇਲਾਵਾ ਸਾਹਮਣੇ ਆਏ ਹੋਰ ਤੱਥਾਂ ਅਤੇ ਹੋਰ ਅਧਿਕਾਰੀ/ਕਰਮਚਾਰੀਆਂ ਦੀ ਭੂਮਿਕਾ ਸਬੰਧੀ ਵੀ ਤਫਤੀਸ਼ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article