PUNJABMAILUSA.COM

ਵਿਜੀਲੈਂਸ ਵੱਲੋਂ ਮਿੱਤਲ ਭਰਾਵਾਂ ਦੇ ਟਿਕਾਣਿਆਂ ‘ਤੇ ਛਾਪੇ, ਬੀਡੀਪੀਓ ਢਿੱਲੋਂ ਦੇ ਘਰ ਦੀ ਤਲਾਸ਼ੀ

ਵਿਜੀਲੈਂਸ ਵੱਲੋਂ ਮਿੱਤਲ ਭਰਾਵਾਂ ਦੇ ਟਿਕਾਣਿਆਂ ‘ਤੇ ਛਾਪੇ, ਬੀਡੀਪੀਓ ਢਿੱਲੋਂ ਦੇ ਘਰ ਦੀ ਤਲਾਸ਼ੀ

ਵਿਜੀਲੈਂਸ ਵੱਲੋਂ ਮਿੱਤਲ ਭਰਾਵਾਂ ਦੇ ਟਿਕਾਣਿਆਂ ‘ਤੇ ਛਾਪੇ, ਬੀਡੀਪੀਓ ਢਿੱਲੋਂ ਦੇ ਘਰ ਦੀ ਤਲਾਸ਼ੀ
June 08
17:44 2018

ਦੋਸ਼ੀ ਬਲਾਕ ਸੰਮਤੀ ਚੇਅਰਮੈਨ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ
ਚੰਡੀਗੜ੍ਹ, 8 ਜੂਨ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਉਰੋ ਨੇ ਬਲਾਕ ਸੰਮਤੀ ਖਰੜ ਦੇ ਫੰਡਾਂ ਵਿੱਚ 50 ਲੱਖ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਅੱਜ ਜੇ.ਆਰ. ਪ੍ਰਿੰਟਰਜ਼ ਦੇ ਭਾਈਵਾਲਾਂ ਪੁਨੀਤ ਮਿੱਤਲ, ਰਾਜਿੰਦਰਪਾਲ ਮਿੱਤਲ ਅਤੇ ਜੀਤਪਾਲ ਮਿੱਤਲ ਦੇ ਪਟਿਆਲਾ ਤੇ ਸੰਗਰੂਰ ਵਿੱਚ ਸਥਿਤ ਰਿਹਾਇਸ਼ੀ ਤੇ ਕਾਰੋਬਾਰੀ ਟਿਕਾਣਿਆਂ ‘ਤੇ ਛਾਪੇ ਮਾਰੇ। ਇਸ ਤੋਂ ਇਲਾਵਾ ਖਰੜ ਦੇ ਬੀਡੀਪੀਓ ਰਹੇ ਜਤਿੰਦਰ ਸਿੰਘ ਢਿੱਲੋਂ ਦੇ ਘਰ ਦੀ ਵੀ ਤਲਾਸ਼ੀ ਲਈ। ਇਸੇ ਦੌਰਾਨ ਇਸ ਕੇਸ ਵਿੱਚ ਦੋਸ਼ੀ ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਦਾ ਐਸ.ਏ.ਐਸ. ਨਗਰ ਦੀ ਅਦਾਲਤ ਤੋਂ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਕਿਹਾ ਕਿ ਬਿਉਰੋ ਵੱਲੋਂ ਉਪਰੋਕਤ ਮੁਲਜ਼ਮਾਂ ਖ਼ਿਲਾਫ਼ 7 ਜੂਨ 2018 ਨੂੰ ਦਰਜ ਐਫਆਈਆਰ ਨੰਬਰ 6 ਦੀ ਜਾਂਚ ਦੌਰਾਨ ਛਾਪੇ ਮਾਰਨ ਲਈ ਵੱਖ-ਵੱਖ ਟੀਮਾਂ ਭੇਜੀਆਂ ਗਈਆਂ। ਇਸ ਤੋਂ ਇਲਾਵਾ ਬੀਡੀਪੀਓ ਖਰੜ ਅਤੇ ਬਲਾਕ ਸੰਮਤੀ ਖਰੜ ਦੇ ਦਫ਼ਤਰਾਂ ਤੋਂ ਪੰਚਾਇਤਾਂ ਦੀ ਵਰਤੋਂ ਲਈ ਵੱਖ ਵੱਖ ਸਟੇਸ਼ਨਰੀ ਵਸਤਾਂ ਦੀ ਖ਼ਰੀਦ ਨਾਲ ਸਬੰਧਤ ਰਿਕਾਰਡ ਵੀ ਕਬਜ਼ੇ ਵਿੱਚ ਲਿਆ ਗਿਆ। ਇਸ ਮਾਮਲੇ ਵਿੱਚ ਕਰੀਬ 50 ਲੱਖ ਰੁਪਏ ਦਾ ਘਪਲਾ ਪਾਇਆ ਗਿਆ ਹੈ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਸ਼ੇਸ਼ ਜੱਜ ਦੀ ਅਦਾਲਤ ਵਿੱਚ ਬਹਿਸ ਦੌਰਾਨ ਬਿਓਰੋ ਨੇ ਆਪਣੇ ਪੱਖ ਨੂੰ ਮਜ਼ਬੂਤੀ ਨਾਲ ਰੱਖਿਆ ਅਤੇ ਦੋਸ਼ੀ ਬਲਾਕ ਸੰਮਤੀ ਚੇਅਰਮੈਨ ਰੇਸ਼ਮ ਸਿੰਘ ਦਾ ਤਿੰਨ ਦਾ ਰਿਮਾਂਡ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਤਾਂ ਜੋ ਇਸ ਕੇਸ ਦੀ ਹੋਰ ਤਫਤੀਸ਼ ਕੀਤੀ ਜਾ ਸਕੇ। ਬੁਲਾਰੇ ਨੇ ਕਿਹਾ ਕਿ ਇਸ ਉਪਰੰਤ ਵਿਜੀਲੈਂਸ ਦੀ ਵਿਸ਼ੇਸ਼ ਟੀਮ ਨੇ ਚੇਅਰਮੈਨ ਰੇਸ਼ਮ ਸਿੰਘ ਨੂੰ ਬੀਡੀਪੀਓ ਖਰੜ ਅਤੇ ਬਲਾਕ ਸੰਮਤੀ ਖਰੜ ਦੇ ਦਫ਼ਤਰਾਂ ਵਿੱਚ ਲਿਜਾ ਕੇ ਇਸ ਘਪਲੇ ਨਾਲ ਸਬੰਧਤ ਲੋੜੀਂਦਾ ਰਿਕਾਰਡ ਵੀ ਜ਼ਬਤ ਕਰ ਲਿਆ ਹੈ।
ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਚੇਅਰਮੈਨ ਰੇਸ਼ਮ ਸਿੰਘ ਨੇ ਕਈ ਤੱਥ ਉਜਾਗਰ ਕੀਤੇ ਹਨ ਕਿ ਬੀਡੀਪੀਓ ਢਿੱਲੋਂ ਅਤੇ ਜੇਆਰ ਪਿੰਟਰ ਦੇ ਮਾਲਕ ਮਿੱਤਲ ਬ੍ਰਦਰਜ਼ ਹੀ ਇਸ ਕੇਸ ਦੇ ਮੁੱਖ ਸਾਜ਼ਿਸ਼ਕਰਤਾ ਸਨ। ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਮੰਨਿਆ ਹੈ ਕਿ ਬੀਡੀਪੀਓ ਢਿੱਲੋਂ ਉਸ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਜੇਆਰ ਪਿੰਟਰਜ਼ ਨੂੰ ਕੰਮ ਦੇ ਆਰਡਰ ਦੇਣ ਲਈ ਦਸਤਖਤ ਕਰਵਾਉਣ ਬਦਲੇ ਨਕਦ ਵਿੱਚ ਰਿਸ਼ਵਤ ਦਿੰਦਾ ਸੀ।
ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਦੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਵਿਵਾਦਗ੍ਰਸਤ ਫਰਮ ਦੁਆਰਾ ਉਕਤ ਆਰਡਰ ਕੀਤੀ ਕੋਈ ਵੀ ਸਮੱਗਰੀ ਪੰਚਾਇਤ ਸੰਮਤੀ ਜਾਂ ਪੰਚਾਇਤਾਂ ਨੂੰ ਸਪਲਾਈ ਹੀ ਨਹੀਂ ਕੀਤੀ ਗਈ ਅਤੇ ਉਪਰੋਕਤ ਸਾਰੇ ਦੋਸ਼ੀਆਂ ਨੇ ਇਕ-ਦੂਜੇ ਨਾਲ ਮਿਲੀਭੁਗਤ ਕਰਕੇ ਸਰਕਾਰੀ ਰਕਮ ਨੂੰ ਆਪਸ ਵਿਚ ਹੀ ਵੰਡ ਲਿਆ। ਉਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੜਤਾਲ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article