PUNJABMAILUSA.COM

ਵਿਜੀਲੈਂਸ ਵੱਲੋਂ ਮੰਡੀਆਂ ਚ ਝੋਨੇ ਸੁਚੱਜੀ ਖਰੀਦ ਸਬੰਧੀ ਚੈਕਿੰਗ ਅੱਜ ਤੋਂ

ਵਿਜੀਲੈਂਸ ਵੱਲੋਂ ਮੰਡੀਆਂ ਚ ਝੋਨੇ ਸੁਚੱਜੀ ਖਰੀਦ ਸਬੰਧੀ ਚੈਕਿੰਗ ਅੱਜ ਤੋਂ

ਵਿਜੀਲੈਂਸ ਵੱਲੋਂ ਮੰਡੀਆਂ ਚ ਝੋਨੇ ਸੁਚੱਜੀ ਖਰੀਦ ਸਬੰਧੀ ਚੈਕਿੰਗ ਅੱਜ ਤੋਂ
October 06
16:45 2017

ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਵਚਨਬੱਧ-ਉਪਲ
ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਕੱਲ੍ਹ ਸਨੀਵਾਰ ਤੋਂ ਅਚਨਚੇਤ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਾਉਣੀ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਹੱਥੋਂ ਕਿਸੇ ਵੀ ਤਰਾਂ ਦੀ ਸਮੱਸਿਆ ਤੋਂ ਬਚਾਇਆ ਜਾ ਸਕੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਵੱਖ-ਵੱਖ ਰੇਜਾਂ ਦੇ ਐਸ.ਐਸ.ਪੀ., ਡੀ.ਐਸ.ਪੀਜ਼ ਅਤੇ ਹੋਰ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮੰਡੀਆਂ ਵਿਚ ਝੋਨੇ ਦੀ ਸੀਜ਼ਨ ਦੀ ਸਮਾਪਤੀ ਤੱਕ ਅਚਨਚੇਤੀ ਦੌਰੇ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਜਾਣਕਾਰੀ ਲੈਂਦੇ ਰਹਿਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕੋਈ ਤਕਲੀਫ਼ ਨਾ ਆਵੇ।
ਝੋਨੇ ਦੀ ਨਿਰਵਿਘਨ ਖਰੀਦ ਲਈ ਕੀਤੀ ਪੇਸ਼ਬੰਦੀ ਬਾਰੇ ਉਨਾਂ ਕਿਹਾ ਕਿ ਇਨਾਂ ਪੜਤਾਲੀਆ ਟੀਮਾਂ ਦੇ ਨਾਲ ਸਬੰਧਤ ਖੁਰਾਕ ਤੇ ਵੰਡ ਵਿਭਾਗ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵੀ ਨਾਲ ਰਹਿਣਗੇ ਤਾਂ ਜੋ ਬਿਹਤਰ ਨਿਗਰਾਨੀ ਕੀਤੀ ਜਾ ਸਕੇ ਅਤੇ ਦਰਪੇਸ਼ ਸਮੱਸਿਆ ਨੂੰ ਮੌਕੇ ‘ਤੇ ਹੀ ਹੱਲ ਕਰਵਾਇਆ ਜਾ ਸਕੇ।
ਸ੍ਰੀ ਉੱਪਲ ਨੇ ਕਿਹਾ ਕਿ ਜਾਂਚ ਟੀਮਾਂ ਨੂੰ ਆਖਿਆ ਗਿਆ ਹੈ ਕਿ ਜੇਕਰ ਕਿਸੇ ਮੰਡੀ ਵਿਚ ਖਰੀਦ, ਅਦਾਇਗੀ, ਲਿਫਟਿੰਗ, ਬਾਰਦਾਨੇ ਜਾਂ ਬੁਨਿਆਦੀ ਸਹੂਲਤਾਂ ਸਬੰਧੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਬਾਰੇ ਪੜਤਾਲੀਆ ਰਿਪੋਰਟ ਭੇਜੀ ਜਾਵੇ। ਇਸ ਸਬੰਧੀ ਉਹ ਜਿੰਮੀਦਾਰਾਂ ਤੇ ਆੜਤੀਆਂ ਤੋਂ ਉਨਾਂ ਦੀ ਰਾਇ ਵੀ ਲੈਣ।
ਵਿਜੀਲੈਂਸ ਮੁੱਖੀ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣ ਲਈ ਬਿਊਰੋ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖਰੀਦ ਵਿਚ ਕਿਧਰੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਪ੍ਰਕਾਰ ਦੀ ਸਮੱਸਿਆਂ ਜਾਂ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ‘ਤੇ ਕਿਸੇ ਵੀ ਸਮੇਂ ਬੇਝਿਜਕ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article