PUNJABMAILUSA.COM

ਵਿਜੀਲੈਸ ਵਲੋਂ ਪਿੰਡ ਝਿਉਰਹੇੜੀ ਦੀ ਪੰਚਾਇਤੀ ਜ਼ਮੀਨ ਖਰੀਦਣ ਮੌਕੇ ਹੋਈ ਘਪਲੇਬਾਜ਼ੀ ‘ਚ ਸ਼ਾਮਲ ਤਹਿਸੀਲਦਾਰ ਗ੍ਰਿਫਤਾਰ

ਵਿਜੀਲੈਸ ਵਲੋਂ ਪਿੰਡ ਝਿਉਰਹੇੜੀ ਦੀ ਪੰਚਾਇਤੀ ਜ਼ਮੀਨ ਖਰੀਦਣ ਮੌਕੇ ਹੋਈ ਘਪਲੇਬਾਜ਼ੀ ‘ਚ ਸ਼ਾਮਲ ਤਹਿਸੀਲਦਾਰ ਗ੍ਰਿਫਤਾਰ

ਵਿਜੀਲੈਸ ਵਲੋਂ ਪਿੰਡ ਝਿਉਰਹੇੜੀ ਦੀ ਪੰਚਾਇਤੀ ਜ਼ਮੀਨ ਖਰੀਦਣ ਮੌਕੇ ਹੋਈ ਘਪਲੇਬਾਜ਼ੀ ‘ਚ ਸ਼ਾਮਲ ਤਹਿਸੀਲਦਾਰ ਗ੍ਰਿਫਤਾਰ
May 27
21:12 2018

ਚੰਡੀਗੜ੍ਹ, 27 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਗ੍ਰਾਮ ਪੰਚਾਇਤ ਪਿੰਡ ਝਿਉਰਹੇੜੀ ਦੇ ਨਾਮ ‘ਤੇ ਵੱਖ-ਵੱਖ ਥਾਵਾਂ ‘ਤੇ 25 ਏਕੜ ਤੋਂ ਵੱਧ ਜ਼ਮੀਨ ਖਰੀਦਣ ਵਿਚ ਹੋਈ ਕਰੀਬ 8 ਕਰੋੜ ਰੁਪਏ ਦੀ ਘਪਲੇਬਾਜੀ ਦੀ ਪੜ੍ਹਤਾਲ ਉਪਰੰਤ ਉਸ ਵੇਲੇ ਬੱਸੀ ਪਠਾਣਾ ਵਿਖੇ ਤਾਇਨਾਤ ਤਹਿਸੀਲਦਾਰ ਕੁਲਦੀਪ ਸਿੰਘ ਢਿਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਪਿੰਡ ਝਿਉਰਹੇੜੀ ਦੀ ਕਰੀਬ ਪੰਚਾਇਤ ਦੇਹ ਜ਼ਮੀਨ ਖਰੀਦਣ ਵਿਚ ਹੋਈ ਘਪਲੇਬਾਜੀ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਪਿੰਡ ਕੰਦੀਪੁਰ ਤੇ ਕਰੀਮਪੁਰ ਜਿਲਾ ਫਤਿਹਗੜ੍ਹ ਸਾਹਿਬ ਵਿੱਖੇ ਜਮੀਨ ਦਾ ਕੂਲੇੈਕਟਰ ਰੇਟ 9,77,000/-ਰੁ: ਪ੍ਰਤੀ ਏਕੜ ਸੀ ਜਦਕਿ ਉਸ ਸਮੇਂ ਜਮੀਨ ਦਾ ਮਾਰਕੀਟ ਰੇਟ 20 ਤੋਂ 25 ਲੱਖ ਰੁਪਏ ਪ੍ਰਤੀ ਏਕੜ ਸੀ ਪਰ ਸਰਪੰਚ ਗੁਰਪਾਲ ਸਿੰਘ ਪਿੰਡ ਝਿਊਰਹੇੜੀ ਅਤੇ ਵਿਚੌਲਾ ਮੁਹੰਮਦ ਸੁਹੇਲ ਚੌਹਾਨ ਵਲੋਂ ਇਨ੍ਹਾਂ ਦੋਹਾਂ ਪਿੰਡਾਂ ਦੀ ਜਮੀਨ 54 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਖਰੀਦੀ ਜਾ ਗਈ ਸੀ। ਉਕਤ ਦੋਸ਼ੀਆਂ ਦੀ ਪੜਤਾਲ ਤੋਂ ਇਹ ਸਾਹਮਣੇ ਆਇਆ ਕਿ ਅਪ੍ਰੈਲ 2016 ਨੂੰ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਨੇ ਇਹ ਕਹਿ ਕੇ ਰਜਿਸਟਰੀ ਰੋਕ ਦਿੱਤੀ ਸੀ ਕਿ ਇਸ ਇਲਾਕੇ ਵਿੱਚ ਜਮੀਨ ਦਾ ਰੇਟ 20-25 ਲੱਖ ਰੁਪਏ ਤੋਂ ਵੱਧ ਨਹੀਂ ਹੈ ਜਦਕਿ ਉਨ੍ਹਾਂ ਵਲੋਂ 54 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਜਿਸਟਰੀ ਕਿਉਂ ਕਰਵਾ ਰਹੇ ਹੋ। ਇਸ ਤੋਂ ਇਲਾਵਾ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਨੇ ਜਮੀਨ ਖਰੀਦਣ ਲਈ ਸਰਕਾਰ ਦੇ ਹੁਕਮਾਂ ਦੀ ਕਾਪੀ ਅਤੇ ਸਰਪੰਚ ਨੂੰ ਜਮੀਨ ਖਰੀਦਣ ਲਈ ਅਧਿਕਾਰਿਤ ਕਰਨ ਵਾਲੇ ਮਤੇ ਦੀ ਕਾਪੀ ਮੰਗੀ। ਰਜਿਸਟਰੀ ਰੋਕਣ ਤੋਂ ਬਾਅਦ ਸਰਪੰਚ ਗੁਰਪਾਲ ਸਿੰਘ ਅਤੇ ਵਕੀਲ ਮੁਹੰਮਦ ਸੁਹੇਲ ਚੌਹਾਨ ਪ੍ਰਾਪਰਟੀ ਡੀਲਰ ਬਲਦੇਵ ਸਿੰਘ ਵਾਸੀ ਪਿੰਡ ਵਜੀਦਪੁਰ ਤਹਿ: ਬੱਸੀ ਪਠਾਣਾ ਨੂੰ ਇਸ ਕੇਸ ਵਿਚ ਮਦਦ ਕਰਨ ਲਈ ਕਿਹਾ ਗਿਆ ਜੋ ਕਿ ਪ੍ਰਾਪਰਟੀ ਡੀਲਰ ਹੋਣ ਕਰਕੇ ਪਹਿਲਾਂ ਵੀ ਤਹਿਸੀਲਦਾਰ ਕੁਲਦੀਪ ਸਿੰਘ ਕੋਲ ਕੰਮ ਕਰਵਾਉਣ ਲਈ ਜਾਂਦਾ ਰਹਿੰਦਾ ਸੀ। ਉਨ੍ਹਾਂ ਨੇ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਨੂੰ ਦੱਸਿਆ ਕਿ ਉਹ ਆਪਣੀ ਸੇਵਾ ਦੱਸੇ ਅਤੇ ਰਜਿਸਟਰੀ ਕਰ ਦੇਵੇ।ਜੋ ਦੋਸ਼ੀ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਨੇ ਜਮੀਨ ਦੀ ਰਜਿਸਟਰੀ ਕਰਨ ਬਦਲੇ ਉਨ੍ਹਾਂ ਤੋਂ 15 ਲੱਖ ਰੁਪਏ ਦੀ ਮੰਗ ਕੀਤੀ ਅਤੇ ਸੌਦਾ 10 ਲੱਖ ਰੁਪਏ ਵਿੱਚ ਤਹਿ ਹੋ ਗਿਆ ਸੀ। ਜੋ ਕੁਝ ਦੇਰ ਬਾਦ ਸਰਪੰਚ ਗੁਰਪਾਲ ਸਿੰਘ ਅਤੇ ਮੁਹੰਮਦ ਸੁਹੇਲ ਚੌਹਾਨ 10 ਲੱਖ ਰੁਪਏ ਲੈ ਕੇ ਦੋਸ਼ੀ ਦੇ ਦਫਤਰ ਗਏ ਅਤੇ ਦੋਸੀ ਨੇ 10 ਲੱਖ ਰੁਪਏ ਆਪਣੀ ਗੱਡੀ ਵਿੱਚ ਰਖਵਾ ਲਏ ਅਤੇ ਇਨ੍ਹਾਂ ਦੀਆਂ ਰਜਿਸਟਰੀਆਂ ਨੰਬਰ 42 ਅਤੇ 43 ਮਿਤੀ 06.04.2016 ਕਰ ਦਿੱਤੀਆਂ। ਤਹਿਸੀਲਦਾਰ ਕੁਲਦੀਪ ਸਿੰਘ ਨੇ ਸਰਪੰਚ ਗੁਰਪਾਲ ਸਿੰਘ ਅਤੇ ਵਕੀਲ ਮੁਹੰਮਦ ਸੁਹੇਲ ਚੌਹਾਨ ਨੁੰ ਆਪਣਾ ਮੋਬਾਇਲ ਨੰਬਰ ਅਤੇ ਘਰ ਦਾ ਪਤਾ ਦੇ ਦਿੱਤਾ ਅਤੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਫਿਰ ਕੋਈ ਕੰਮ ਹੋਵੇ ਤਾਂ ਉਹ ਸਿੱਧਾ ਮੇਰੇ ਕੋਲ ਆ ਜਾਣ ਕੋਈ ਵਿਚੋਲਾ ਪਾਉਣ ਦੀ ਲੋੜ ਨਹੀਂ । ਇਸ ਤੋਂ ਬਾਅਦ ਮਿਤੀ 27.04.2016 ਨੂੰ ਸਰਪੰਚ ਗੁਰਪਾਲ ਸਿੰਘ ਅਤੇ ਵਕੀਲ ਮੁਹੰਮਦ ਸੁਹੇਲ ਚੌਹਾਨ ਤਹਿਸੀਲਦਾਰ ਕੁਲਦੀਪ ਸਿੰਘ ਦੇ ਘਰ ਫੇਸ 11 ਮੋਹਾਲੀ ਵਿੱਖੇ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਇੱਕ ਹੋਰ ਰਜਿਸਟਰੀ ਕਰਵਾਉਣੀ ਹੈ ਤਾਂ ਦੋਸ਼ੀ ਨੇ ਉਨ੍ਹਾਂ ਨੂੰ ਕਿਹਾ ਕਿ ਅੱਜ ਰਜਿਸਟਰੀਆਂ ਉਪਰ ਉਸ ਦੀ ਡਿਊਟੀ ਨਹੀਂ ਹੈ ਅੱਜ ਨਾਇਬ ਤਹਿਸੀਲਦਾਰ ਦੀ ਡਿਊਟੀ ਹੈ ਦੋਸ਼ੀ ਨੇ ਕਿਹਾ ਕਿ ਤੁਹਾਡਾ ਕੰਮ ਕਰਵਾ ਦਿਆਂਗਾ। ਫਿਰ ਦੋਸ਼ੀ ਨੇ ਅੰਡਰ ਟਰੇਨਿੰਗ ਨਾਇਬ ਤਹਿਸੀਲਦਾਰ ਸਰਬਜੀਤ ਸਿੰਘ ਨੂੰ ਕਹਿ ਕੇ ਇਨ੍ਹਾਂ ਦੀ ਰਜਿਸਟਰੀ ਨੰਬਰ 139 ਮਿਤੀ 27.4.2018 ਨੂੰ ਕਰਵਾ ਦਿੱਤੀ। ਜਿਸ ਬਦਲੇ ਬਦਲੇ ਉਨ੍ਹਾਂ ਤੋਂ 7 ਲੱਖ ਰੁਪਏ ਹਾਸਲ ਕਰਕੇ ਸਰਪੰਚ ਗੁਰਪਾਲ ਸਿੰਘ, ਮੁਹੰਮਦ ਸੁਹੇਲ ਚੌਹਾਨ ਤੋਂ 17 ਲੱਖ ਰੁਪਏ ਰਿਸ਼ਵਤ ਲੈ ਕੇ ਉਕਤ ਰਜਿਸਟਰੀਆਂ ਕਰਕੇ ਬਾਕੀ ਦੋਸ਼ੀਆਂ ਦਾ 6 ਕਰੋੜ 35 ਲੱਖ ਰੁਪਏ ਦਾ ਘਪਲਾ ਕਰਨ ਵਿੱਚ ਸਾਥ ਦਿੱਤਾ ਹੈ। ਜਿਕਰਯੋਗ ਹੈ ਕਿ ਰਾਜ ਸਰਕਾਰ ਵੱਲੋਂ ਮੁਹਾਲੀ ਹਵਾਈ ਅੱਡੇ ਦਾ ਵਿਸਥਾਰ ਕਰਨ ਮੌਕੇ ਪਿੰਡ ਝਿਉਰਹੇੜੀ ਦੀ ਕਰੀਬ 36 ਏਕੜ ਪੰਚਾਇਤ ਦੇਹ ਜ਼ਮੀਨ ਅਕਵਾਇਰ ਕੀਤੀ ਗਈ ਜਿਸ ਦਾ ਮੁਆਵਜ਼ਾ 1.50 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 54,16,87,500 ਰੁਪਏ ਜਾਰੀ ਕੀਤਾ ਗਿਆ ਸੀ ਅਤੇ ਇਹ ਰਕਮ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਨਿਗਰਾਨੀ ‘ਤੇ ਰੱਖੀ ਗਈ ਸੀ ਪਰ ਸਾਲ 2013 ਵਿਚ ਸਰਪੰਚ ਗੁਰਪਾਲ ਸਿੰਘ ਨੇ ਪੰਚਾਇਤ ਵੱਲੋਂ ਪਾਸ ਮਤੇ ਦੇ ਉਲਟ ਮਹਿਕਮੇ ਦੇ ਅਧਿਕਾਰੀਆਂ, ਕਮਰਚਾਰੀਆਂ, ਸਰਪੰਚ ਅਤੇ ਹੋਰਨਾਂ ਨੇ ਰਲ ਕੇ ਵੱਖ-ਵੱਖ ਥਾਵਾਂ ‘ਤੇ ਜ਼ਮੀਨ ਖਰੀਦਣ ਵਿੱਚ ਘਪਲੇਬਾਜ਼ੀ ਕੀਤੀ।
ਉਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਜ਼ਮੀਨ ਖਰੀਦਣ ਸਬੰਧੀ ਸਰਕਾਰੀ ਹਦਾਇਤਾਂ ਤੋਂ ਜਾਣੂੰ ਹੁੰਦੇ ਹੋਏ ਵੀ ਆਪਣੇ ਨਿੱਜੀ ਲਾਭ ਲਈ ਇਹ ਜ਼ਮੀਨ ਕੁਲੈਕਟਰ ਰੇਟ ਅਤੇ ਮਾਰਕੀਟ ਰੇਟਾਂ ਤੋਂ ਬਹੁਤ ਉਚੇ ਰੇਟ ‘ਤੇ ਖਰੀਦਕੇ ਸਰਕਾਰ ਅਤੇ ਗਰਾਮ ਪੰਚਾਇਤ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਿਸ ਕਰਕੇ ਉਕਤ ਦੋਸ਼ੀਆਂ ਡੀ.ਡੀ.ਪੀ.ਓ., ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਸਮੇਤ ਸੁਰਿੰਦਰ ਸਿੰਘ ਉਰਫ ਸੁਰਿੰਦਰ ਖਾਨ ਵਾਸੀ ਮੂਲੇਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਵਿਚੌਲਾ ਮੁਹੰਮਦ ਸੁਹੇਲ ਚੌਹਾਨ, ਦਰਸ਼ਨ ਸਿੰਘ, ਦਰਸ਼ਨ ਸਿੰਘ ਖਿਲਾਫ਼ ਪਹਿਲਾਂ ਹੀ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 471, 120-ਬੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਡੀ) ਤੇ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article