PUNJABMAILUSA.COM

ਵਿਜੈ ਮਾਲਿਆ ਦੇ ਮਾਮਲੇ ’ਚ ਕਾਂਗਰਸ ਤੇ ਭਾਜਪਾ ਦੇ ਸਿੰਙ ਫਸੇ

ਵਿਜੈ ਮਾਲਿਆ ਦੇ ਮਾਮਲੇ ’ਚ ਕਾਂਗਰਸ ਤੇ ਭਾਜਪਾ ਦੇ ਸਿੰਙ ਫਸੇ

ਵਿਜੈ ਮਾਲਿਆ ਦੇ ਮਾਮਲੇ ’ਚ ਕਾਂਗਰਸ ਤੇ ਭਾਜਪਾ ਦੇ ਸਿੰਙ ਫਸੇ
September 13
21:48 2018

ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਭਗੌੜੇ ਕਾਰੋਬਾਰੀ ਵਿਜੈ ਮਾਲਿਆ ਦੇ ਮਾਮਲੇ ’ਚ ਕਾਂਗਰਸ ਅਤੇ ਭਾਜਪਾ ਦੇ ਸਿੰਙ ਫਸ ਗਏ ਹਨ। ਦੋਵਾਂ ਪਾਰਟੀਆਂ ਵਿਚਕਾਰ ਤਿੱਖੀ ਸ਼ਬਦੀ ਜੰਗ ਛਿੜ ਗਈ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮਾਲਿਆ ਵੱਲੋਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਦੇ ਬਿਆਨ ਬਾਅਦ ਕੇਂਦਰੀ ਮੰਤਰੀ ਤੋਂ ਅਸਤੀਫ਼ਾ ਮੰਗ ਲਿਆ ਹੈ। ਇਸ ਤੋਂ ਬਾਅਦ ਭਾਜਪਾ ਨੇ ਜਵਾਬੀ ਹਮਲਾ ਕਰਦਿਆਂ ਕਾਂਗਰਸ ਉੱਤੇ ਮਾਲਿਆ ਦੀ ਹਵਾਬਾਜ਼ੀ ਕੰਪਨੀ ਕਿੰਗਫਿਸ਼ਰ ਨੂੰ ਨਿਯਮ ਛਿੱਕੇ ਟੰਗ ਕੇ ਕਰਜ਼ ਦੇਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਸ੍ਰੀ ਜੇਤਲੀ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ 2014 ਤੋਂ ਮਾਲਿਆ ਨੂੰ ਕਦੇ ਵੀ ਮਿਲਣ ਲਈ ਸਮਾਂ ਹੀ ਨਹੀਂ ਦਿੱਤਾ ਤੇ ਉਨ੍ਹਾਂ ਨੇ ਰਾਜ ਸਭਾ ਮੈਂਬਰ ਹੁੰਦਿਆਂ ਉਨ੍ਹਾਂ ਨੂੰ ਮਿਲਣ ਲਈ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ। ਅਰਬਪਤੀ ਭਗੌੜੇ ਅਤੇ ਕਿੰਗਫਿਸ਼ਰ ਦੇ ਸਾਬਕਾ ਮਾਲਕ ਵਿਜੈ ਮਾਲਿਆ ਨੇ ਕੱਲ੍ਹ ਲੰਡਨ ਵਿੱਚ ਕਿਹਾ ਸੀ ਕਿ ਉਹ ਭਾਰਤ ਛੱਡਣ ਤੋਂ ਪਹਿਲਾਂ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲਿਆ ਸੀ ਅਤੇ ਵਿਤੀ ਦੇਣਦਾਰੀਆਂ ਦੇ ਮਾਮਲੇ ਨਿਬੇੜਨ ਦੀ ਅਪੀਲ ਕੀਤੀ ਸੀ। ਇਸ ਬਿਆਨ ਨੂੰ ਵਿੱਤ ਮੰਤਰੀ ਨੇ ਝੂਠ ਕਹਿ ਕੇ ਰੱਦ ਕਰ ਦਿੱਤਾ ਹੈ। ਆਪਣੇ ਦਾਅਵੇ ਨੂੰ ਮਜ਼ਬੂਤ ਕਰਨ ਦੇ ਲਈ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਪੀ ਐੱਲ ਪੂਨੀਆ ਨੇ ਜੇਤਲੀ ਨੂੰ ਸੰਸਦ ਦੇ ਕੇਂਦਰੀ ਹਾਲ ਵਿੱਚ 1 ਮਾਰਚ 2016 ਨੂੰ ਬੈਠਿਆਂ ਦੇਖਿਆ ਸੀ ਤੇ ਉਨ੍ਹਾਂ ਦੇ ਹਾਵ-ਭਾਵ ਤੋਂ ਜਾਪਦਾ ਸੀ ਕਿ ਉਹ ਕੋਈ ਗੰਭੀਰ ਗੱਲਬਾਤ ਕਰ ਰਹੇ ਹਨ। ਸ੍ਰੀ ਪੂਨੀਆ ਨੇ ਕਿਹਾ ਕਿ ਤਿੰਨ ਮਾਰਚ ਨੂੰ ਉਨ੍ਹਾਂ ਖ਼ਬਰਾਂ ਵਿੱਚ ਸੁਣਿਆ ਕਿ ਮਾਲਿਆ ਦੋ ਮਾਰਚ ਨੂੰ ਦੇਸ਼ ਛੱਡ ਕੇ ਭੱਜ ਗਿਆ ਹੈ। ਉਨ੍ਹਾਂ ਆਪਣੇ ਦਾਅਵੇ ਨੂੰ ਮਜ਼ਬੂਤ ਕਰਦਿਆਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਸਕਦੀ ਹੈ, ਜੇ ਉਹ ਗਲਤ ਹੋਏ ਤਾਂ ਉਹ ਅਸਤੀਫ਼ਾ ਦੇ ਦੇਣਗੇ। ਰਾਹੁਲ ਨੇ ਜੇਤਲੀ ਉੱਤੇ ਹਮਲਾ ਤੇਜ਼ ਕਰਦਿਆਂ ਕਿਹਾ ਹੈ ਕਿ ਜੇਤਲੀ ਸੀਸੀਟੀਵੀ ਫੁਟੇਜ ਦੇਖ ਸਕਦੇ ਹਨ ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਤਲੀ ਨੇ ਮਾਲਿਆ ਨੂੰ ਦੇਸ਼ ਵਿੱਚੋਂ ਬਚ ਨਿਕਲਣ ਲਈ ਰਸਤਾ ਦਿੱਤਾ ਹੈ।
ਦੂਜੇ ਪਾਸੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਯੂਪੀਏ ਸਰਕਾਰ ਵੱਲੋਂ ਕਿੰਗਫਿਸ਼ਰ ਏਅਰਲਾਈਨ ਨੂੰ ਦਿੱਤੇ ਕਰਜ਼ ਬਾਰੇ ਸਵਾਲ ਉਠਾਉਂਦਿਆਂ ਕਿਹਾ ਕਿ ਤਤਕਾਲੀ ਸਰਕਾਰ ਦਾ ਕਿੰਗਫਿਸ਼ਰ ਪ੍ਰਤੀ ਰਵਈਆ ਹਮੇਸ਼ਾਂ ਨਰਮਗੋਸ਼ਾ ਰਿਹਾ ਤੇ ਕਈ ਵਾਰ ਤਾਂ ਇਹ ਜਾਪਦਾ ਸੀ ਕਿ ਏਅਰਲਾਈਨ ਦੀ ਮਾਲਕ ਮਾਲਿਆ ਨਾ ਹੋ ਕੇ ਸੋਨੀਆ ਗਾਂਧੀ ਹੋਵੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਮੰਗ ਕੀਤੀ ਹੈ ਕਿ ਰਾਹੁਲ ਗਾਂਧੀ ਦੱਸਣ ਕਿ ਉਨ੍ਹਾਂ ਦੇ ਪਰਿਵਾਰ ਤੇ ਮਾਲਿਆ ਵਿਚਕਾਰ ਕੀ ਸਬੰਧ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article