PUNJABMAILUSA.COM

ਵਿਦਿਆਰਥੀ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਾਂਗੇ: ਸਾਧੂ ਸਿੰਘ ਧਰਮਸੋਤ

ਵਿਦਿਆਰਥੀ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਾਂਗੇ: ਸਾਧੂ ਸਿੰਘ ਧਰਮਸੋਤ

ਵਿਦਿਆਰਥੀ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਾਂਗੇ: ਸਾਧੂ ਸਿੰਘ ਧਰਮਸੋਤ
September 22
15:21 2017

ਵੱਖ-ਵੱਖ ਅਨਏਡਿਡ ਕਾਲਜ ਐਸੋਸੀਏਸ਼ਨਾਂ ਵੱਲੋਂ ਭਲਾਈ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)-ਪੰਜਾਬ ਦੇ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨਾਲ ਸਬੰਧਤ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇਗਾ।
ਪੰਜਾਬ ਭਵਨ, ਚੰਡੀਗੜ੍ਹ ਵਿਖੇ ਅੱਜ ਪੰਜਾਬ ਦੀਆਂ ਵੱਖ-ਵੱਖ ਅਨਏਡਿਡ ਕਾਲਜਾਂ ਦੀਆਂ ਐਸੋਸੀਏਸ਼ਨਾਂ ਨਾਲ ਮੁਲਾਕਾਤ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਵਰਗਾਂ ਦੀ ਭਲਾਈ ਲਈ ਜਾਰੀ ਵਜੀਫ਼ਾ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਪਾਰਦਰਸ਼ੀ ਵਿਧੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕਾਲਸ਼ਿਪ ਸਕੀਮਾਂ ਦਾ ਮਕਸਦ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਨਾ ਹੈ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ।
ਭਲਾਈ ਮੰਤਰੀ ਨੇ ਵਫ਼ਦ ਦੀਆਂ ਜਾਇਜ ਮੰਗਾਂ ਨੂੰ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦਿਆਰਥੀ ਭਲਾਈ ਸਕੀਮਾਂ, ਸੂਬੇ ਅਤੇ ਕੇਂਦਰ ਸਰਕਾਰ ਦੇ ਆਪਸੀ ਸਹਿਯੋਗ ਨਾਲ ਚੱਲਦੀਆਂ ਹਨ ਅਤੇ ਇਨ੍ਹਾਂ ਸਬੰਧੀ ਕੋਈ ਵੀ ਤਕਨੀਕੀ ਸਮੱਸਿਆ ਪੈਦਾ ਹੋਣ ‘ਤੇ ਉਸਦੇ ਹੱਲ ਲਈ ਕੇਂਦਰ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਹੱਲ ਕੱਢਿਆ ਜਾ ਸਕਦਾ ਹੈ।
ਵੱਖ-ਵੱਖ ਕਾਲਜ ਐਸੋਸੀਏਸ਼ਨਾਂ ਦੇ ਵਫ਼ਦ ਵਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਬਕਾਇਆ ਫੰਡਾਂ ਨੂੰ ਜਾਰੀ ਕੀਤੇ ਜਾਣ ਬਾਰੇ ਬੋਲਦਿਆਂ ਸ. ਧਰਮਸੋਤ ਨੇ ਕਿਹਾ ਬਕਾਇਆ ਫੰਡਾਂ ਨੂੰ ਜਾਰੀ ਕਰਨ ਲਈ ਉਨ੍ਹਾਂ ਵਲੋਂ ਪਿਛਲੇ ਦਿਨੀਂ ਕੇਂਦਰੀ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਮੁਲਾਕਾਤ ਕੀਤੀ ਗਈ ਸੀ, ਜਿਨ੍ਹਾਂ ਨੇ ਬਕਾਇਆ ਫੰਡ ਜਲਦੀ ਹੀ ਜਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।
ਵੱਖ-ਵੱਖ ਐਸੋਸੀਏਸ਼ਨਾਂ ਦੇ ਇਨ੍ਹਾਂ ਨੁਮਾਇੰਦਿਆਂ ਨੇ ਭਲਾਈ ਮੰਤਰੀ ਨੂੰ ਵਿਸਥਾਰਪੂਰਵਕ ਢੰਗ ਨਾਲ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣੂੰ ਕਰਵਾਇਆ, ਜਿਨ੍ਹਾਂ ਨੂੰ ਸ. ਧਰਮਸੋਤ ਨੇ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ ਪੰਜਾਬ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭਲਾਈ ਵਿਭਾਗ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ, ਐਸ.ਸੀ. ਸਬ-ਪਲਾਨ, ਵਧੀਕ ਡਾਇਰੈਕਟਰ ਭਲਾਈ ਸ੍ਰੀਮਤੀ ਬਿੰਦੂ ਵਾਲੀਆ ਤੋਂ ਇਲਾਵਾ ਸਾਬਕਾ ਮੰਤਰੀ ਸ. ਇੰਦਰਜੀਤ ਸਿੰਘ ਜ਼ੀਰਾ, ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਚਰਨਜੀਤ ਸਿੰਘ ਵਾਲੀਆ, ਬੀ.ਐਡ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਵਾਲੀਆ, ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਸੀਮਾਂਸ਼ੂ ਗੁਪਤਾ, ਬੀ.ਐਡ. ਐਸੋਸੀਏਸ਼ਨ (ਜੀ.ਐਨ.ਡੀ.ਯੂ.) ਦੇ ਸ੍ਰੀ ਸਤਵੰਤ ਸਿੰਘ ਸੰਧੂ, ਪੈਲੀਟੈਕਨਿਕ ਐਸੋਸੀਏਸ਼ਨ ਦੇ ਸ੍ਰੀ ਰਜਿੰਦਰ ਸਿੰਘ ਧਨੋਆ ਅਤੇ ਬੀ.ਐੱਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਜਸਨੀਕ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

Read Full Article
    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

Read Full Article
    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article