PUNJABMAILUSA.COM

ਵਿਦੇਸ਼ੀ ਪੀਆਰ ਲੈਣ ਦੇ ਮਾਮਲੇ ‘ਚ ਫੱਸਣ ਲੱਗੇ ਕਈ ਸਰਕਾਰੀ ਬਾਬੂ

ਵਿਦੇਸ਼ੀ ਪੀਆਰ ਲੈਣ ਦੇ ਮਾਮਲੇ ‘ਚ ਫੱਸਣ ਲੱਗੇ ਕਈ ਸਰਕਾਰੀ ਬਾਬੂ

ਵਿਦੇਸ਼ੀ ਪੀਆਰ ਲੈਣ ਦੇ ਮਾਮਲੇ ‘ਚ ਫੱਸਣ ਲੱਗੇ ਕਈ ਸਰਕਾਰੀ ਬਾਬੂ
December 17
20:10 2015

punjab-govt-300x141
ਜਲੰਧਰ, 17 ਦਸੰਬਰ (ਪੰਜਾਬ ਮੇਲ) – ਪੰਜਾਬ ਸਰਕਾਰ ਦੀ ਨੌਕਰੀ ਕਰਦੇ ਹੋਏ ਕੁਝ ਹੋਰ ਦੇਸ਼ਾਂ ਦੀ ਪਰਮਾਨੈਂਟ ਰੈਜ਼ੀਡੈਂਟਸ਼ਿਪ (ਪੀ ਆਰ) ਲੈਣ ਦੇ ਕੇਸ ਵਿੱਚ ਕਈ ਅਧਿਕਾਰੀਆਂ ਸਮੇਤ ਸੈਂਕੜੇ ਮੁਲਾਜ਼ਮ ਫਸ ਗਏ ਹਨ। ਇਨ੍ਹਾਂ ਨੂੰ ਵਿਦੇਸ਼ੀ ਨਾਗਰਿਕਤਾ ਦੇ ਮਾਮਲੇ ਵਿੱਚ ਨੌਕਰੀ ਗੁਆਉਣੀ ਪੈ ਸਕਦੀ ਹੈ। ਸਰਕਾਰ ਨੇ ਇਨ੍ਹਾਂ ਬਾਰੇ ਜਾਂਚ ਸ਼ੁਰੂ ਕਰਵਾ ਦਿੱਤੀ ਹੈ। ਇਨ੍ਹਾਂ ਵਿੱਚ ਕਈ ਪੁਲਸ ਅਧਿਕਾਰੀ ਵੀ ਹਨ। ਜਾਂਚ ਦੀ ਪੁਸ਼ਟੀ ਡੀ ਜੀ ਪੀ ਸੁਰੇਸ਼ ਅਰੋੜਾ ਨੇ ਕੀਤੀ ਹੈ। ਨਿਯਮ ਅਨੁਸਾਰ ਵਿਦੇਸ਼ੀ ਨਾਗਰਿਕ ਸਰਕਾਰੀ ਮੁਲਾਜ਼ਮ ਨਹੀਂ ਹੋ ਸਕਦੇ। ਸਰਕਾਰ ਨੇ 1986 ਵਿੱਚ ਮੁਲਾਜ਼ਮਾਂ ਨੂੰ ਇਹ ਸਹੂਲਤ ਦਿੱਤੀ ਸੀ ਕਿ ਉਹ ਵਿਸ਼ੇਸ਼ ਹਾਲਾਤ ਵਿੱਚ ਵੱਧ ਤੋਂ ਵੱਧ ਪੰਜ ਸਾਲ ਤੱਕ ਛੁੱਟੀ ਲੈ ਸਕਦੇ ਹਨ। ਇਸ ਸਹੂਲਤ ਦਾ ਸੂਬੇ ਦੇ ਸੈਂਕੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਜੰਮ ਕੇ ਲਾਭ ਲਿਆ। ਪਰਸੋਨਲ ਵਿਭਾਗ ਤਿੰਨ ਮਹੀਨੇ ਪਹਿਲਾਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਐਸ ਐਸ ਪੀਜ਼ ਅਤੇ ਹੋਰ ਵਿਭਾਗ ਮੁਖੀਆਂ ਤੋਂ ਰਿਪੋਰਟ ਮੰਗੀ ਸੀ ਕਿ ਉਨ੍ਹਾਂ ਨੇ ਵਿਦੇਸ਼ਾਂ ਦੀ ਪੀ ਆਰ ਲਈ ਜਾਂ ਨਹੀਂ। ਉਨ੍ਹਾਂ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਵੀ ਰਿਪੋਰਟ ਬਣਵਾਈ ਜਾ ਰਹੀ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਕੇ ਕੇ ਯਾਦਵ ਨੇ ਦੱਸਿਆ ਕਿ ਉਨ੍ਹਾਂ ਆਪਣੀ ਰਿਪੋਰਟ ਭੇਜ ਦਿੱਤੀ ਹੈ। ਵਿਦੇਸ਼ਾਂ ਦੀ ਦੌੜ ਵਿੱਚ ਆਈ ਏ ਐਸ, ਆਈ ਪੀ ਐਸ, ਪੀ ਸੀ ਐਸ, ਪੀ ਪੀ ਐਸ ਅਤੇ ਹੋਰ ਵੱਡੇ ਅਧਿਕਾਰੀਆਂ ਤੋਂ ਇਲਾਵਾ ਸੈਂਕੜੇ ਮੁਲਾਜ਼ਮ ਸ਼ਾਮਲ ਹਨ। ਸਭ ਤੋਂ ਲੰਬੀ ਲਿਸਟ ਸਿਖਿਆ ਵਿਭਾਗ ਹੈ। ਇਸ ਤੋਂ ਬਾਅਦ ਡੀ ਜੀ ਐਸ ਈ ਨੇ ਅਧਿਆਪਕਾਂ ਦੀ ਲੰਬੀ ਛੁੱਟੀ ‘ਤੇ ਰੋਕ ਲਾ ਦਿੱਤੀ ਹੈ।

ਸਰਕਾਰੀ ਨੌਕਰੀ ਲੈ ਕੇ ਵਿਦੇਸ਼ਾਂ ਵਿੱਚ ਕੰਮ ਕਰ ਕੇ ਕਮਾਈ ਕਰਨ ਦਾ ਪਹਿਲਾ ਕੇਸ ਜਲੰਧਰ ਨਿਗਮ ਵਿੱਚ ਖੁੱਲ੍ਹਾ ਸੀ। 2002-03 ਵਿੱਚ ਮੌਕੇ ਦੇ ਕਮਿਸ਼ਨਰ ਸਰੋਜਨੀ ਗੌਤਮ ਸ਼ਾਰਦਾ ਨੇ ਜਦੋਂ ਨਿਗਮ ਵਿਚਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਲਿਸਟ ਮੰਗਵਾ ਕੇ ਉਨ੍ਹਾਂ ਦਾ ਸਟੇਟਸ ਚੈਕ ਕੀਤਾ ਤਾਂ ਪਤਾ ਲੱਗਾ 82 ਮੁਲਾਜ਼ਮ ਸਾਲਾਂ ਤੋਂ ਛੁੱਟੀ ਉੱਤੇ ਚੱਲ ਰਹੇ ਹਨ। ਇਸ ਦੀ ਵਿਜੀਲੈਂਸ ਜਾਂਚ ਹੋਈ ਤਾਂ ਨਿਕਲਿਆ ਕਿ 14 ਮੁਲਾਜ਼ਮਾਂ ਨੇ ਮੈਡੀਕਲ ਲੀਵ ਲਈ ਹੋਈ ਸੀ, ਪਰ ਵਿਦੇਸ਼ ਵਿੱਚ ਰਹਿ ਰਹੇ ਸਨ। ਇੱਕ ਮਹੀਨੇ ਦੀ ਚਿਤਾਵਨੀ ਦੇਣ ‘ਤੇ 60 ਮੁਲਾਜ਼ਮਾਂ ਨੇ ਵਿਦੇਸ਼ਾਂ ਤੋਂ ਆ ਕੇ ਨੌਕਰੀ ਜਾਇਨ ਕਰ ਲਈ, ਜਦ ਕਿ ਬਾਕੀ ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਵਿੱਚ ਰਹਿ ਗਏ, ਉਨ੍ਹਾਂ ਉਥੋਂ ਹੀ ਅਸਤੀਫੇ ਭੇਜ ਦਿੱਤੇ। ਅਮਰੀਕਾ, ਕੈਨੇਡਾ, ਇਟਲੀ ਤੇ ਆਸਟਰੇਲੀਆ ਵਰਗੇ ਕਈ ਦੇਸ਼ਾਂ ਵਿੱਚ ਸਰਕਾਰ ਤੋਂ ਛੁੱਟੀ ਲੈ ਕੇ ਗਏ ਅਫਸਰਾਂ ਤੇ ਮੁਲਾਜ਼ਮਾਂ ਨੇ ਮੋਟੀ ਕਮਾਈ ਕੀਤੀ ਹੈ। ਇਹ ਖੁਲਾਸਾ ਕੁਝ ਸਮਾਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਨੂੰ ਲੈ ਕੇ ਵਿਜੀਲੈਂਸ ਵਿੱਚ ਫਸੇ ਸਿੰਚਾਈ ਵਿਭਾਗ ਦੇ ਅਧਿਕਾਰੀ ਤੋਂ ਹੋਇਆ ਹੈ। ਉਸ ਨੇ ਇਮਾਨਦਾਰੀ ਨਾਲ ਸਵੀਕਾਰ ਕੀਤਾ ਕਿ ਉਹ ਛੁੱਟੀ ਲੈ ਕੇ ਕੈਨੇਡਾ ਗਿਆ ਤੇ ਉਥੇ ਨੌਕਰੀ ਕਰ ਕੇ ਮੋਟੀ ਕਮਾਈ ਕੀਤੀ। ਇਸ ਤੋਂ ਬਾਅਦ ਛੁੱਟੀ ਲੈ ਕੇ ਵਿਦੇਸ਼ ਗਏ ਜਾਂ ਪਰਤ ਆਏ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਜਾਇਦਾਦ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article