PUNJABMAILUSA.COM

ਵਿਦੇਸ਼ ‘ਚ ਰਹਿਣ ਵਾਲੇ ਪ੍ਰਵਾਸੀਆਂ ‘ਚ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ

 Breaking News

ਵਿਦੇਸ਼ ‘ਚ ਰਹਿਣ ਵਾਲੇ ਪ੍ਰਵਾਸੀਆਂ ‘ਚ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ

ਵਿਦੇਸ਼ ‘ਚ ਰਹਿਣ ਵਾਲੇ ਪ੍ਰਵਾਸੀਆਂ ‘ਚ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ
December 20
10:19 2017

ਸੰਯੁਕਤ ਰਾਸ਼ਟਰ, 20 ਦਸੰਬਰ (ਪੰਜਾਬ ਮੇਲ)-ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਅਨੁਸਾਰ ਵਿਦੇਸ਼ ‘ਚ ਰਹਿਣ ਵਾਲੇ ਪ੍ਰਵਾਸੀਆਂ ‘ਚ ਭਾਰਤੀ ਸਭ ਤੋਂ ਅੱਗੇ ਹਨ। 1.70 ਕਰੋੜ ਭਾਰਤੀ ਦੇਸ਼ ਛੱਡ ਕੇ ਦੂਜੇ ਦੇਸ਼ਾਂ ‘ਚ ਰਹਿ ਰਹੇ ਹਨ। ਇਨ੍ਹਾਂ ‘ਚੋਂ 50 ਲੱਖ ਲੋਕ ਭਾਰਤੀ ਖਾੜੀ ਖੇਤਰ ‘ਚ ਰਹਿੰਦੇ ਹਨ। ਸਾਲ 2017 ‘ਇੰਟਰਨੈਸ਼ਨਲ ਮਾਈਗ੍ਰੇਸ਼ਨ ਰਿਪੋਰਟ’ ਅਨੁਸਾਰ ਭਾਰਤ ਤੋਂ ਬਾਅਦ ਮੈਕਸੀਕੋ ਦੂਜਾ ਅਜਿਹਾ ਦੇਸ਼ ਹੈ, ਜਿੱਥੋਂ ਦੇ ਲੋਕ ਵਿਦੇਸ਼ ਜਾ ਕੇ ਵੱਸ ਰਹੇ ਹਨ। ਰੂਸ, ਚੀਨ, ਬੰਗਲਾਦੇਸ਼, ਸੀਰੀਆ, ਪਾਕਿਸਤਾਨ ਤੇ ਯੂਕ੍ਰੇਨ ਤੋਂ ਵੀ ਲੋਕ ਵੱਡੀ ਗਿਣਤੀ ‘ਚ ਵਿਦੇਸ਼ਾਂ ਵਿਚ ਜਾ ਕੇ ਵੱਸ ਰਹੇ ਹਨ। ਇਨ੍ਹਾਂ ਦੇਸ਼ਾਂ ਦੇ 60 ਲੱਖ ਤੋਂ 1.10 ਕਰੋੜ ਲੋਕ ਦੂਜੇ ਦੇਸ਼ਾਂ ‘ਚ ਰਹਿੰਦੇ ਹਨ। ਸਾਲ 2017 ਤੱਕ ਭਾਰਤ ਤੋਂ ਸਭ ਤੋਂ ਜ਼ਿਆਦਾ 1.70 ਕਰੋੜ ਲੋਕ ਆਪਣਾ ਦੇਸ਼ ਛੱਡ ਕੇ ਹੋਰ ਦੇਸ਼ਾਂ ਵਿਚ ਜਾ ਵਸੇ। ਮੈਕਸੀਕੋ ਦੇ 1.30 ਕਰੋੜ ਲੋਕ ਵਿਦੇਸ਼ਾਂ ‘ਚ ਰਹਿੰਦੇ ਹਨ।
ਵੱਡੀ ਪ੍ਰਵਾਸੀ ਜਨਸੰਖਿਆ ਵਾਲੇ ਹੋਰ ਦੇਸ਼ਾਂ ‘ਚ ਰੂਸ ਜਿਸ ਦੇ ਇਕ ਕਰੋੜ 10 ਲੱਖ ਲੋਕ, ਚੀਨ ਦੇ ਇਕ ਕਰੋੜ ਲੋਕ, ਬੰਗਲਾਦੇਸ਼ ਤੇ ਪਾਕਿਸਤਾਨ ਦੇ 70 ਲੱਖ ਅਤੇ ਯੂਕ੍ਰੇਨ ਦੇ 60 ਲੱਖ ਲੋਕ ਆਪਣਾ ਦੇਸ਼ ਛੱਡ ਦੂਜੇ ਦੇਸ਼ਾਂ ‘ਚ ਰਹਿੰਦੇ ਹਨ। ਰਿਪੋਰਟ ਅਨੁਸਾਰ ਸੰਯੁਕਤ ਅਰਬ ਅਮੀਰਾਤ ‘ਚ ਸਭ ਤੋਂ ਜ਼ਿਆਦਾ ਗਿਣਤੀ ਭਾਰਤੀ ਪ੍ਰਵਾਸੀਆਂ ਦੀ ਹੈ, ਜੋ ਕਿ 30 ਲੱਖ ਹੈ, ਜੋ ਕਿ ਸਾਲ 2000 ‘ਚ 978992 ਸੀ। ਅਮਰੀਕਾ ਤੇ ਸਾਊਦੀ ਅਰਬ ‘ਚ 20-20 ਲੱਖ ਭਾਰਤੀ ਲੋਕ ਰਹਿੰਦੇ ਹਨ। ਇਕ ਅਨੁਮਾਨ ਅਨੁਸਾਰ ਹੁਣ ਕਰੀਬ 25.80 ਕਰੋੜ ਲੋਕ ਆਪਣੇ ਦੇਸ਼ ਨੂੰ ਛੱਡ ਕੇ ਦੂਜੇ ਦੇਸ਼ਾਂ ‘ਚ ਰਹਿ ਰਹੇ ਹਨ। ਸਾਲ 2000 ਤੋਂ ਬਾਅਦ ਤੋਂ ਇਨ੍ਹਾਂ ਅੰਕੜਿਆਂ ‘ਚ 49 ਫ਼ੀਸਦੀ ਦਾ ਵਾਧਾ ਹੋਇਆ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਇੰਟਰਨੈਸ਼ਨਲ ਮਾਈਗ੍ਰੇਸ਼ਨ ਸਥਿਰ ਵਿਕਾਸ ਦੇ ਸਾਲ 2030 ਦੇ ਏਜੰਡੇ ਨੂੰ ਲਾਗੂ ਕਰਨ ਦੇ ਲਿਹਾਜ਼ ਨਾਲ ਚਿੰਤਾ ਦਾ ਵਿਸ਼ਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article