PUNJABMAILUSA.COM

ਵਿਧਾਨ ਸਭਾ ਅੰਦਰ ਸਿੱਖ ਵਿਧਾਇਕ ਦੀ ਦਸਤਾਰ ਉਤਾਰਨ ਦੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ’ਚ ਕੀਤੀ ਨਿੰਦਾ

ਵਿਧਾਨ ਸਭਾ ਅੰਦਰ ਸਿੱਖ ਵਿਧਾਇਕ ਦੀ ਦਸਤਾਰ ਉਤਾਰਨ ਦੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ’ਚ ਕੀਤੀ ਨਿੰਦਾ

ਵਿਧਾਨ ਸਭਾ ਅੰਦਰ ਸਿੱਖ ਵਿਧਾਇਕ ਦੀ ਦਸਤਾਰ ਉਤਾਰਨ ਦੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ’ਚ ਕੀਤੀ ਨਿੰਦਾ
June 22
21:12 2017

ਜ਼ੇਰੇ ਇਲਾਜ਼ ਵਿਧਾਇਕਾਂ ਦਾ ਹਾਲ-ਚਾਲ ਪੁੱਛਣ ਹਸਪਤਾਲ ਪੁੱਜੇ ਪ੍ਰੋ. ਬਡੂੰਗਰ
ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਅੰਦਰ ਇੱਕ ਸਿੱਖ ਵਿਧਾਇਕ ਸ. ਪਿਰਮਲ ਸਿੰਘ ਖਾਲਸਾ ਦੀ ਦਸਤਾਰ ਉਤਾਰਨ ਅਤੇ ਕੁਝ ਵਿਧਾਇਕਾਂ ਦੀ ਖਿੱਚ-ਧੂਹ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਜਿਥੇ ਗੈਰ-ਸੰਜੀਦਾ ਦੱਸਿਆ ਉਥੇ ਹੀ ਸਿੱਖੀ ਦੇ ਗੌਰਵ ਦਸਤਾਰ ਦੀ ਬੇਅਦਬੀ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਦੇ ਇਤਿਹਾਸ ਅੰਦਰ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਚੁਣੇ ਹੋਏ ਲੋਕ ਨੁਮਾਇੰਦੇ ਦੇ ਧਾਰਮਿਕ ਚਿੰਨ੍ਹ ਦੀ ਤੌਹੀਨ ਕੀਤੀ ਗਈ ਹੋਵੇ। ਉਨ੍ਹਾਂ ਇਸ ਨੂੰ ਕਾਂਗਰਸ ਸਰਕਾਰ ਦੀ ਘਟੀਆ ਹਰਕਤ ਆਖਦਿਆਂ ਇਸ ਵਿਚ ਸ਼ਾਮਲ ਲੋਕਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਲੋਕ ਮਸਲਿਆਂ ਲਈ ਆਵਾਜ਼ ਬੁਲੰਦ ਕਰਨੀ ਚੁਣੇ ਹੋਏ ਵਿਧਾਇਕਾਂ ਦਾ ਮੁੱਢਲਾ ਫਰਜ ਹੈ ਪਰ ਆਵਾਜ਼ ਨੂੰ ਦਬਾਉਣ ਲਈ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨੀ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਦਸਤਾਰ ਸਭ ਦੀ ਸਾਂਝੀ ਹੈ ਅਤੇ ਇਸ ਦਾ ਵਿਧਾਨ ਸਭਾ ਅੰਦਰ ਸਤਿਕਾਰ ਬਹਾਲ ਰੱਖਣਾ ਸਪੀਕਰ ਦੀ ਜ਼ਿੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 26 ਜੂਨ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ।
ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜ਼ਖਮੀ ਹੋਏ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਤੇ ਸ. ਮਨਜੀਤ ਸਿੰਘ ਬਿਲਾਸਪੁਰ ਨਾਲ ਚੰਡੀਗੜ੍ਹ ਦੇ ਸੈਕਟਰ 16 ਸਥਿਤ ਜਨਰਲ ਹਸਪਤਾਲ ਵਿਖੇ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਵਿਧਾਇਕਾਂ ਨੂੰ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਕਾਰਨ ਉਨ੍ਹਾਂ ਦੇ ਨਾਲ ਹੈ ਅਤੇ ਸਿੱਖ ਪਛਾਣ ਦੀ ਲਖਾਇਕ ਦਸਤਾਰ ਦੀ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਲਈ ਆਵਾਜ਼ ਉਠਾਏਗੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਹੋਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article