PUNJABMAILUSA.COM

ਵਿਧਾਨ ਸਭਾ ਚੋਣਾਂ ‘ਚ ਨਵਾਂ ਤਜ਼ਰਬਾ ਹੋ ਸਕਦੈ ਖਤਰਨਾਕ : ਅਮਰਿੰਦਰ

ਵਿਧਾਨ ਸਭਾ ਚੋਣਾਂ ‘ਚ ਨਵਾਂ ਤਜ਼ਰਬਾ ਹੋ ਸਕਦੈ ਖਤਰਨਾਕ : ਅਮਰਿੰਦਰ

ਵਿਧਾਨ ਸਭਾ ਚੋਣਾਂ ‘ਚ ਨਵਾਂ ਤਜ਼ਰਬਾ ਹੋ ਸਕਦੈ ਖਤਰਨਾਕ : ਅਮਰਿੰਦਰ
May 04
10:31 2016

11
ਕੈਲੀਫੋਰਨੀਆ, 4 ਮਈ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐੱਨ.ਆਰ.ਆਈ. ਪੰਜਾਬੀਆਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਸਮਰਥਨ ਦੇਣ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਇਸ ਨਵੇਂ ਤਜਰਬੇ ਦੇ ਖਤਰਨਾਕ ਨਤੀਜੇ ਨਿਕਲ ਸਕਦੇ ਹਨ ਅਤੇ ਇਹ ਸੂਬੇ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ।
ਪੰਜਾਬੀ ਐੱਨ.ਆਰ.ਆਈ. ਸਮਾਜ ਵੱਲੋਂ ਦੱਖਣੀ ਕੈਲੀਫੋਰਨੀਆ ਵਿਚ ਕਰਵਾਈ ਗਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੇ 10 ਸਾਲਾਂ ਦੇ ਕੁਸ਼ਾਸਨ ਨੇ ਪਹਿਲਾਂ ਹੀ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਤੇ ਅਜਿਹੇ ਤਜਰਬੇ ਦੇ ਹੋਰ ਪੰਜ ਸਾਲ ਸੂਬੇ ਨੂੰ ਹੋਰ ਮਾੜੇ ਹਾਲਾਤ ‘ਚ ਪਹੁੰਚਾ ਦੇਣਗੇ। ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਗੈਰ-ਜ਼ਰੂਰੀ ਮੀਡੀਆ ਪ੍ਰਚਾਰ ਦੀ ਨਿੰਦਾ ਕਰਦਿਆਂ ਕੈਪਟਨ ਨੇ ਕਿਹਾ ਕਿ ਇਨ੍ਹਾਂ ਨੇ ਆਪਣੀਆਂ ਸਿਆਸੀ ਉਮੀਦਾਂ ਨੂੰ ਪੂਰਾ ਕਰਨ ਲਈ ਦਿੱਲੀ ਦੇ ਟੈਕਸ ਅਦਾਕਾਰਾਂ ਦੀ ਕਮਾਈ ਦੇ 526 ਕਰੋੜ ਰੁਪਏ ਦੀ ਲੁੱਟ ਕੀਤੀ ਹੈ ਅਤੇ ਹੁਣ ਉਹ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਅਰਿਵੰਦ ਕੇਜਰੀਵਾਲ ਦਾ ਜੱਦੀ ਇਲਾਕਾ ਹੈ, ਇਸ ਕਰਕੇ ਉਨ੍ਹਾਂ ਤੋਂ ਪੰਜਾਬੀਆਂ ਦੇ ਪਾਣੀ ਅਤੇ ਖੇਤਰ ਦੇ ਅਧਿਕਾਰਾਂ ਖਾਤਰ ਲੜਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਕੈਪਟਨ ਨੇ ਕਰਜ਼ਾ ਪ੍ਰਭਾਵਿਤ ਕਿਸਾਨਾਂ ਦੀਆਂ ਜ਼ਮੀਨਾਂ ਨੀਲਾਮ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਏ ਜਾਣ ਦੀ ਵਚਨਬੱਧਤਾ ਦੁਹਰਾਈ।
ਐੱਨ.ਆਰ.ਆਈਜ਼ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਨਸ਼ਾਖੋਰੀ ਨੇ ਪੰਜਾਬ ਦੀ ਇਕ ਪੂਰੀ ਪੀੜ੍ਹੀ ਨੂੰ ਤਬਾਹ ਕਰ ਦਿੱਤਾ ਹੈ ਅਤੇ ਇਸ ਲਈ ਅਕਾਲੀ-ਭਾਜਪਾ ਗਠਜੋੜ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਕਿਸੇ ਨੂੰ ਨਹੀਂ ਬਖਸ਼ਣਗੇ। ਪਾਰਲੀਮੈਂਟ ਵੱਲੋਂ ਸਹਿਜਧਾਰੀ ਸਿੱਖਾਂ ਨੂੰ ਐੱਸ.ਜੀ.ਪੀ.ਸੀ.ਚੋਣਾਂ ਤੋਂ ਵਾਂਝਾ ਕਰਨ ਸਬੰਧੀ ਪਾਸ ਕੀਤੇ ਬਿੱਲ ਸਬੰਧੀ ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਇਹ ਸਭ ਬਾਦਲਾਂ ਦਾ ਕੀਤਾ ਹੋਇਆ ਹੈ, ਜੋ ਐੱਸ.ਜੀ.ਪੀ.ਸੀ. ਨੂੰ ਆਪਣੇ ਪੂਰੇ ਕੰਟਰੋਲ ‘ਚ ਰੱਖਣਾ ਚਾਹੁੰਦੇ ਹਨ। ਇਸ ਮੌਕੇ ਰਾਣਾ ਸੋਢੀ, ਰਾਣਾ ਗੁਰਜੀਤ, ਕੇਵਲ ਢਿੱਲੋਂ, ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਬਾਜਵਾ, ਜਗਮੋਹਨ ਸਿੰਘ ਕੰਗ, ਸੁੱਖੀ ਰੰਧਾਵਾ ਆਦਿ ਮੌਜੂਦ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article