PUNJABMAILUSA.COM

ਵਿਧਾਨ ਸਭਾ ‘ਚ ਕਾਂਗਰਸ ਤੇ ਅਕਾਲੀ ਦਲ ਆਹਮੋ-ਸਾਹਮਣੇ

ਵਿਧਾਨ ਸਭਾ ‘ਚ ਕਾਂਗਰਸ ਤੇ ਅਕਾਲੀ ਦਲ ਆਹਮੋ-ਸਾਹਮਣੇ

ਵਿਧਾਨ ਸਭਾ ‘ਚ ਕਾਂਗਰਸ ਤੇ ਅਕਾਲੀ ਦਲ ਆਹਮੋ-ਸਾਹਮਣੇ
June 22
06:24 2017

ਚੰਡੀਗੜ੍ਹ, 22 ਜੂਨ (ਪੰਜਾਬ ਮੇਲ)-ਪੰਜਾਬ ਵਿਧਾਨ ਸਭ ਵਿੱਚ ਮੁੱਖ ਵਿਰੋਧੀ ਧਿਰ ਭਾਵੇਂ ਆਮ ਆਦਮੀ ਪਾਰਟੀ ਹੈ ਪਰ ਹੰਗਾਮਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਆਦਾ ਕੀਤਾ ਜਾ ਰਿਹਾ ਹੈ। ਅੱਜ ਫਿਰ ਅਕਾਲੀ ਦਲ ਨੇ ਸਦਨ ਵਿੱਚੋਂ ਵਾਕ ਆਊਟ ਕੀਤਾ। ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਨੇ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਗਾਲ ਕੱਢੀ ਹੈ। ਦੂਜੇ ਪਾਸੇ ਸਿੱਧੂ ਨੇ ਕਿਹਾ ਟੀਨੂੰ ਝੂਠ ਬੋਲਦਾ ਹੈ ਤੇ ਉਨ੍ਹਾਂ ਨੇ ਕੋਈ ਗਾਲ ਨਹੀਂ ਕੱਢੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਕਿ ਨਵਜੋਤ ਸਿੱਧੂ ਉਨ੍ਹਾਂ ਦੀ ਬੇਇਜ਼ਤੀ ਕਰਦੇ ਹਨ। ਇਹ ਲੋਕਤੰਤਰ ਤੇ ਸਦਨ ਦੇ ਖ਼ਿਲਾਫ਼ ਹੈ। ਅਕਾਲੀ ਦਲ ਨੇ ਸਪੀਕਰ ਸਾਹਮਣੇ ਜਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਉਨ੍ਹਾਂ ਦੇ ਮੰਤਰੀ ਖ਼ਿਲਾਫ਼ ਬੋਲਦੇ ਹਨ। ਉਹ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਫਾਲੋ ਨਹੀਂ ਕਰਦੇ।
ਉਧਰ, ਫੂਲਕਾ ਨੇ ਵੀ ਕਿਹਾ ਕਿ ਨਵਜੋਤ ਸਿੱਧੂ ਉਨ੍ਹਾਂ ਨੂੰ ਵਾਕ ਆਊਟ ਸਮੇਂ ਕਹਿੰਦੇ ਹਨ ਜੇ ਪਿਓ ਦੇ ਪੁੱਤ ਹੋ ਤਾਂ ਸਦਨ ਵਿੱਚ ਵਾਪਸ ਨਾ ਆਇਓ। ਇਸ ਦੇ ਜਵਾਬ ਵਿੱਚ ਸਿੱਧੂ ਨੇ ਕਿਹਾ ਕਿ ਉਨ੍ਹਾ ਫੂਲਕਾ ਨੂੰ ਕਿਹਾ ਸੀ ਕਿ ਤੁਸੀਂ ਤਾਂ ਚਿੱਟਾ ਨਹੀਂ ਵੇਚਦੇ। ਤੁਸੀਂ ਵਾਕ ਆਊਟ ਕਿਉਂ ਕਰਦੇ ਹੋ। ਸਿੱਧੂ ਨੇ ਅਕਾਲੀ ਦਲ ‘ਤੇ ਹਮਲਾ ਕਰਦਿਆਂ ਕਿਹਾ, “ਸੁਖਬੀਰ ਬਾਦਲ ਕਹਿੰਦਾ ਹੈ ਕਿ ਸਿੱਧੂ ਗਾਲ੍ਹ ਕੱਢਦੈ। ਮੈਂ ਪੁੱਛਦਾ ਹਾਂ ਕਿ ਉਹ ਝੂਠ ਕਿਉਂ ਬੋਲਦਾ। ਮਰਿਆਦਾ ਕੌਣ ਭੰਗ ਕਰਦਾ। ਮਜੀਠੀਆ ਨੇ ਗਾਲ੍ਹ ਕੱਢੀ ਸੀ, ਉਦੋਂ ਸੁਖਬੀਰ ਕਿੱਥੇ ਸੀ। ਸਾਰੇ ਟੱਬਰ ਨੇ ਪੰਜਾਬ ਨੂੰ ਲੁੱਟ ਕੇ ਖਾਧਾ ਹੈ।” ਦਰਅਸਲ ਬਜਟ ਪੇਸ਼ ਕਰਨ ਮਗਰੋਂ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਜਾਰੀ ਨਹੀਂ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਯੂਨੀਵਰਸਿਟੀਆਂ ਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਪੈਸੇ ਦਿੱਤੇ ਜਾ ਰਹੇ ਹਨ। ਇਹ ਕੰਮ ਸਭ ਤੋਂ ਜ਼ਰੂਰੀ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article