PUNJABMAILUSA.COM

ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਕਾਂਗਰਸ ਨੂੰ ਘੇਰੇਗੀ ਅਕਾਲੀ ਦਲ

ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਕਾਂਗਰਸ ਨੂੰ ਘੇਰੇਗੀ ਅਕਾਲੀ ਦਲ

ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਕਾਂਗਰਸ ਨੂੰ ਘੇਰੇਗੀ ਅਕਾਲੀ ਦਲ
November 24
21:25 2017

ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਕੈਪਟਨ ਸਰਕਾਰ ਨੂੰ ਕਿਸਾਨੀ ਮਸਲਿਆਂ, ਪੈਟਰੋਲ ਡੀਜ਼ਲ ਅਤੇ ਅਮਨ ਕਾਨੂੰਨ ਦੀ ਸਥਿਤੀ ’ਤੇ ਘੇਰਨ ਦਾ ਫੈਸਲਾ ਕੀਤਾ ਹੈ। ਇਸ ਲਈ ਸੈਸ਼ਨ ਵਿੱਚ ਤਿੰਨ ਕੰਮ ਰੋਕੂ ਮਤੇ ਪੇਸ਼ ਕੀਤੇ ਜਾਣਗੇ। ਇਹ ਫੈਸਲਾ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਰਾਤੀ ਹੋਈ ਮੀਟਿੰਗ ਵਿੱਚ ਕੀਤਾ ਗਿਆ।
ਕੋਰ ਕਮੇਟੀ ਦੀ ਮੀਟਿੰਗ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਲੀਸ਼ਾਨ ਹੋਟਲ ਸੁਖਵਿਲਾ ਵਿੱਚ ਹੋਈ, ਜਿਸ ਵਿੱਚ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਦੀ ਚੋਣ ਬਾਰੇ ਮੈਂਬਰਾਂ ਨਾਲ ਗੈਰ ਰਸਮੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁੱਖ ਤੌਰ ’ਤੇ 27 ਨਵੰਬਰ ਤੋਂ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਤਿੰਨ ਰੋਜ਼ਾ ਸੈਸ਼ਨ ਲਈ ਰਣਨੀਤੀ ਘੜੀ ਗਈ। ਇਸ ਦੌਰਾਨ ਫੈਸਲਾ ਹੋਇਆ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਕੀਮ ਲਾਗੂ ਨਾ ਕਰਨ ਅਤੇ ਗੰਨੇ ਦੀ ਕੀਮਤ ਨਾ ਵਧਾਉਣ ਬਾਰੇ ਕੰਮ ਰੋਕੂ ਮਤੇ ਪੇਸ਼ ਕੀਤੇ ਜਾਣਗੇ। ਸਮਾਜ ਭਲਾਈ ਸਕੀਮਾਂ ਲਈ ਪੈਸਾ ਜਾਰੀ ਨਾ ਕਰਨ ਅਤੇ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨਾ ਘਟਾਉਣ ਬਾਰੇ ਵੀ ਕੰਮ ਰੋਕੂ ਮਤਾ ਲਿਆਂਦਾ ਜਾਵੇਗਾ।
ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਨੀਤਕ ਮਾਮਲਿਆਂ ਨਾਲ ਧਾਰਮਿਕ ਮਾਮਲਿਆਂ ਬਾਰੇ ਫੈਸਲਿਆਂ ਦੀ ਕਮਾਂਡ ਵੀ ਸੰਭਾਲ ਲਈ ਹੈ। ਪਹਿਲਾਂ ਇਹ ਫੈਸਲੇ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਕਰਦੇ ਸਨ। ਇਸ ਮਹੀਨੇ ਦੇ ਅਖੀਰ ਵਿੱਚ 29 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਣੀ ਹੈ। ਇਸ ਸਬੰਧੀ ਉਨ੍ਹਾਂ ਬੀਤੇ ਦੋ ਦਿਨ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕਰ ਕੇ ਅਗਲਾ ਪ੍ਰਧਾਨ ਬਣਾਉਣ ਲਈ ਰਾਇ ਲਈ। ਜਾਣਕਾਰੀ ਅਨੁਸਾਰ ਕਈ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਦੀ ਥਾਂ ਹੋਰ ਕਿਸੇ ਸ਼ਖ਼ਸੀਅਤ ਨੂੰ ਪ੍ਰਧਾਨ ਬਣਾਉਣ ਦੀ ਤਜਵੀਜ਼ ਦਿੱਤੀ ਹੈ ਪਰ ਕਈ ਮੈਂਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਹੱਕ ਵਿੱਚ ਹਨ। ਪ੍ਰਧਾਨਗੀ ਲਈ ਉਮੀਦਵਾਰ ਦਾ ਫੈਸਲਾ ਕਰਨ ਲਈ ਕੋਰ ਕਮੇਟੀ ਦੀ ਹੋਰ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article