PUNJABMAILUSA.COM

ਵਿਸ਼ਵ ਕਬੱਡੀ ਕੱਪ ਦਾ ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਟੀਮਾਂ ਵੱਲੋਂ ਬਾਈਕਾਟ

ਵਿਸ਼ਵ ਕਬੱਡੀ ਕੱਪ ਦਾ ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਟੀਮਾਂ ਵੱਲੋਂ ਬਾਈਕਾਟ

ਵਿਸ਼ਵ ਕਬੱਡੀ ਕੱਪ ਦਾ ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਟੀਮਾਂ ਵੱਲੋਂ ਬਾਈਕਾਟ
November 03
21:37 2016

kabaddi
ਚੰਡੀਗੜ੍ਹ, 3 ਨਵੰਬਰ (ਪੰਜਾਬ ਮੇਲ)- ਵਿਸ਼ਵ ਕਬੱਡੀ ਕੱਪ ਦਾ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਨ੍ਹਾਂ ਦੇਸ਼ਾਂ ਦੀਆਂ ਟੀਮਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਕਾਬੂ ਨਾ ਕਰਨ ਦੇ ਰੋਸ ਵਜੋਂ ਕੀਤਾ ਹੈ। ਫੈਡਰੇਸ਼ਨਾਂ ਨੇ ਕਿਹਾ ਹੈ ਕਿ ਟੂਰਨਾਮੈਂਟ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਦਾ ਵੀ ਮੁਕੰਮਲ ਬਾਈਕਾਟ ਹੋਏਗਾ। ਕਾਬਲੇਗੌਰ ਹੈ ਕਿ ਅੱਜ ਰੋਪੜ ਵਿੱਚ ਸ਼ੁਰੂ ਹੋਣ ਵਾਲੇ ਵਿਸ਼ਵ ਕਬੱਡੀ ਕੱਪ ਲਈ ਪੰਜਾਬ ਸਰਕਾਰ ਸਮੇਤ ਪੂਰਾ ਪ੍ਰਸ਼ਾਸਕੀ ਤੰਤਰ ਪੱਬਾਂ ਭਾਰ ਹੈ। ਇਸ਼ਤਿਹਾਰਾਂ ਜ਼ਰੀਏ ਸੂਬਾ ਸਰਕਾਰ ਇਸ ਕਬੱਡੀ ਕੱਪ ਤੋਂ ਵੋਟਾਂ ਦਾ ਲਾਹਾ ਲੈਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸਰਕਾਰ ਕਬੱਡੀ ਕੱਪ ਨੂੰ ਸਫਲ ਕਰਨ ਲਈ ਕਈ ਦੇਸ਼ਾਂ ਦੀਆਂ ਟੀਮਾਂ ਨੂੰ ਖਿਡਾ ਰਹੀ ਹੈ ਪਰ ਵਿਦੇਸ਼ੀ ਵਿਦੇਸ਼ੀ ਕਬੱਡੀ ਫੈਡਰੇਸ਼ਨਾਂ ਇਸ ਦਾ ਬਾਈਕਾਟ ਕੀਤਾ ਹੈ। ਪਤਾ ਲੱਗਾ ਹੈ ਕਿ ਯੂਰਪ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੀਆਂ ਕਬੱਡੀ ਫੈਡਰੇਸ਼ਨਾਂ ਵੱਲੋਂ ਵਿਸ਼ਵ ਕਬੱਡੀ ਕੱਪ-2016 ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ। ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਕੈਨੇਡਾ (ਬੀਸੀ ਤੇ ਅਲਬਰਟਾ) ਦੇ ਪ੍ਰਧਾਨ ਲਾਲੀ ਢੇਸੀ, ਕਬੱਡੀ ਫੈਡਰੇਸ਼ਨ ਆਫ ਓਂਟਾਰੀਓ ਦੇ ਪ੍ਰਧਾਨ ਜੈਸ ਸੋਹਲ, ਕੈਲੇਫੋਰਨੀਆ ਕਬੱਡੀ ਫੈਡਰੇਸ਼ਨ ਆਫ USA ਦੇ ਪ੍ਰਧਾਨ ਸੁਰਿੰਦਰ ਸਿੰਘ ਅਟਵਾਲ, UK ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਢੰਡਾ, ਇੰਗਲੈਂਡ ਕਬੱਡੀ ਫੈਡਰੇਸ਼ਨ ਆਫ UK ਦੇ ਪ੍ਰਧਾਨ ਗੋਲਡੀ ਸੰਧੂ ਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਨਾਲ-ਨਾਲ ਸਾਂਝੀ ਯੂਰਪ ਕਬੱਡੀ ਫੈਡਰੇਸ਼ਨ ਦੇ ਨੁਮਾਇੰਦੇ ਰਘਵੀਰ ਸਿੰਘ ਕਹਾਲੋ, ਪਿੰਕਾ ਸੇਖੋਂ ਤੇ ਜੱਗਾ ਦਿਓਲ ਨੇ ਮੀਡੀਆ ਦੇ ਨਾਂ ਜਾਰੀ ਸਾਂਝੇ ਬਿਆਨ ‘ਚ ਆਖਿਆ ਕਿ ਬੀਤੇ ਇੱਕ ਸਾਲ ਦੌਰਾਨ ਪੰਜਾਬ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੰਜਾਬ ਵਿੱਚ ਹੀ ਤਕਰੀਬਨ 87 ਥਾਵਾਂ ‘ਤੇ ਬੇਅਦਬੀ ਦੀ ਘਿਨੌਣੀ ਸਾਜਿਸ਼ ਨੂੰ ਅੰਜਾਮ ਦਿੱਤਾ ਜਾ ਚੁੱਕਿਆ ਹੈ ਪਰ ਇੱਕ ਵੀ ਮਾਮਲੇ ਵਿੱਚ ਸਰਕਾਰੀ ਤੇ ਕਾਨੂੰਨੀ ਤੰਤਰ ਦੋਸ਼ੀਆਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕਿਆ।
ਇਸ ਲਈ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿੱਚ ਬਹੁਤ ਰੋਸ ਹੈ। ਇਸੇ ਰੋਸ ‘ਚ ਉਕਤ ਕਬੱਡੀ ਸੰਗਠਨਾਂ ਵੱਲੋਂ ਵਿਸ਼ਵ ਕਬੱਡੀ ਕੱਪ-2016 ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਤੋਂ ਇਲਾਵਾ ਪਾਕਿਸਤਾਨ ਤੇ ਇਰਾਨ ਦੀਆਂ ਟੀਮਾਂ ਵੀ ਪੰਜਾਬ ਵਿਸ਼ਵ ਕਬੱਡੀ ਕੱਪ ਵਿੱਚ ਖੇਡਣ ਨਹੀਂ ਜਾ ਰਹੀਆਂ। ਫੈਡਰੇਸ਼ਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੀਆਂ ਟੀਮਾਂ ਤੇ ਖਿਡਾਰੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੱਪ ਵਿੱਚ ਹਿੱਸਾ ਲੈਣਗੇ, ਉਸ ਨੂੰ ਕੈਨੇਡਾ, ਯੂਰਪ, ਅਮਰੀਕਾ ਤੇ ਇੰਗਲੈਂਡ ਵਿੱਚ ਕਰਵਾਏ ਜਾਣ ਵਾਲੇ ਟੂਰਨਾਮੈਂਟਾਂ ਦੌਰਾਨ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਾਫ ਕੀਤਾ ਜੇਕਰ ਕੈਨੇਡਾ, ਯੂਰਪ, ਅਮਰੀਕਾ ਤੇ ਇੰਗਲੈਂਡ ‘ਚੋਂ ਕੋਈ ਹੋਰ ਵਿਅਕਤੀ ਇਨ੍ਹਾਂ ਮੁਲਕਾਂ ਦੇ ਨਾਮ ‘ਤੇ ਟੀਮ ਬਣਾ ਕੇ ਪੰਜਾਬ ਵਿਸ਼ਵ ਕਬੱਡੀ ਕੱਪ ਵਿੱਚ ਲੈ ਕੇ ਗਿਆ ਤਾਂ ਉਸ ਦਾ ਵੀ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਉਸ ਦੇ ਕਿਸੇ ਵੀ ਖੇਡ ਮੈਦਾਨ ‘ਚ ਦਾਖਲ ਹੋਣ ‘ਤੇ ਪਾਬੰਦੀ ਹੋਵੇਗੀ। ਕਬੱਡੀ ਫੈਡਰੇਸ਼ਨਾਂ ਦੇ ਇਸ ਫੈਸਲੇ ਦਾ ਯੂਨਾਈਟਿਡ ਖਾਲਸਾ ਦਲ ਯੂ.ਕੇ. ਨੇ ਸੁਆਗਤ ਕੀਤਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਤੇ ਇਰਾਨ ਦੀਆਂ ਕਬੱਡੀ ਟੀਮਾਂ ਵੀ ਇਸ ਕੱਪ ਚ ਸ਼ਾਮਲ ਨਹੀਂ ਹੋ ਰਹੀਆਂ। ਕਾਬਲੇਗੌਰ ਹੈ ਕਿ ਪਿਛਲੇ ਸਾਲ ਵੀ ਨਵੰਬਰ-ਦਸੰਬਰ ਵਿੱਚ ਹੋਣ ਵਾਲੇ ਵਿਸ਼ਵ ਕਬੱਡੀ ਕੱਪ-2015 ਦਾ ਵਿਦੇਸ਼ੀ ਕਬੱਡੀ ਟੀਮਾਂ ਸਮੇਤ ਭਾਰਤੀ ਟੀਮ ਨੇ ਬੇਅਦਬੀ ਦੇ ਰੋਸ ਵਜੋਂ ਬਾਈਕਾਟ ਕੀਤਾ ਸੀ। ਬਾਅਦ ਵਿੱਚ ਸਰਕਾਰ ਨੇ ਇਹ ਕਹਿੰਦਿਆਂ ਕਬੱਡੀ ਕੱਪ ਰੱਦ ਕਰ ਦਿੱਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਇਸ ਵਾਰ ਕਬੱਡੀ ਕੱਪ ਨਹੀਂ ਕਰਵਾਇਆ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ