PUNJABMAILUSA.COM

ਵਿਸ਼ਵ ਕਬੱਡੀ ਕੱਪ ਦੇ ਆਯੋਜਨ ‘ਚ ਯੋਗਦਾਨ ਲਈ ਗਾਖਲ ਭਰਾਵਾਂ ਦੀ ਪ੍ਰਸ਼ੰਸਾ

ਵਿਸ਼ਵ ਕਬੱਡੀ ਕੱਪ ਦੇ ਆਯੋਜਨ ‘ਚ ਯੋਗਦਾਨ ਲਈ ਗਾਖਲ ਭਰਾਵਾਂ ਦੀ ਪ੍ਰਸ਼ੰਸਾ

ਵਿਸ਼ਵ ਕਬੱਡੀ ਕੱਪ ਦੇ ਆਯੋਜਨ ‘ਚ ਯੋਗਦਾਨ ਲਈ ਗਾਖਲ ਭਰਾਵਾਂ ਦੀ ਪ੍ਰਸ਼ੰਸਾ
August 31
10:23 2016

a
ਸਾਨ ਫਰਾਂਸਿਸਕੋ, 31 ਅਗਸਤ (ਐੱਸ.ਅਸ਼ੋਕ ਭੌਰਾ/ਪੰਜਾਬ ਮੇਲ)- ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਦੇ ਜੌਹਨ ਸਿੰਘ ਗਿੱਲ, ਸੁਰਜੀਤ ਸਿੰਘ ਟੁੱਟ, ਸੁਰਿੰਦਰ ਸਿੰਘ ਅਟਵਾਲ, ਤੀਰਥ ਸਿੰਘ ਗਾਖਲ ਅਤੇ ਸੁਰਿੰਦਰ ਸਿੰਘ ਨਿੱਝਰ ਨੇ ਕਿਹਾ ਹੈ ਕਿ 18 ਸਤੰਬਰ 2016 ਦਿਨ ਐਤਵਾਰ ਨੂੰ ਯੂਨੀਅਨ ਸਿਟੀ ਦੇ ਜੇਮਜ਼ ਲੋਗਨ ਹਾਈ ਸਕੂਲ ਵਿਚ ਕਰਵਾਇਆ ਜਾ ਰਿਹਾ 12ਵਾਂ ਵਰਲਡ ਕਬੱਡੀ ਕੱਪ ਹੁਣ ਤੱਕ ਦੇ ਇਤਿਹਾਸ ਵਿਚ ਸਭ ਤੋਂ ਮਹੱਤਵਪੂਰਨ ਅਤੇ ਖਾਸ ਹੋਵੇਗਾ। ਕਿਉਂਕਿ ਜਿੱਥੇ ਉੱਤਰੀ ਅਮਰੀਕਾ ਦੀਆਂ ਬਹੁਤੀਆਂ ਖੇਡ ਕਲੱਬਾਂ ਇਸ ਕੱਪ ਨੂੰ ਪੂਰਨ ਸਹਿਯੋਗ ਦੇ ਰਹੀਆਂ ਹਨ, ਉੱਥੇ ਇਸ ਵਾਰ ਪੰਜਾਬ ਦੇ ਨਾਮੀ ਖਿਡਾਰੀਆਂ ਦੀ ਬਹੁਗਿਣਤੀ ਕਬੱਡੀ ਦੇ ਸ਼ੌਕੀਨ ਦਰਸ਼ਕਾਂ ਅੰਦਰ ਵੱਡੀ ਉਤਸੁਕਤਾ ਪੈਦਾ ਕਰ ਰਹੀ ਹੈ। ਕਬੱਡੀ ਫੈਡਰੇਸ਼ਨ ਵਲੋਂ ਯੂਨਾਈਟਿਡ ਸਪੋਰਟਸ ਕਲੱਬ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਹੈ ਕਿ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਅਤੇ ਇਕਬਾਲ ਸਿੰਘ ਗਾਖਲ ਦੀ ਇਸ ਕਬੱਡੀ ਕੱਪ ਲਈ ਜੋ ਮਿਹਨਤ ਰੰਗ ਲਿਆ ਰਹੀ ਹੈ, ਉਸ ਤੋਂ ਲੱਗਦਾ ਹੈ ਕਿ ਅਜਿਹਾ ਕਬੱਡੀ ਕੱਪ ਪਹਿਲਾਂ ਸ਼ਾਇਦ ਹੀ ਕਦੀ ਹੋਇਆ ਹੋਵੇ। ਫੈਡਰੇਸ਼ਨ ਵਲੋਂ ਵੀ ਸਮੂਹ ਪੰਜਾਬੀਆਂ ਨੂੰ ਇਸ ਕਬੱਡੀ ਕੱਪ ਦੀ ਰੌਣਕ ਬਣਨ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਧਰ ਇਕ ਵਿਸ਼ਵ ਕੱਪ ਦੇ ਮੁੱਖ ਪ੍ਰਬੰਧਕ ਅਮੋਲਕ ਸਿੰਘ ਗਾਖਲ ਅਤੇ ਚੇਅਰਮੈਨ ਮੱਖਣ ਸਿੰਘ ਬੈਂਸ ਨੇ ਮੀਡੀਏ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਿਸ਼ਵ ਕੱਪ ਦਾ ਸਿੱਧਾ ਪ੍ਰਸਾਰਣ ਇਸ ਵਾਰ ਨਹੀਂ ਕੀਤਾ ਜਾਵੇਗਾ ਅਤੇ ਦਰਸ਼ਕਾਂ ਨੂੰ ਖੇਡ ਮੈਦਾਨ ਵਿਚ ਆ ਕੇ ਕਬੱਡੀ ਦੇ ਨਜ਼ਾਰੇ ਦੇਖਣ ਲਈ ਸਮਾਂ ਰਾਖਵਾਂ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਹਿਯੋਗ ਇਸ ਮੇਲੇ ਦੇ ਹਰ ਤਰ੍ਹਾਂ ਦੇ ਪ੍ਰਬੰਧ ਲਈ ਪੰਜਾਬੀਆਂ ਵਲੋਂ ਦਿੱਤਾ ਜਾ ਰਿਹਾ ਹੈ, ਉਹਦੇ ਲਈ ਅਸੀਂ ਰਿਣੀ ਹਾਂ ਅਤੇ ਉਨ੍ਹਾਂ ਨੂੰ ਵੀ ਵਿਸ਼ਵਾਸ ਹੈ ਕਿ ਇਸ ਵਾਰ ਦਾ ਉਤਸ਼ਾਹ ਉੱਤਰੀ ਅਮਰੀਕਾ ‘ਚ ਕਬੱਡੀ ਨੂੰ ਇਕ ਵਾਰ ਫਿਰ ਸਿਖਰ ਵੱਲ ਲੈ ਕੇ ਜਾਵੇਗਾ। ਵਿਸ਼ਵ ਕੱਪ ਦੇ ਲਈ ਹਰ ਤਰ੍ਹਾਂ ਦੇ ਪ੍ਰਬੰਧ ਅਤੇ ਸਹੂਲਤਾਂ ਦਾ ਬੰਦੋਬਸਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਮਾਣ ਨਾਲ ਕਿਹਾ ਕਿ ਇਸ ਖੇਡ ਮੇਲੇ ‘ਚ ਪੰਜਾਬ ਦੇ ਨਾਮੀ ਕਬੱਡੀ ਖਿਡਾਰੀ ਮੰਗੀ ਬੱਗਾ ਪਿੰਡ, ਪਾਲਾ ਜਲਾਲਪੁਰ, ਸੰਦੀਪ ਲੁੱਧੜ, ਸੁੱਖਾ ਭੰਡਾਲ, ਦੁੱਲਾ ਬੱਗਾ ਪਿੰਡ, ਖੁਸ਼ੀ ਦੁੱਗਾਂ, ਭਲਵਾਨ ਕਾਹਲਵਾਂ, ਰੂਬੀ ਹਰਖੋਵਾਲ, ਹੈਰੋ, ਅਰਸ਼ ਚੋਹਲਾ ਸਾਹਿਬ, ਅਰਸ਼ੀ ਪ੍ਰੀਤਮ, ਗੁਰਲਾਲ ਘਨੌਰ, ਗਗਨ ਜੋਗੇਵਾਲ, ਬਾਨਾ ਧਾਲੀਵਾਲ, ਸੱਤੂ ਖਡੂਰ ਸਾਹਿਬ ਅਤੇ ਹਸੂਸ ਤੋਂ ਇਲਾਵਾ ਹੋਰ ਸਟਾਰ ਖਿਡਾਰੀ ਵੀ ਆਪਣੀ ਖੇਡ ਦਾ ਜਲਵਾ ਦਿਖਾਉਣ ਲਈ ਉਤਾਵਲੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article