PUNJABMAILUSA.COM

ਵਿਸ਼ਵ ਕਬੱਡੀ ਕੱਪ: ਭਾਰਤ ਲਗਾਤਾਰ ਛੇਵੀਂ ਵਾਰ ਬਣਿਆ ਚੈਂਪੀਅਨ

ਵਿਸ਼ਵ ਕਬੱਡੀ ਕੱਪ: ਭਾਰਤ ਲਗਾਤਾਰ ਛੇਵੀਂ ਵਾਰ ਬਣਿਆ ਚੈਂਪੀਅਨ

ਵਿਸ਼ਵ ਕਬੱਡੀ ਕੱਪ: ਭਾਰਤ ਲਗਾਤਾਰ ਛੇਵੀਂ ਵਾਰ ਬਣਿਆ ਚੈਂਪੀਅਨ
November 17
21:11 2016

kaba
ਜਲਾਲਾਬਾਦ, 17 ਨਵੰਬਰ (ਪੰਜਾਬ ਮੇਲ)- ਸਰਕਲ ਸਟਾਈਲ ਕਬੱਡੀ ਵਿੱਚ ਭਾਰਤ ਨੇ ਆਪਣੀ ਬਾਦਸ਼ਾਹਤ ਕਾਇਮ ਰੱਖਦਿਆਂ ਪੁਰਸ਼ ਤੇ ਮਹਿਲਾ ਦੋਵਾਂ ਵਰਗ ਦਾ ਵਿਸ਼ਵ ਖਿਤਾਬ ਆਪਣੀ ਝੋਲੀ ਪਾਇਆ। ਜਲਾਲਾਬਾਦ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਦਰਸ਼ਕਾਂ ਦੇ ਭਾਰੀ ਇਕੱਠ ਵਿੱਚ ਅੱਜ ਡਾ.ਬੀ.ਆਰ.ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਸਮਾਪਤੀ ਸਮਾਰੋਹ ਤੋਂ ਪਹਿਲਾਂ ਪੁਰਸ਼ ਤੇ ਮਹਿਲਾ ਵਰਗ ਦੇ ਫਾਈਨਲ ਅਤੇ ਤੀਜੀ ਪੁਜੀਸ਼ਨ ਵਾਲੇ ਮੈਚ ਖੇਡੇ ਗਏ।
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅੱਜ ਦੇ ਫਾਈਨਲ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਜਦੋਂ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਮਾਪਤੀ ਸਮਾਰੋਹ ਤੇ ਫਾਈਨਲ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ। ਰੰਗਾਰੰਗ ਸਮਾਪਤੀ ਸਮਾਰੋਹ ਤੋਂ ਪਹਿਲਾਂ ਹੋਏ ਪੁਰਸ਼ਾਂ ਦੇ ਫਾਈਨਲ ਵਿੱਚ ਭਾਰਤ ਨੇ ਇੰਗਲੈਂਡ ਨੂੰ 62-20 ਨਾਲ ਹਰਾ ਕੇ ਲਗਾਤਾਰ ਛੇਵੀਂ ਵਾਰ ਵਿਸ਼ਵ ਕੱਪ ’ਤੇ ਕਬਜ਼ਾ ਜਮਾਉਂਦਿਆਂ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਵੀ ਜਿੱਤਿਆ। ਦੂਜੇ ਪਾਸੇ ਮਹਿਲਾ ਵਰਗ ਦੇ ਫਾਈਨਲ ਵਿੱਚ ਭਾਰਤ ਦੀ ਟੀਮ ਨੇ ਅਮਰੀਕਾ ਨੂੰ 45-10 ਨਾਲ ਹਰਾ ਕੇ ਲਗਾਤਾਰ ਪੰਜਵੀਂ ਵਾਰ ਵਿਸ਼ਵ ਖਿਤਾਬ ਜਿੱਤਦਿਆਂ ਇਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਇਸ ਤੋਂ ਪਹਿਲਾਂ ਪੁਰਸ਼ ਵਰਗ ਦੇ ਤੀਜੀ ਪੁਜੀਸ਼ਨ ਦੇ ਖੇਡੇ ਗਏ ਮੈਚ ਵਿੱਚ ਅਮਰੀਕਾ ਨੇ ਇਰਾਨ ਫਸਵੇਂ ਮੁਕਾਬਲੇ ਵਿੱਚ 43-38 ਨਾਲ ਹਰਾ ਕੇ ਤੀਜਾ ਸਥਾਨ ਅਤੇ ਮਹਿਲਾ ਵਰਗ ਵਿੱਚ ਨਿਊਜ਼ੀਲੈਂਡ ਨੇ ਕੀਨੀਆ ਨੂੰ 42-21 ਨਾਲ ਹਰਾ ਕੇ ਤੀਜਾ ਸਥਾਨ ਮੱਲਿਆ।ਭਾਰਤ ਨੇ ਫਾਈਨਲ ਮੈਚ 62-20 ਨਾਲ ਜਿੱਤਿਆ। ਭਾਰਤ ਵੱਲੋਂ ਰੇਡਰ ਸੰਦੀਪ ਸੁਰਖਪੁਰ ਤੇ ਸੁਲਤਾਨ ਨੇ 10-10 ਅੰਕ ਲਏ ਜਦੋਂ ਕਿ ਭਾਰਤ ਦੇ ਕਪਤਾਨ ਖੁਸ਼ੀ ਨੇ ਰਿਕਾਰਡ ਨੂੰ 16 ਜੱਫੇ ਲਾ ਕੇ ਕਪਤਾਨੀ ਖੇਡ ਦਿਖਾਈ। ਭਾਰਤ ਦੇ ਇਕ ਹੋਰ ਸਟਾਰ ਜਾਫੀ ਗੁਰਪ੍ਰੀਤ ਸਿੰਘ ਗੋਪੀ ਮਾਣਕੀ ਨੇ ਵੀ 5 ਜੱਫੇ ਲਾਏ। ਇੰਗਲੈਂਡ ਵੱਲੋਂ ਰੇਡਰ ਨਰਵਿੰਦਰ ਬਦੇਸ਼ਾ ਨੇ 5 ਤੇ ਗੁਰਦਿੱਤ ਬਦੇਸ਼ਾ ਨੇ 4 ਅੰਕ ਬਟੋਰੇ ਜਦੋਂ ਕਿ ਜਾਫੀ ਸੰਦੀਪ ਸੰਧੂ ਨੰਗਲ ਅੰਬੀਆ ਨੇ 4 ਜੱਫੇ ਲਾਏ।
ਮਹਿਲਾ ਵਰਗ ਦੇ ਫਾਈਨਲ ਵਿੱਚ ਆਸ ਅਨੁਸਾਰ ਅਤੇ ਭਾਰਤੀ ਟੀਮ ਨੇ ਆਪਣੀ ਜੇਤੂ ਲੈਅ ਨੂੰ ਕਾਇਮ ਰੱਖਦਿਆਂ ਅਮਰੀਕਾ ਨੂੰ 45-10 ਨਾਲ ਹਰਾ ਕੇ ਲਗਾਤਾਰ ਪੰਜਵਾਂ ਵਿਸ਼ਵ ਖਿਤਾਬ ਜਿੱਤਿਆ। ਭਾਰਤ ਵੱਲੋਂ ਰੇਡਰ ਸੁਮਨ ਗਿੱਲ ਨੇ 6, ਸੁਖਜਿੰਦਰ ਕੌਰ ਨੇ 5 ਤੇ ਹਰਵਿੰਦਰ ਕੌਰ ਨੇ 4 ਅੰਕ ਲਏ ਜਦੋਂ ਕਿ ਜਾਫੀ ਰਣਦੀਪ ਕੌਰ ਨੇ 6 ਤੇ ਮਨਦੀਪ ਕੌਰ ਛੀਨਾ ਨੇ 5 ਜੱਫੇ ਲਾਏ। ਅਮਰੀਕਾ ਦੀ ਟੀਮ ਵੱਲੋਂ ਗੁਰਅੰਮ੍ਰਿਤ ਖਾਲਸਾ ਨੇ 3 ਅੰਕ ਲਏ ਅਤੇ ਜਾਫ ਲਾਈਨ ਵਿੱਚੋਂ ਕੈਂਡਿਸ ਨੇ 2 ਤੇ ਮਾਇਆ ਨੇ 1 ਜੱਫਾ ਲਾਇਆ। ਇਸ ਮੌਕੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ੍ਰੀ.ਨਰਿੰਦਰ ਭਾਰਗਵ ਅਤੇ ਹੋਰ ਹਸਤੀਆਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article