ਵਿਸ਼ਵ ਖੁਰਾਕ ਪ੍ਰੋਗਰਾਮ ਨੂੰ ਮਿਲਿਆ ਸਾਲ 2020 ਦਾ ਨੋਬੇਲ ਸ਼ਾਂਤੀ ਪੁਰਸਕਾਰ

122
Share

ਓਸਲੋ, 9 ਅਕਤੂਬਰ (ਪੰਜਾਬ ਮੇਲ)- ਵਿਸ਼ਵ ਖੁਰਾਕ ਪ੍ਰੋਗਰਾਮ ਨੂੰ ਦੁਨੀਆਂ ਭਰ ਵਿਚ ਭੁੱਖ ਅਤੇ ਭੋਜਨ ਅਸੁਰੱਖਿਆ ਨਾਲ ਲੜਨ ਦੇ ਯਤਨਾਂ ਲਈ ਸਾਲ 2020 ਦਾ ਨੋਬੇਲ ਸ਼ਾਂਤੀ ਪੁਰਸਕਾਰ ਦਿੱਤਾ ਗਿਆ ਹੈ। ਓਸਲੋ ਵਿਚ ਇਹ ਐਲਾਨ ਨੋਬੇਲ ਕਮੇਟੀ ਵੱਲੋਂ ਕੀਤਾ ਗਿਆ। ਨੋਬਲ ਕਮੇਟੀ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਕਾਰਨ ਦੁਨੀਆਂ ਭਰ ਦੇ ਲੱਖਾਂ ਲੋਕਾਂ ਅੱਗੇ ਭੁੱਖਮਰੀ ਦੀ ਨੌਬਤ ਆ ਗਈ ਹੈ। ਇਸ ਔਖੀ ਘੜੀ ਵਿਚ ਵਿਸ਼ਵ ਖੁਰਾਕ ਪ੍ਰੋਗਰਾਮ ਦੀ ਮਹੱਤਤਾ ਹੋਰ ਵੱਧ ਜਾਂਦੀ ਹੈ ਤੇ ਦੁਨੀਆਂ ਨੂੰ ਇਸ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।


Share