PUNJABMAILUSA.COM

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

 Breaking News

March 20
10:21 2019

‘ਗੱਤਕਾ’ ਤੇ ਸਿਖ ਮਾਰਸ਼ਲ ਆਰਟ ਸ਼ਬਦ ਪੇਟੈਂਟ ਕਰਾਉਣਾ ਸਿੱਖ ਸਿਧਾਂਤਾਂ ਤੇ ਰਵਾਇਤਾਂ ‘ਤੇ ਹਮਲਾ: ਡਾ. ਦੀਪ ਸਿੰਘ
ਨਿਉਯਾਰਕ, 20 ਮਾਰਚ (ਪੰਜਾਬ ਮੇਲ)- ਦਿੱਲੀ ਦੀ ਇੱਕ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦਾਂ ਨੂੰ ਪੇਟੈਂਟ ਕਰਾਉਣ ਦੀ ਖਬਰ ਦਾ ਸ਼ਖਤ ਨੋਟਿਸ ਲਂੈਦਿਆਂ ਵਿਸ਼ਵ ਗਤਕਾ ਫੈਡਰੇਸ਼ਨ ਦੇ ਸਕੱਤਰ ਡਾ. ਦੀਪ ਸਿੰਘ ਨੇ ਇਸ ਨੂੰ ਸਿੱਖ ਸਿਧਾਂਤਾਂ ਤੇ ਸਿੱਖ ਰਵਾਇਤਾਂ ਉੱਤੇ ਸਿੱਧਾ ਹਮਲਾ ਗਰਦਾਨਿਆ ਹੈ। ਉਨ੍ਹਾਂ ਆਖਿਆ ਕਿ ਗੱਤਕਾ ਖੇਡ ਗੁਰੂ ਸਾਹਿਬਾਨਾਂ ਵਲੋਂ ਵਰੋਸਾਈ ਹੋਈ ਪੁਰਾਤਨ ਜੰਗੀ ਕਲਾ ਹੈ। ”ਗੱਤਕਾ ਅਤੇ ਸਿੱਖ ਮਾਰਸ਼ਲ ਆਰਟ” ਸ਼ਬਦ ‘ਤੇ ਕਿਸੇ ਵਿਅਕਤੀ ਜਾਂ ਨਿੱਜੀ ਫਰਮ ਦਾ ਹੱਕ ਨਹੀਂ ਹੋ ਸਕਦਾ ਕਿਉਂਕਿ ਇਹ ਸ਼ਬਦ ਸਿੱਖ ਰਵਾਇਤਾਂ ਨਾਲ ਜੁੜੇ ਹੋਏ ਹਨ। ਗੱਤਕਾ ਖੇਡ ਨਾਲ ਜੁੜੀਆਂ ਸਿੱਖ ਜੱਥੇਬੰਦੀਆਂ ਇਨ੍ਹਾਂ ਸਬਦਾਂ ਦੀ ਵਰਤੋਂ ਵਿਆਪਕ ਰੂਪ ਵਿਚ ਕਰਦੀਆਂ ਆਈਆਂ ਹਨ। ਡਾ. ਦੀਪ ਸਿੰਘ ਨੇ ਕਿਹਾ ਕਿ ”ਗੱਤਕਾ ਅਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਵਾਲੀ ਦਿੱਲੀ ਸਥਿਤ ਨਿੱਜੀ ਫਰਮ ਨੂੰ ਖਾਲਸਾ ਪੰਥ ਵਲੋਂ ਮਾਫੀ ਮੰਗਣੀ ਚਾਹੀਦੀ ਹੈ ਅਤੇ ਭਵਿੱਖ ਵਿਚ ਅਜਿਹਾ ਕੁੱਝ ਵੀ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਉਨ੍ਹਾਂ ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦੇਸ਼ਾਂ-ਵਿਦੇਸ਼ਾਂ ਵਿਚ ਗੱਤਕੇ ਦਾ ਪ੍ਰਚਾਰ ਕਰ ਰਹੀਆਂ ਸਮੂਹ ਗੱਤਕਾ ਫੈਡਰੇਸ਼ਨਾਂ, ਐਸੋਸੀਏਸ਼ਨਾਂ, ਜੱਥੇਬੰਦੀਆਂ, ਕਲੱਬਾਂ ਅਤੇ ਗੱਤਕਾ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਇਹੋ ਜਿਹੀਆਂ ਨਿੱਜੀ ਫਰਮਾਂ ਤੋਂ ਅਤੇ ਭਵਿੱਖ ਵਿਚ ਇਨ੍ਹਾਂ ਵਲੋਂ ਆਯੋਜਿਤ ਕੀਤੇ ਜਾ ਰਹੇ ਕਿਸੇ ਵੀ ਉਪਰਾਲੇ ਤੋਂ ਕਿਨਾਰਾ ਕਰਨਾ ਚਾਹੀਦਾ ਹੈ। ਇਹੋ ਜਿਹੀਆਂ ਨਿੱਜੀ ਫਰਮਾਂ ਗੱਤਕਾ ਖੇਡ ਨੂੰ ਸਮਰਪਿਤ ਨਹੀਂ ਹੋ ਸਕਦੀਆਂ, ਜੋ ਕਿ ”ਗੱਤਕਾ ਅਤੇ ਸਿੱਖ ਮਾਰਸ਼ਲ ਆਰਟ” ‘ਤੇ ਏਕਾਅਧਿਕਾਰ ਜਤਾ ਕੇ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੀ ਉਲੰਘਣਾ ਕਰਦੇ ਹੋਣ। ਇਸ ਮੌਕੇ ਬੀਬਾ ਸਰਬਜੀਤ ਕੌਰ ਅਤੇ ਗਗਨਦੀਪ ਸਿੰਘ ਨਿਊਯਾਰਕ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article