PUNJABMAILUSA.COM

ਵਿਸ਼ਵ ‘ਚੋਂ ਪ੍ਰਦੂਸ਼ਣ ਕਾਰਨ ਭਾਰਤ ‘ਚ ਹੋਈਆਂ ਸਭ ਤੋਂ ਵੱਧ ਮੌਤਾਂ

ਵਿਸ਼ਵ ‘ਚੋਂ ਪ੍ਰਦੂਸ਼ਣ ਕਾਰਨ ਭਾਰਤ ‘ਚ ਹੋਈਆਂ ਸਭ ਤੋਂ ਵੱਧ ਮੌਤਾਂ

ਵਿਸ਼ਵ ‘ਚੋਂ ਪ੍ਰਦੂਸ਼ਣ ਕਾਰਨ ਭਾਰਤ ‘ਚ ਹੋਈਆਂ ਸਭ ਤੋਂ ਵੱਧ ਮੌਤਾਂ
October 21
02:43 2017

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਮੇਲ)- ਲਾਂਸੇਟ ਜਰਨਲ ਵਿੱਚ ਅੱਜ ਪ੍ਰਕਾਸ਼ਿਤ ਇਕ ਸਰਵੇਖਣ ਮੁਤਾਬਕ ਸਾਲ 2015 ਵਿੱਚ ਦੂਸ਼ਿਤ ਹਵਾ, ਜਲ ਅਤੇ ਪ੍ਰਦੂਸ਼ਣ ਦੀਆਂ ਹੋਰ ਕਿਸਮਾਂ ਕਾਰਨ ਵਿਸ਼ਵ ਵਿੱਚੋਂ ਸਭ ਤੋਂ ਵੱਧ ਮੌਤਾਂ ਭਾਰਤ ਵਿੱਚ ਹੋਈਆਂ। ਸਰਵੇਖਣ ਮੁਤਾਬਕ ਭਾਰਤ ਵਿੱਚ ਪ੍ਰਦੂਸ਼ਣ ਕਾਰਨ 25 ਲੱਖ ਜਾਨਾਂ ਗਈਆਂ।
ਖੋਜਾਰਥੀਆਂ ਨੇ ਕਿਹਾ ਕਿ ਜ਼ਿਆਦਾਤਰ ਮੌਤਾਂ ਦਾ ਕਾਰਨ ਪ੍ਰਦੂਸ਼ਣ ਕਾਰਨ ਹੁੰਦੀਆਂ ਦਿਲ ਦੀਆਂ ਬਿਮਾਰੀਆਂ, ਦੌਰਾ, ਫੇਫੜਿਆਂ ਦਾ ਕੈਂਸਰ ਅਤੇ ਫੇਫੜਿਆਂ ਦੀਆਂ ਹੋਰ ਬਿਮਾਰੀਆਂ ਰਹੀਆਂ। ਸਰਵੇਖਣ ਮੁਤਾਬਕ ਹਵਾ ਦੇ ਪ੍ਰਦੂਸ਼ਣ ਕਾਰਨ 2015 ਵਿੱਚ ਵਿਸ਼ਵ ਵਿੱਚ ਸਭ ਤੋਂ ਵੱਧ 65 ਲੱਖ ਮੌਤਾਂ ਹੋਈਆਂ, ਜਦੋਂ ਕਿ ਦੂਸ਼ਿਤ ਪਾਣੀ ਨੇ 18 ਲੱਖ ਲੋਕਾਂ ਦੀ ਜਾਨ ਲਈ। ਪ੍ਰਦੂਸ਼ਿਤ ਵਾਤਾਵਰਨ ਵਿੱਚ ਕੰਮ ਕਰਨ ਨਾਲ ਅੱਠ ਲੱਖ ਜਾਨਾਂ ਲਈ ਖ਼ਤਰਾ ਖੜ੍ਹਾ ਹੋਇਆ। ਨਵੀਂ ਦਿੱਲੀ ਦੇ ‘ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ’ ਅਤੇ ਅਮਰੀਕਾ ਦੇ ‘ਇਕੈਹਨ ਸਕੂਲ ਆਫ ਮੈਡੀਸਨ’ ਦੇ ਖੋਜਾਰਥੀਆਂ ਦੀ ਸ਼ਮੂਲੀਅਤ ਵਾਲੇ ਇਸ ਸਰਵੇਖਣ ਵਿੱਚ ਪ੍ਰਦੂਸ਼ਣ ਨਾਲ ਸਬੰਧਤ 92 ਫੀਸਦੀ ਮੌਤਾਂ ਘੱਟ ਤੇ ਦਰਮਿਆਨੀ ਆਮਦਨ ਵਾਲੇ ਮੁਲਕਾਂ ਵਿੱਚ ਹੋਣ ਉਤੇ ਉਂਗਲ ਧਰੀ ਗਈ। ਤੇਜ਼ੀ ਨਾਲ ਸਨਅਤੀਕਰਨ ਵੱਲ ਵਧ ਰਹੇ ਭਾਰਤ, ਪਾਕਿਸਤਾਨ, ਚੀਨ, ਬੰਗਲਾਦੇਸ਼, ਮੈਡਗਾਸਕਰ ਅਤੇ ਕੀਨੀਆ ਵਰਗੇ ਮੁਲਕਾਂ ਵਿੱਚ ਹਰੇਕ ਚਾਰ ਵਿੱਚੋਂ ਇਕ ਮੌਤ ਦਾ ਕਾਰਨ ਪ੍ਰਦੂਸ਼ਣ ਹੈ। 2015 ਵਿੱਚ ਭਾਰਤ ਵਿੱਚ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ 25 ਲੱਖ ਮੌਤਾਂ ਹੋਈਆਂ, ਜਦੋਂ ਕਿ ਚੀਨ ਵਿੱਚ ਪ੍ਰਦੂਸ਼ਣ ਨੇ 18 ਲੱਖ ਜਾਨਾਂ ਲਈਆਂ। ਸਰਵੇਖਣ ਵਿੱਚ ਕਿਹਾ ਗਿਆ ਕਿ ਲੋਕ ਭਲਾਈ ਕਾਰਜਾਂ ਉਤੇ ਲੱਗਣ ਵਾਲੇ 40.6 ਖ਼ਰਬ ਅਮਰੀਕੀ ਡਾਲਰ ਹਰ ਸਾਲ ਪ੍ਰਦੂਸ਼ਣ ਦੇ ਲੇਖੇ ਲਗਦੇ ਹਨ, ਜੋ ਵਿਸ਼ਵ ਦੇ ਕੁੱਲ ਵਿੱਤੀ ਉਤਪਾਦਨ ਦਾ 6.2 ਫੀਸਦੀ ਦੇ ਬਰਾਬਰ ਬਣਦਾ ਹੈ। ਪ੍ਰਦੂਸ਼ਣ ਕਾਰਨ ਹਰ ਸਾਲ ਵਿਸ਼ਵ ਵਿੱਚ 90 ਲੱਖ ਮੌਤਾਂ ਹੁੰਦੀਆਂ ਹਨ, ਜੋ ਕੁੱਲ ਮੌਤਾਂ ਦਾ ਛੇ ਵਿੱਚੋਂ ਇਕ ਬਣਦਾ ਹੈ।
ਦਿੱਲੀ ਵਿੱਚ ਪਟਾਕਿਆਂ ਕਾਰਨ ਹਵਾ ਪ੍ਰਦੂਸ਼ਣ ਪੰਜ ਗੁਣਾ ਵਧਿਆ
ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਰਾਤ ਪਟਾਕਿਆਂ ਕਾਰਨ ਹਵਾ ਦਾ ਪ੍ਰਦੂਸ਼ਣ ਸੁਰੱਖਿਅਤ ਹੱਦ ਤੋਂ ਪੰਜ ਗੁਣਾ ਵੱਧ ਰਿਹਾ। ਹਵਾ ਦੀ ਗੁਣਵੱਤਾ ਲਈ ਮੋਬਾਈਲ ਆਧਾਰਤ ‘ਬਲੂਏਅਰ ਫਰੈਂਡ ਐਪ’ ਵੱਲੋਂ ਕੀਤੇ ਸਰਵੇਖਣ ਮੁਤਾਬਕ ਕੱਲ੍ਹ ਆਨੰਦ ਵਿਹਾਰ ਵਿੱਚ ਹਵਾ ਦੀ ਗੁਣਵੱਤਾ ਵਾਲਾ ਸੂਚਕ ਅੰਕ (ਏਕਯੂਆਈ) 553 ਉਤੇ ਪੁੱਜਿਆ, ਜੋ ਸੁਰੱਖਿਅਤ ਹੱਦ 51 ਤੋਂ 100 ਨਾਲੋਂ ਪੰਜ ਗੁਣਾ ਵੱਧ ਹੈ। ਪਸ਼ਚਿਮ ਵਿਹਾਰ ਵਿੱਚ ਇਹ ਪੱਧਰ 365, ਆਰ.ਕੇ. ਪੁਰਮ ਵਿੱਚ 286, ਫਰੀਦਾਬਾਦ ਤੇ ਦਵਾਰਕਾ ਵਿੱਚ ਕ੍ਰਮਵਾਰ 406 ਅਤੇ 254 ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article