PUNJABMAILUSA.COM

ਵਿਸ਼ਵ ਹਾਕੀ ਲੀਗ ਦੇ ਸੈਮੀਫਾਈਨਲ ‘ਚ ਭਾਰਤ ਨੇ ਪਾਕਿ ਨੂੰ 6-1 ਨਾਲ ਦਿੱਤੀ ਕਰਾਰੀ ਮਾਤ

ਵਿਸ਼ਵ ਹਾਕੀ ਲੀਗ ਦੇ ਸੈਮੀਫਾਈਨਲ ‘ਚ ਭਾਰਤ ਨੇ ਪਾਕਿ ਨੂੰ 6-1 ਨਾਲ ਦਿੱਤੀ ਕਰਾਰੀ ਮਾਤ

ਵਿਸ਼ਵ ਹਾਕੀ ਲੀਗ ਦੇ ਸੈਮੀਫਾਈਨਲ ‘ਚ ਭਾਰਤ ਨੇ ਪਾਕਿ ਨੂੰ 6-1 ਨਾਲ ਦਿੱਤੀ ਕਰਾਰੀ ਮਾਤ
June 25
04:50 2017

ਲੰਡਨ, 24 ਜੂਨ (ਪੰਜਾਬ ਮੇਲ)– ਭਾਰਤ ਨੇ ਹੀਰੋ ਹਾਕੀ ਵਿਸ਼ਵ ਲੀਗ ਸੈਮੀਫਾਈਨਲ ’ਚ ਪਾਕਿਸਤਾਨ ਨੂੰ ਹਰਾਉਣਾ ਜਾਰੀ ਰਖਦਿਆਂ ਅੱਜ ਇੱਥੇ ਪੰਜਵੇਂ ਤੋਂ ਅੱਠਵੇਂ ਸਥਾਨ ਦੇ ਕਲਾਸੀਫਿਕੇਸ਼ਨ ਮੁਕਾਬਲੇ ’ਚ ਆਪਣੇ ਰਵਾਇਤੀ ਵਿਰੋਧੀ ਨੂੰ 6-1 ਨਾਲ ਕਰਾਰੀ ਮਾਤ ਦਿੱਤੀ।
ਰਮਨਦੀਪ ਸਿੰਘ (ਅੱਠਵੇਂ ਅਤੇ 28ਵੇਂ ਮਿੰਟ) ਅਤੇ ਮਨਦੀਪ ਸਿੰਘ ਨੇ (27ਵੇਂ ਅਤੇ 59ਵੇਂ ਮਿੰਟ) ’ਚ 2-2 ਗੋਲ ਦਾਗ਼ੇ ਜਦਕਿ ਹਰਮਨਪ੍ਰੀਤ (36ਵੇਂ ਮਿੰਟ) ਨੇ ਤੀਜੇ ਕੁਆਰਟਰ ’ਚ ਗੋਲ ਕੀਤਾ। ਤਲਵਿੰਦਰ ਸਿੰਘ ਨੇ 25ਵੇਂ ਮਿੰਟ ’ਚ ਇੱਕ ਗੋਲ ਦਾਗ਼ਿਆ। ਪਾਕਿਸਤਾਨ ਲਈ ਇੱਕਲੌਤਾ ਗੋਲ ਐਜਾਜ਼ ਅਹਿਮਦ ਨੇ ਤੀਜੇ ਕੁਆਰਟਰ ’ਚ 41ਵੇਂ ਮਿੰਟ ’ਚ ਕੀਤਾ। ਭਾਰਤ ਨੇ ਇਸ ਟੂਰਨਾਮੈਂਟ ’ਚ ਪਾਕਿਸਤਾਨ ’ਤੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ, ਉਸ ਨੇ ਇਸ ਤੋਂ ਪਹਿਲਾਂ ਹੋਏ ਮੈਚ ’ਚ ਪਾਕਿਸਤਾਨ ਨੂੰ 7-1 ਨਾਲ ਮਾਤ ਦਿੱਤੀ ਸੀ। ਹੁਣ ਭਾਰਤੀ ਟੀਮ ਕੱਲ ਪੰਜਵੇਂ ਤੋਂ ਛੇਵੇਂ ਸਥਾਨ ਦੇ ਮੁਕਾਬਲੇ ’ਚ ਕੈਨੇਡਾ ਨਾਲ ਭਿੜੇਗੀ, ਜਿਸ ਨੇ ਇੱਕ ਵੱਖਰੇ ਮੈਚ ’ਚ ਚੀਨ ਨੂੰ 7-3 ਨਾਲ ਹਰਾਇਆ ਹੈ। ਭਾਰਤ ਤੇ ਕੈਨੇਡਾ ਵਿਚਾਲੇ ਗਰੁੱਪ ਗੇੜ ’ਚ ਮੁਕਾਬਲਾ ਹੋਇਆ ਸੀ ਤਾਂ ਭਾਰਤ ਨੇ 3-0 ਨਾਲ ਜਿੱਤ ਦਰਜ ਕੀਤੀ ਸੀ। ਖ਼ਿਤਾਬੀ ਦੌੜ ’ਚੋਂ ਬਾਹਰ ਹੋ ਚੁੱਕੇ ਭਾਰਤ ਲਈ ਇਹ ਚੰਗਾ ਮੌਕਾ ਹੈ ਕਿ ਉਹ ਐਤਵਾਰ ਨੂੰ ਹੋਣ ਵਾਲੇ ਮੁਕਾਬਲੇ ’ਚ ਕੈਨੇਡਾ ਨੂੰ ਫਿਰ ਤੋਂ ਮਾਤ ਦੇ ਕੇ ਪੰਜਵਾਂ ਸਥਾਨ ਹਾਸਲ ਕਰੇ।
ਅੱਜ ਦੇ ਮੈਚ ਦਾ ਪਹਿਲਾ ਕੁਆਰਟਰ ਭਾਰਤ ਦੇ ਨਾਂ ਰਿਹਾ, ਜਿਸ ’ਚ ਜ਼ਿਆਦਾ ਖੇਡ ਪਾਕਿਸਤਾਨੀ ਖੇਮੇ ’ਚ ਹੀ ਹੋਈ। ਰਮਨਦੀਪ ਨੇ ਆਪਣੀ ਰਿਵਰਸ ਫਲਿੱਕ ਨਾਲ ਪਾਕਿਸਤਾਨੀ ਗੋਲਕੀਪਰ ਨੂੰ ਧੋਖਾ ਦਿੰਦਿਆਂ ਅੱਠਵੇਂ ਹੀ ਮਿੰਟ ’ਚ ਟੀਮ ਨੂੰ ਲੀਡ ਦਿਵਾ ਦਿੱਤੀ। ਆਕਾਸ਼ਦੀਪ ਕੋਲ ਚਾਰ ਮਿੰਟ ਮਗਰੋਂ ਇਸ ਲੀਡ ਨੂੰ ਦੁੱਗਣਾ ਕਰਨ ਦਾ ਮੌਕਾ ਸੀ, ਪਰ ਉਹ ਕਾਮਯਾਬ ਨਾ ਹੋ ਸਕਿਆ। ਤਲਵਿੰਦਰ ਨੇ ਹਾਲਾਂਕਿ ਭਾਰਤ ਲਈ ਦੂਜਾ ਗੋਲ ਕਰਨ ’ਚ ਕੋਈ ਗਲਤੀ ਨਹੀਂ ਕੀਤੀ। ਦੂਜੇ ਕੁਆਰਟਰ ’ਚ ਭਾਰਤ ਨੇ ਤਿੰਨ ਗੋਲ ਕਰਕੇ ਪਾਕਿਸਤਾਨ ਹੱਥੋਂ ਮੈਚ ਖੋਹ ਲਿਆ ਅਤੇ ਹਾਫ ਟਾਈਮ ਤੱਕ ਉਸ ਦੀ ਲੀਡ 4-0 ਹੋ ਗਈ ਸੀ। ਮਨਦੀਪ ਨੇ 27ਵੇਂ ਮਿੰਟ ’ਚ ਇੱਕ ਹੋਰ ਗੋਲ ਕਰ ਦਿੱਤਾ। ਰਮਨਦੀਪ ਨੇ ਜਦੋਂ ਦੂਜਾ ਗੋਲ ਕੀਤਾ ਤਾਂ ਪਾਕਿਸਤਾਨ ਦੀ ਟੀਮ ਬੁਰੀ ਤਰ੍ਹਾਂ ਹਫ਼ ਚੁੱਕੀ ਸੀ।
ਐਸ ਵੀ ਸੁਨੀਲ ਨੇ ਡੀ ਤੋਂ ਪਾਸ ਦਿੱਤਾ ਜਿਸ ਨੂੰ ਰਮਨਦੀਪ ਨੇ ਸ਼ਾਨਦਾਰ ਢੰਗ ਨਾਲ ਗੋਲ ਵਿੱਚ ਤਬਦੀਲ ਕਰ ਦਿੱਤਾ। ਹਰਮਨਪ੍ਰੀਤ ਨੇ ਸ਼ਾਰਟ ਕਾਰਨਰ ਤੋਂ ਗੋਲ ਦਾਗ਼ ਕੇ ਸਕੋਰ 5-0 ਕੀਤਾ। ਅਹਿਮਦ ਨੇ ਹਾਲਾਂਕਿ ਭਾਰਤੀ ਖਿਡਾਰੀਆਂ ਦੇ ਡਿਫੈਂਸ ਦੀ ਢਿੱਲ ਦਾ ਫਾਇਦਾ ਚੁੱਕ ਕੇ ਇਕ ਗੋਲ ਕਰ ਦਿੱਤਾ ਤੇ ਆਪਣੀ ਹਾਰ ਦੇ ਫਰਕ ਨੂੰ ਥੋੜ੍ਹਾ ਘੱਟ ਕੀਤਾ। ਭਾਰਤ ਨੇ ਆਖਰੀ ਪਲਾਂ ’ਚ ਪੈਨਲਟੀ ਕਾਰਨ ਹਾਸਲ ਕੀਤਾ ਅਤੇ ਮਨਦੀਪ ਨੇ ਰਿਬਾਉਂਡ ’ਤੇ ਗੋਲ ਕਰਕੇ ਸਕੋਰ 6-1 ਕਰ ਦਿੱਤਾ ਜਿਸ ਨਾਲ ਭਾਰਤ ਨੇ ਆਸਾਨ ਜਿੱਤ ਦਰਜ ਕੀਤੀ। ਇਸ ਨਤੀਜੇ ਨਾਲ ਪਾਕਿਸਤਾਨ ਦੀ ਅਗਲੇ ਸਾਲ ਭੁਵਨੇਸ਼ਵਰ ’ਚ ਹੋਣ ਵਾਲੇ ਹਾਕੀ ਵਿਸ਼ਵ ਕੱਪ ’ਚ ਭਾਗ ਲੈਣ ਲਈ ਸਥਾਨ ਪੱਕਾ ਕਰਨ ਦੀ ਆਸ ਟੁੱਟ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article