PUNJABMAILUSA.COM

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ‘ਚ ਬਰਤਾਨੀਆ ਦੀ ਕੰਪਨੀ ਨਾਲ ਸਮਝੌਤਾ ਸਹੀਬੱਧ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ‘ਚ ਬਰਤਾਨੀਆ ਦੀ ਕੰਪਨੀ ਨਾਲ ਸਮਝੌਤਾ ਸਹੀਬੱਧ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ‘ਚ ਬਰਤਾਨੀਆ ਦੀ ਕੰਪਨੀ ਨਾਲ ਸਮਝੌਤਾ ਸਹੀਬੱਧ
May 11
21:40 2018

– ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀਐਨਜੀ ਪਲਾਂਟ ਹੋਣਗੇ ਸਥਾਪਤ
– 100-150 ਮਿਲੀਅਨ ਅਮਰੀਕੀ ਡਾਲਰ ਦੇ ਨਿਵੇਸ਼ ਨਾਲ ਲੱਗਣਗੇ 10 ਪਲਾਂਟ, ਪਹਿਲਾ ਪਲਾਂਟ 2019 ਵਿਚ ਹੋਵੇਗਾ ਸ਼ੁਰੂ

ਚੰਡੀਗੜ,11 ਮਈ (ਪੰਜਾਬ ਮੇਲ)- ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਰਤਾਨੀਆ ਦੇ ਚੰਡੀਗੜ• ਸਥਿਤ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਅੱਯਰ ਦੀ ਹਾਜ਼ਰੀ ਵਿਚ ਰੀਕਾ ਬਾਇਓਫਿਯੂਲ ਡਿਵੈਲਪਮੈਂਟ ਲਿਮਟਿਡ ਅਤੇ ਪੰਜਾਬ ਸਨਅਤੀ ਪ੍ਰੋਤਸਾਹਨ ਬਿਊਰੋ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ ਵਿਚਕਾਰ ਇਕ ਅਹਿਮ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ ਤਹਿਤ ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀਐਨਜੀ ਪਲਾਂਟ ਲਗਾਏ ਜਾਣਗੇ ਤਾਂ ਜੋ ਪਰਾਲੀ ਦੀ ਸਹੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਕੀਤੀ ਜਾ ਸਕੇ। ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਦੀ ਵਰਤੋਂ ਕੱਚੇ ਮਾਲ ਵੱਜੋਂ ਕੀਤੀ ਜਾਵੇਗੀ ਅਤੇ ਪਰਾਲੀ ਤੋਂ ਇਨ•ਾਂ ਪਲਾਂਟਾਂ ਵਿਚ ਗੈਸ ਅਤੇ ਸੀਐਨਜੀ ਬਣਾਈ ਜਾਵੇਗੀ।
ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਰੀਕਾ ਕੰਪਨੀ ਵੱਲੋਂ ਸੂਬੇ ਵਿਚ 100-150 ਮਿਲੀਅਨ ਅਮਰੀਕੀ ਡਾਲਰ ਦੇ ਨਿਵੇਸ਼ ਨਾਲ 10 ਦੇ ਕਰੀਬ ਪਲਾਂਟ ਲਗਾਉਣ ਦੀ ਯੋਜਨਾ ਹੈ ਜਿਸ ਨਾਲ ਕਿ 1000 ਦੇ ਕਰੀਬ ਨੌਕਰੀਆ ਵੀ ਮੁਹੱਈਆ ਹੋਣਗੀਆ। ਅਤਿ ਆਧੁਨਿਕ ਤਕਨੀਕ ਵਾਲੇ ਇਨ•ਾਂ ਪਲਾਂਟਾਂ ਵਿਚੋਂ ਪਹਿਲਾ ਪਲਾਂਟ 2019 ਵਿਚ ਸ਼ੁਰੂ ਹੋ ਜਾਣ ਦੀ ਸੰਭਾਵਨਾ ਹੈ। ਹਰੇਕ ਪਲਾਂਟ ਵਿਚ ਇਕ ਦਿਨ ‘ਚ 100 ਮੀਟਰਿਕ ਟਨ ਝੋਨੇ ਦੀ ਪਰਾਲੀ ਵਰਤਣ ਦੀ ਸਮਰੱਥਾ ਹੋਵੇਗੀ।
ਉਨ•ਾਂ ਦੱਸਿਆ ਕਿ ਇਨ•ਾਂ ਪਲਾਂਟਾਂ ਨਾਲ ਪੰਜਾਬ ਦੀਆਂ ਜ਼ਮੀਨਾਂ ਦੀ ਉਪਜਾਊ ਸ਼ਕਤੀ ਵੀ ਵਧੇਗੀ ਕਿਉਂ ਕਿ ਜਦੋਂ ਪਰਾਲੀ ਨੂੰ ਅੱਗ ਨਹੀਂ ਲਾਈ ਜਾਵੇਗੀ ਤਾਂ ਇਸ ਨਾਲ ਜ਼ਮੀਨ ਦੀ ਕੁਆਲਿਟੀ ਵਿਚ ਸੁਧਾਰ ਹੋਵੇਗਾ। ਇਸ ਤੋਂ ਇਲਾਵਾ ਫਸਲਾਂ ਦੀ ਰਹਿੰਦ-ਖੂੰਹਦ ਦੇਸੀ ਖਾਦ ਦਾ ਕੰਮ ਕਰੇਗੀ ਜਿਸ ਨਾਲ ਕਿ ਝਾੜ ਵੱਧਣ ਦੀਆਂ ਸੰਭਾਵਨਾਵਾਂ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪਲਾਂਟ ਸਥਾਪਤ ਕਰਨ ਲਈ ਪੰਜਾਬ ਸਰਕਾਰ ਜ਼ਮੀਨ ਦੀ ਨਿਸ਼ਾਨਦੇਹੀ ਵਿਚ ਮਦਦ ਕਰੇਗੀ ਅਤੇ ਸਨਅਤੀ ਨੀਤੀ ਅਨੁਸਾਰ ਮਿਲਣ ਵਾਲੀਆਂ ਸਹੂਲਤਾਂ ਅਤੇ ਸਹਾਇਤਾ ਵੀ ਮਹੁੱਈਆ ਕਰਵਾਏਗੀ। ਇਸ ਮੌਕੇ ਰੀਕਾ ਬਾਇਓਫਿਊਲ ਕੰਪਨੀ ਦੇ ਡਾਇਰੈਕਟਰ ਗ੍ਰੈਗਰੀ ਕੁਰੱਪਨੀਕੋਵਸ ਨੇ ਇਸ ਸਮਝੌਤੇ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਜਿੱਥੇ ਪਰਾਲੀ ਦੀ ਅੱਗ ਤੋਂ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਿਚ ਪੰਜਾਬ ਸਰਕਾਰ ਦੀ ਮਦਦ ਕੀਤੀ ਜਾਵੇਗੀ ਉੱਥੇ ਹੀ ਪਰਾਲੀ ਦੀ ਵੀ ਸੁਚੱਜੀ ਵਰਤੋਂ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀਈਓ ਸ੍ਰੀ ਐਨਪੀਐਸ ਰੰਧਾਵਾ, ਡਿਪਟੀ ਜਨਰਲ ਮੈਨੇਜਰ ਸ੍ਰੀ ਐਮ.ਪੀ. ਸਿੰਘ, ਮੈਨੇਜਰ ਸ੍ਰੀ ਸੁਖਵੰਤ ਸਿੰਘ, ਸ੍ਰੀ ਦਵਿੰਦਰ ਸਿੰਘ ਅਤੇ ਇਨਵੈਸਟ ਪੰਜਾਬ ਤੋਂ ਸ੍ਰੀ ਅਰੁਨਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article