PUNJABMAILUSA.COM

ਵੀਅਤਨਾਮ ‘ਚ ਕਾਰ ਹਾਦਸੇ ਤੋਂ ਬਾਅਦ ਗੈਂਗਸਟਰਾਂ ਵਿਚਾਲੇ ਸ਼ਰ੍ਹੇਆਮ ਚੱਲੀਆਂ ਗੋਲੀਆਂ

ਵੀਅਤਨਾਮ ‘ਚ ਕਾਰ ਹਾਦਸੇ ਤੋਂ ਬਾਅਦ ਗੈਂਗਸਟਰਾਂ ਵਿਚਾਲੇ ਸ਼ਰ੍ਹੇਆਮ ਚੱਲੀਆਂ ਗੋਲੀਆਂ

ਵੀਅਤਨਾਮ ‘ਚ ਕਾਰ ਹਾਦਸੇ ਤੋਂ ਬਾਅਦ ਗੈਂਗਸਟਰਾਂ ਵਿਚਾਲੇ ਸ਼ਰ੍ਹੇਆਮ ਚੱਲੀਆਂ ਗੋਲੀਆਂ
April 03
16:50 2018

ਹਨੋਈ, 3 ਅਪ੍ਰੈਲ (ਪੰਜਾਬ ਮੇਲ)- ਕਾਰ ਹਾਦਸੇ ਤੋਂ ਬਾਅਦ ਕੁਝ ਗੈਂਗਸਟਰਾਂ ਵਿਚਾਲੇ ਸ਼ਰ੍ਹੇਆਮ ਗੋਲੀਆਂ ਚੱਲੀਆਂ, ਜਦੋਂ ਕਿ ਇਨ੍ਹਾਂ ਵਿਚਕਾਰ ਮਾਮੂਲੀ ਬਹਿਸਬਾਜ਼ੀ ਹੋਈ ਸੀ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਵਿਚ 10 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵੀਅਤਨਾਮ ਦੇ ਡੋਂਗ ਨਾਈ ਸ਼ਹਿਰ ਵਿਚ ਸੜਕ ਉੱਤੇ ਇਕ ਹਾਦਸਾ ਹੋ ਗਿਆ, ਜਿਸ ਤੋਂ ਬਾਅਦ ਹਾਦਸੇ ਦੇ ਸ਼ਿਕਾਰ ਦੋਹਾਂ ਗੈਂਗ ਮੈਂਬਰਾਂ ਵਿਚਾਲੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ।
ਫੁਟੇਜ ਵਿਚ ਵੇਖਿਆ ਜਾ ਸਕਦਾ ਹੈ ਕਿ ਹਾਦਸੇ ਤੋਂ ਬਾਅਦ ਕੁਝ ਲੋਕ ਇਕ ਕਾਰ ਨੇੜੇ ਖੜੇ ਗੱਲਬਾਤ ਕਰ ਰਹੇ ਹਨ। ਗੱਲਬਾਤ ਦੌਰਾਨ ਗੈਂਗ ਮੈਂਬਰ ਭੜਕ ਗਏ ਅਤੇ ਇਕ ਸਫੈਦ ਰੰਗ ਦੀ ਟੀ-ਸ਼ਰਟ ਪਹਿਨੇ ਲੜਕੇ ਨੇ ਹੈਲਮਟ ਵਾਲੇ ਲੜਕੇ ਨੂੰ ਘਸੁੰਨ ਤੇ ਲੱਤਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੇ ਵਿਰੋਧ ਵਿਚ ਹੈਲਮਟ ਵਾਲੇ ਲੜਕੇ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹੈਲਮਟ ਵਾਲੇ ਲੜਕੇ ਦੇ ਦੋਸਤਾਂ ਨੇ ਵੀ ਦੂਜੀ ਧਿਰ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਟੀ-ਸ਼ਰਟ ਪਹਿਨੇ ਲੜਕੇ ਦੇ ਹੱਥ ਵਿਚ ਛੁਰਾ ਫੜਿਆ ਹੋਇਆ ਸੀ ਅਤੇ ਉਸ ਨੇ ਛੁਰੇ ਨਾਲ ਹੈਲਮਟ ਵਾਲੇ ਲੜਕੇ ਉੱਤੇ ਵਾਰ ਕੀਤੇ, ਜਦੋਂ ਕਿ ਉਸ ਉੱਤੇ ਕੁਝ ਲੋਕ ਗੋਲੀਆਂ ਚਲਾਉਂਦੇ ਰਹੇ ਪਰ ਉਹ ਬਚ ਗਿਆ। ਇਨ੍ਹਾਂ ਸਭ ਨੇ ਆਪਣੇ ਮੂੰਹ ਢਕੇ ਹੋਏ ਸਨ। ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਅੱਗ ਵਾਂਗ ਵਾਇਰਲ ਹੋ ਰਹੀ ਹੈ। ਇਸ ਘਟਨਾ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਮਾਮਲੇ ਸਬੰਧੀ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article