PUNJABMAILUSA.COM

ਵੀਜ਼ਾ ਅਰਜ਼ੀ ਨਾਲ ਬੈਂਡ, ਵਾਜਿਆਂ ਤੇ ਬਰਾਤ ਦੀਆਂ ਤਸਵੀਰਾਂ ਨਾਲ ਛੇਤੀ ਮਿਲਦੈ ਅਮਰੀਕੀ ਗ੍ਰੀਨ ਕਾਰਡ!

ਵੀਜ਼ਾ ਅਰਜ਼ੀ ਨਾਲ ਬੈਂਡ, ਵਾਜਿਆਂ ਤੇ ਬਰਾਤ ਦੀਆਂ ਤਸਵੀਰਾਂ ਨਾਲ ਛੇਤੀ ਮਿਲਦੈ ਅਮਰੀਕੀ ਗ੍ਰੀਨ ਕਾਰਡ!

ਵੀਜ਼ਾ ਅਰਜ਼ੀ ਨਾਲ ਬੈਂਡ, ਵਾਜਿਆਂ ਤੇ ਬਰਾਤ ਦੀਆਂ ਤਸਵੀਰਾਂ ਨਾਲ ਛੇਤੀ ਮਿਲਦੈ ਅਮਰੀਕੀ ਗ੍ਰੀਨ ਕਾਰਡ!
November 07
10:04 2018

ਚੰਡੀਗੜ੍ਹ, 7 ਨਵੰਬਰ (ਪੰਜਾਬ ਮੇਲ)-ਜੇ ਕਿਸੇ ਭਾਰਤੀ ਕੁੜੀ ਜਾਂ ਮੁੰਡੇ ਨੇ ਅਮਰੀਕਾ ‘ਚ ਵੱਸਦੇ ਕਿਸੇ ਭਾਰਤੀ ਜਾਂ ਵਿਦੇਸ਼ੀ ਨਾਗਰਿਕ ਨਾਲ ਵਿਆਹ ਰਚਾ ਲਿਆ, ਤਾਂ ਇਹ ਜ਼ਰੂਰੀ ਨਹੀਂ ਕਿ ਵਿਆਹ ਤੋਂ ਬਾਅਦ ਅਗਲੀ ਉਡਾਣ ਰਾਹੀਂ ਉਸ ਭਾਰਤੀ ਜੀਵਨ ਸਾਥੀ/ਸਾਥਣ ਨੂੰ ਆਪਣੇ ਪਤੀ ਜਾਂ ਪਤਨੀ ਨਾਲ ਜਾਣ ਦੀ ਇਜਾਜ਼ਤ ਮਿਲ ਜਾਵੇਗੀ। ਦਰਅਸਲ, ਅਮਰੀਕੀ ਵੀਜ਼ਾ ਅਧਿਕਾਰੀਆਂ ਹਰੇਕ ਬਿਨੈਕਾਰ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਦੇ ਹਨ, ਇੰਝ ਕਰਨਾ ਉਨ੍ਹਾਂ ਦੀ ਡਿਊਟੀ ਦਾ ਹਿੱਸਾ ਹੈ। ਬਹੁਤ ਸਾਰੇ ਲੋਕ ਸਿਰਫ਼ ਅਮਰੀਕਨ ਗ੍ਰੀਨ-ਕਾਰਡ ਲੈਣ ਲਈ ਜਾਅਲੀ ਵਿਆਹ ਕਰਵਾਉਂਦੇ ਹਨ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਦੇ ਹਨ।
ਬੀਤੇ ਦਿਨੀਂ ਇਕ ਭਾਰਤੀ ਕੁੜੀ ਦਾ ਵਿਆਹ ਅਮਰੀਕਨ ਗ੍ਰੀਨ-ਕਾਰਡ ਧਾਰਕ ਮੁੰਡੇ ਨਾਲ ਹੋ ਗਿਆ ਤੇ ਉਨ੍ਹਾਂ ਆਪਣੇ ਵਿਆਹ ‘ਤੇ ਕੋਈ ਬਹੁਤਾ ਖ਼ਰਚਾ ਨਹੀਂ ਕੀਤਾ ਸੀ। ਇਸੇ ਲਈ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਵੇਖ ਕੇ ਵੀਜ਼ਾ ਅਧਿਕਾਰੀਆਂ ਨੂੰ ਇਹੋ ਲੱਗਿਆ ਕਿ ਇਹ ਵਿਆਹ ਜਾਅਲੀ ਹੈ। ਅਜਿਹੇ ਹਾਲਾਤ ‘ਚ ਅਮਰੀਕਨ ਵੀਜ਼ਾ ਮਿਲਣ ‘ਚ ਦੇਰੀ ਹੋ ਜਾਂਦੀ ਹੈ। ਪਰ ਜੇ ਤੁਸੀਂ ਆਪਣੀ ਵੀਜ਼ਾ ਅਰਜ਼ੀ ਨਾਲ ਬੈਂਡ, ਵਾਜਿਆਂ ਤੇ ਬਰਾਤ ਦੀਆਂ ਤਸਵੀਰਾਂ ਰਾਹੀਂ ਅਜਿਹਾ ਪੂਰਾ ਦਿਖਾਵਾ ਕੀਤਾ ਹੋਵੇ ਕਿ ਤੁਸੀਂ ਵਿਆਹ ‘ਤੇ ਖ਼ੂਬ ਖ਼ਰਚਾ ਕੀਤਾ ਸੀ; ਤਦ ਅਮਰੀਕਨ ਵੀਜ਼ਾ ਅਧਿਕਾਰੀ ਅਜਿਹੀ ਅਰਜ਼ੀ ਨੂੰ ਛੇਤੀ ਮਨਜ਼ੂਰ ਕਰ ਦਿੰਦੇ ਹਨ।
ਗ੍ਰੀਨ-ਕਾਰਡ ਧਾਰਕਾਂ ਜਾਂ ਅਮਰੀਕੀ ਨਾਗਰਿਕਾਂ ਦੇ ਜੀਵਨ ਸਾਥੀਆਂ ਨੂੰ ਇਕ ਪ੍ਰਵਾਸੀ ਵੀਜ਼ਾ ਮਿਲ ਜਾਂਦਾ ਹੈ ਅਤੇ ਉਸ ਨੂੰ ‘ਫ਼ੈਮਿਲੀ 2ਏ’ ਅਧੀਨ ਤਰਜੀਹ ਦਿੱਤੀ ਜਾਂਦੀ ਹੈ ਅਤੇ ਉਸ ਜੀਵਨ ਸਾਥੀ/ਸਾਥਣ ਨੂੰ ਗ੍ਰੀਨ ਕਾਰਡ ਮਿਲ ਜਾਂਦਾ ਹੈ।
ਅਮਰੀਕੀ ਵਿਅਕਤੀ ਭਾਵ ਸਪਾਂਸਰ ਨੂੰ ਪਹਿਲਾਂ ਆਪਣੇ ਵਿਦੇਸ਼ੀ ਜੀਵਨ ਸਾਥੀ ਲਈ ਫ਼ਾਰਮ ਆਈ-130 ਭਰਨਾ ਪੈਂਦਾ ਹੈ। ਇਸ ਅਰਜ਼ੀ ਨੂੰ ਪ੍ਰਕਿਰਿਆ ‘ਚੋਂ ਲੰਘਣ ਲਈ ਛੇ ਤੋਂ ਅੱਠ ਮਹੀਨਿਆਂ ਦਾ ਸਮਾਂ ਲੋੜੀਂਦਾ ਹੁੰਦਾ ਹੈ। ਹਰ ਮਹੀਨੇ ਬਹੁਤ ਸੀਮਤ ਗਿਣਤੀ ਵਿਚ ਹੀ ਗ੍ਰੀਨ ਕਾਰਡ ਜਾਰੀ ਕੀਤੇ ਜਾਂਦੇ ਹਨ; ਇਸੇ ਕਾਰਨ ਜੀਵਨ-ਸਾਥੀਆਂ ਦੀਆਂ ਅਰਜ਼ੀਆਂ ਦਾ ਵੀ ਕਾਫ਼ੀ ਭਾਰੀ ਬੈਕਲਾਗ ਇਕੱਠਾ ਹੋ ਜਾਂਦਾ ਹੈ।
ਅਮਰੀਕੀ ਨਾਗਰਿਕਾਂ ਦੇ ਜੀਵਨ-ਸਾਥੀਆਂ ਨੂੰ ਤਾਂ ਇਕ ਸਾਲ ਦੇ ਅੰਦਰ-ਅੰਦਰ ਹੀ ਪੱਕੇ ਤੌਰ ‘ਤੇ ਅਮਰੀਕਾ ਆਉਣ ਦਾ ਮੌਕਾ ਮਿਲ ਜਾਂਦਾ ਹੈ ਪਰ ਗ੍ਰੀਨ-ਕਾਰਡ ਧਾਰਕਾਂ ਨੂੰ ਆਪਣੇ ਜੀਵਨ-ਸਾਥੀ ਨੂੰ ਅਮਰੀਕਾ ਲਿਆਉਣ ਵਿਚ ਤਿੰਨ ਤੋਂ ਚਾਰ ਵਰ੍ਹੇ ਲੱਗ ਜਾਂਦੇ ਹਨ। ਇਹ ਜਾਣਕਾਰੀ ‘ਟਾਈਮਜ਼ ਆਫ਼ ਇੰਡੀਆ’ ਵੱਲੋਂ ਪ੍ਰਕਾਸ਼ਿਤ ਲੁਬਨਾ ਕਾਬਲੀ ਵੱਲੋਂ ਪ੍ਰਕਾਸ਼ਿਤ ਇਕ ਰਿਪੋਰਟ ‘ਚ ਦਿੱਤੀ ਗਈ ਹੈ।
ਅਮਰੀਕਾ ‘ਚ ਐੱਚ-1ਬੀ ਵੀਜ਼ਾ ਜਾਂ ਐੱਲ-1 ਵੀਜ਼ਾ ਦੇ ਆਧਾਰ ‘ਤੇ ਅਸਥਾਈ ਤੌਰ ‘ਤੇ ਕੰਮ ਕਰਦੇ ਵਿਅਕਤੀਆਂ ਦੇ ਜੀਵਨ ਸਾਥੀਆਂ ਨੂੰ 90 ਦਿਨਾਂ ਦੇ ਅੰਦਰ ਵੀਜ਼ਾ ਮਿਲ ਜਾਂਦਾ ਹੈ ਅਤੇ ਇਹ ਜੀਵਨ ਸਾਥੀ ਉਦੋਂ ਤੱਕ ਹੀ ਅਮਰੀਕਾ ‘ਚ ਰਹਿ ਸਕਦੇ ਹਨ, ਜਦੋਂ ਤੱਕ ਅਮਰੀਕਾ ‘ਚ ਪਹਿਲਾਂ ਤੋਂ ਕੰਮ ਕਰ ਰਹੇ ਉਨ੍ਹਾਂ ਦੇ ਜੀਵਨ-ਸਾਥੀ ਦਾ ਅਮਰੀਕੀ ਵੀਜ਼ਾ ਵੈਧ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article