PUNJABMAILUSA.COM

ਵੀਜ਼ੇ ਲਈ ਟਰੰਪ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਵੀਜ਼ੇ ਲਈ ਟਰੰਪ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਵੀਜ਼ੇ ਲਈ ਟਰੰਪ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼
March 24
21:39 2017

visa
ਬਿਨੈਕਾਰਾਂ ਨੂੰ ਦੇਣੇਗਾ ਪਵੇਗਾ ਪਿਛਲੇ 15 ਸਾਲਾਂ ਦਾ ਰਿਕਾਰਡ
ਵਾਸ਼ਿੰਗਟਨ, 24 ਮਾਰਚ (ਪੰਜਾਬ ਮੇਲ)- ਅਮਰੀਕਾ ਆਉਣ ਦਾ ਸੁਪਨਾ ਸੰਜੋਣ ਵਾਲਿਆਂ ਦੀਆਂ ਮੁਸ਼ਕਲਾਂ ਹੁਣ ਹੋਰ ਵੱਧ ਗਈਆਂ ਹਨ। ਟਰੰਪ ਸਰਕਾਰ ਨੇ ਵੀਜ਼ੇ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੁਨੀਆ ਭਰ ਵਿੱਚ ਸਥਿਤ ਅਮਰੀਕੀ ਦੂਤਾਵਾਸਾਂ ਨੂੰ ਵੀਜ਼ਾ ਜਾਰੀ ਕਰਨ ਤੋਂ ਪਹਿਲਾਂ ਵੱਧ ਤੋਂ ਵੱਧ ਜਾਂਚ-ਪੜਤਾਲ ਕਰਨ ਲਈ ਕਿਹਾ ਗਿਆ ਹੈ। ਵੀਜ਼ਾ ਲੈਣ ਦੇ ਇਛੁੱਕ ਲੋਕਾਂ ਨੂੰ ਹੁਣ ਪਿਛਲੇ 15 ਸਾਲਾਂ ਦਾ ਰਿਕਾਰਡ ਦੇਣਾ ਪਵੇਗਾ। ਭਾਰਤੀਆਂ ‘ਤੇ ਵੀ ਇਸ ਦਾ ਅਸਰ ਪੈ ਸਕਦਾ ਹੈ। ਸਾਰੇ ਦੂਤਾਵਾਸਾਂ ਨੂੰ ਸ਼ੱਕੀ ਸਮੂਹਾਂ ਦੀ ਪਛਾਣ ਕਰਨ ਅਤੇ ਵੀਜ਼ਾ ਜਰੀਕਰਨ ਤੋਂ ਪਹਿਲਾਂ ਵਿਸ਼ੇਸ਼ ਜਾਂਚ ਕਰਨ ਦੀ ਲੋੜ ਦੱਸੀ ਗਈ ਹੈ। ਇਸ ਦੇ ਲਈ ਸਖ਼ਤ ਪ੍ਰਕਿਰਿਆ ਅਪਣਾਉਣ ਲਈ ਕਿਹਾ ਗਿਆ ਹੈ। ਵਿਦੇਸ਼ ਮੰਤਰੀ ਰੇਕਸ ਟਿਲਰਸਨ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ (ਡਿਪਲੋਮੈਟਿਕ ਕੇਬਲ) ਵਿੱਚ ਸੈਰ-ਸਪਾਟਾਂ ਜਾਂ ਕਾਰੋਬਾਰ ਲਈ ਵੀਜ਼ਾ ਹਾਸਲ ਕਰਨ ਵਾਲਿਆਂ ਤੋਂ ਉਨ੍ਹਾਂ ਦੇ ਰੋਜ਼ਗਾਰ ਅਤੇ ਨਿਵਾਸ ਨਾਲ ਜੁੜਿਆ ਪਿਛਲੇ 15 ਸਾਲਾਂ ਦਾ ਰਿਕਾਰਡ ਮੰਗਿਆ ਜਾਵੇਗਾ। ਇਸ ਤੋਂ ਬਿਨਾਂ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ ਫੋਨ ਨੰਬਰ, ਈਮੇਲ ਆਈਡੀ ਅਤੇ ਸੋਸ਼ਲ ਮੀਡੀਆ ਅਕਾਊਂਟ ਦਾ ਬਿਊਰੋ ਵੀ ਉਪਲੱਬਧ ਕਰਵਾਉਣਾ ਹੋਵੇਗਾ।
ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਉਦੇਸ਼ ਹਿੰਸਾ, ਅਪਰਾਧ ਅਤੇ ਅੱਤਵਾਦੀ ਕਾਰਵਾਈਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਮਦਦ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਅਮਰੀਕਾ ‘ਚ ਦਾਖ਼ਲ ਹੋਣ ਤੋਂ ਰੋਕਣਾ ਹੈ। ਡਿਪਲੋਮੈਟਿਕ ਕੇਬਲ ਵਿੱਚ ਅਮਰੀਕੀ ਮਿਸ਼ਨ ਨੂੰ ਜਲਦ ਤੋਂ ਜਲਦ ਨਵੇਂ ਮਾਪਦੰਡ ਤੈਅ ਕਰਨ ਲਈ ਕਿਹਾ ਗਿਆ ਹੈ। ਵੀਜ਼ਾ ਜਾਰੀ ਕਰਨ ਵਾਲੇ ਅਧਿਕਾਰੀਆਂ ਨੂੰ ਬਿਨੈਕਾਰਾਂ ਤੋਂ ਵੱਧ ਤੋਂ ਵੱਧ ਸਵਾਲ ਪੁੱਛਣ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਇਸ ਪ੍ਰਕਿਰਿਆ ਕਾਰਨ ਵੱਡੀ ਗਿਣਤੀ ਵਿੱਚ ਵੀਜ਼ਾ ਅਰਜ਼ੀਆਂ ਦੇ ਲਟਕਣ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਵਿਦੇਸ਼ ਮੰਤਰੀ ਨੇ ਇੱਕ ਦਿਨ ਵਿੱਚ ਵੱਧ ਤੋਂ ਵੱਧ 120 ਬਿਨੈਕਾਰਾਂ ਦੀ ਇੰਟਰਵਿਊ ਕਰਨ ਦੀ ਸਲਾਹ ਦਿੱਤੀ ਗਈ ਹੈ। ਸਾਲ 2016 ਵਿੱਚ ਗ਼ੈਰ-ਪ੍ਰਵਾਸੀ ਸ਼੍ਰੇਣੀ ਵਿੱਚ 1 ਕਰੋੜ ਅਤੇ ਪ੍ਰਵਾਸੀਆਂ ਲਈ 6.17 ਲੱਖ ਤੋਂ ਵੱਧ ਵੀਜ਼ੇ ਜਾਰੀ ਕੀਤੇ ਗਏ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article