PUNJABMAILUSA.COM

ਵੈਨਕੂਵਰ ਦੇ ਮਨਰਾਜ ਦੇ ਕਤਲ ‘ਚ ਦੋ ਪੰਜਾਬੀ ਬੱਝੇ

ਵੈਨਕੂਵਰ ਦੇ ਮਨਰਾਜ ਦੇ ਕਤਲ ‘ਚ ਦੋ ਪੰਜਾਬੀ ਬੱਝੇ

ਵੈਨਕੂਵਰ ਦੇ ਮਨਰਾਜ ਦੇ ਕਤਲ ‘ਚ ਦੋ ਪੰਜਾਬੀ ਬੱਝੇ
December 02
12:08 2015

29
ਵੈਨਕੂਵਰ, 2 ਦਸੰਬਰ (ਸੁਖਮਿੰਦਰ ਸਿੰਘ ਚੀਮਾ /ਪੰਜਾਬ ਮੇਲ)- ਤਕਰੀਬਨ ਤਿੰਨ ਸਾਲ ਪਹਿਲਾਂ ਵੈਨਕੂਵਰ ਦੇ ਪੰਜਾਬੀ ਨੂੰ ਤਲਵਾਰ ਦੇ ਵਾਰ ਨਾਲ ਕਤਲ ਕਰਨ ਵਾਲੇ ਦੋ ਪੰਜਾਬੀ ਨੌਜਵਾਨਾਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। 19 ਸਾਲਾ ਮਨਰਾਜ ਸਿੰਘ ਅਕਾਲੀ ਰਾਏ ਨੂੰ 23 ਜਨਵਰੀ 2013 ਦੀ ਸ਼ਾਮ ਉਸਦੇ ਘਰ ਦੇ ਨੇੜੇ ਹੀ ਕਤਲ ਕਰ ਦਿੱਤਾ ਗਿਆ ਸੀ।
ਸਰਕਾਰੀ ਵਕੀਲ ਕੋਰਿਨ ਲੌਂਗਵਰਥ ਵਲੋਂ ਅਦਾਲਤ ‘ਚ ਬਿਆਨ ਕੀਤੀ ਇਸਤਗਾਸੇ ਦੀ ਕਹਾਣੀ ਅਨੁਸਾਰ ਘਟਨਾ ਵਾਲੇ ਦਿਨ ਪੰਜਾਬੀ ਮੁੰਡਿਆਂ ਦੇ ਦੋ ਗਰੁੱਪਾਂ ‘ਚ ਮਿੱਥਕੇ ਲੜਾਈ ਹੋਈ ਸੀ।
ਅਦਾਲਤ ‘ਚ ਮਨਰਾਜ ਸਿੰਘ ਅਕਾਲੀ ਰਾਏ ਦੇ ਦੋਸਤ ਤੇ ਚਸ਼ਮਦੀਦ ਗਵਾਹ ਨੇ ਅਦਾਲਤ ‘ਚ ਮੰਨਿਆ ਸੀ ਕਿ ਜਿਸ ਤਲਵਾਰ ਨਾਲ ਮਨਰਾਜ ਦਾ ਕਤਲ ਹੋਇਆ, ਉਹ ਮਨਰਾਜ ਦਾ ਦੋਸਤ ਲੜਨ ਲਈ ਲੈ ਕੇ ਆਇਆ ਸੀ। ਲੜਾਈ ਦੌਰਾਨ ਦੋਸ਼ੀਆਂ ਦੇ ਗਰੁੱਪ ਦੇ ਇਕ ਮੁੰਡੇ ਦਾ ਅੰਗੂਠਾ ਕਟਿਆ ਗਿਆ ਸੀ ਅਤੇ ਕਿਰਪਾਨ ਡਿੱਗ ਪੈਣ ਕਾਰਨ ਮਨਰਾਜ ਅਤੇ ਉਸਦੇ ਦੋਸਤ ਜਾਨ ਬਚਾਉਣ ਲਈ ਭੱਜ ਪਏ ਸਨ। ਹਮਲਾਵਰ ਵਿਚੋਂ ਅੰਮ੍ਰਿਤਪਾਲ ਰੱਖੜਾ ਨੇ ਮਨਰਾਜ ਦੇ ਸਿਰ ‘ਚ ਗੋਲਫ ਸਟਿੱਕ ਦਾ ਵਾਰ ਕਰਕੇ ਹੇਠਾਂ ਸੁੱਟ ਲਿਆ ਸੀ, ਜਦੋਂ ਕਿ ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਉਥੇ ਤਲਵਾਰ ਨਾਲ ਹੇਠਾਂ ਡਿੱਗੇ ਮਨਰਾਜ ਦੇ ਸਿਰ ਉਪਰ ਵਾਰ ਕਰਕੇ ਉਸਨੂੰ ਗੰਭੀਰ ਫੱਟੜ ਕਰ ਦਿੱਤਾ ਸੀ। ਮਨਰਾਜ ਦੀ ਵੈਨੰਕੂਵਰ ਹਸਪਤਾਲ ਜਾ ਕੇ ਮੌਤ ਹੋ ਗਈ ਸੀ।
ਪੁਲਿਸ ਨੇ ਅੰਮ੍ਰਿਤਪਾਲ ਰੱਖੜਾ ਅਤੇ ਅੰਮ੍ਰਿਤਪਾਲ ਢਿੱਲੋਂ ਨੂੰ ਸੈਕਿੰਡ ਡਿਗਰੀ ਕਤਲ ਦੇ ਦੋਸ਼ ‘ਚ ਚਾਰਜ ਸ਼ੀਟ ਕੀਤਾ ਸੀ। ਮੁਲਜ਼ਮਾਂ ਨੇ ਸੁਣਵਾਈ ਦੌਰਾਨ ਤਰਕ ਦਿੱਤਾ ਸੀ ਕਿ ਉਨ੍ਹਾਂ ਨੇ ਮਨਰਾਜ ਸਿੰਘ ਅਕਾਲੀ ਰਾਏ ਦਾ ਕਤਲ ਸਵੈ-ਰੱਖਿਆ ਲਈ ਕੀਤਾ ਸੀ। ਸੁਣਵਾਈ ਪਿਛੋਂ 13 ਮੈਂਬਰੀ ਜਿਊਰੀ ਨੇ 22 ਸਾਲਾ ਅੰਮ੍ਰਿਤਪਾਲ ਢਿੱਲੋਂ ਅਤੇ 20 ਸਾਲਾ ਅੰਮ੍ਰਿਤਪਾਲ ਰੱਖੜਾ ਨੂੰ ਸੈਕਿੰਡ ਡਿਗਰੀ ਕਤਲ ਦੀ ਥਾਂ ਕਰਮ ਦੋਸ਼ ਹੱਤਿਆ ਦੇ ਦੋਸ਼ ‘ਚ ਦੋਸ਼ੀ ਕਰਾਰ ਦਿੱਤਾ ਹੈ। ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਦੇ ਮਾਨਯੋਗ ਜੱਜ 9 ਦਸੰਬਰ 2015 ਵਾਲੇ ਦਿਨ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਲਈ ਸੁਣਵਾਈ ਤਹਿ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article