PUNJABMAILUSA.COM

ਵੈਨਕੂਵਰ ਦੇ ਸਿੱਖ ਦੀ ਗੋਲੀਆਂ ਮਾਰਕੇ ਹੱਤਿਆ

ਵੈਨਕੂਵਰ ਦੇ ਸਿੱਖ ਦੀ ਗੋਲੀਆਂ ਮਾਰਕੇ ਹੱਤਿਆ

ਵੈਨਕੂਵਰ ਦੇ ਸਿੱਖ ਦੀ ਗੋਲੀਆਂ ਮਾਰਕੇ ਹੱਤਿਆ
June 08
09:55 2016

8
ਵੈਨਕੂਵਰ, 8 ਜੂਨ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਰਿਚਮੰਡ ਸ਼ਹਿਰ ‘ਚ ਵਾਪਰੀ ਹਿੰਸਾ ਦੀ ਤਾਜ਼ਾ ਵਾਰਦਾਤ ‘ਚ ਇਕ ਉੱਘੇ ਸਿੱਖ ਡਿਵੈੱਲਪਰ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ।
ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਦੱਸਣ ਅਨੁਸਾਰ ਰਿਚਮੰਡ ਦੀ ਸਟੀਵਸਟਨ ਹਾਈਵੇ ਉਪਰ ਸਥਿਤ ਆਇਰਨਵੁੱਡ ਮਾਲ ਦੀ ਪਾਰਕਿੰਗ ਅਣਪਛਾਤੇ ਹਮਲਾਵਰਾਂ ਨੇ 52 ਸਾਲਾ ਵਿਅਕਤੀ ਨੂੰ ਗੋਲੀਆਂ ਨਾਲ ਛਲਣੀ ਕਰ ਦਿੱਤਾ।
ਪੁਲਿਸ ਨੇ ਬੇਸ਼ੱਕ ਗੋਲੀਆਂ ਦਾ ਸ਼ਿਕਾਰ ਹੋਏ ਵਿਅਕਤੀ ਦਾ ਨਾਮ ਹਾਲੇ ਰਿਲੀਜ਼ ਨਹੀਂ ਕੀਤਾ, ਪ੍ਰੰਤੂ ਪ੍ਰਾਪਤ ਜਾਣਕਾਰੀ ਅਨੁਸਾਰ ਹਮਲੇ ਦਾ ਸ਼ਿਕਾਰ ਹੋਇਆ ਵਿਅਕਤੀ ਵੈਨਕੂਵਰ ਦਾ ਰਹਿਣ ਵਾਲਾ ਅਮਰ ਸਿੰਘ ਸੰਧੂ ਹੈ।
ਚਸ਼ਮਦੀਦ ਗਵਾਹਾਂ ਦਾ ਦੱਸਣਾ ਹੈ ਕਿ ਅਮਰ ਸਿੰਘ ਸੰਧੂ ਆਪਣੇ ਇਕ ਦੋਸਤ ਨਾਲ ਕਾਫੀ ਪੀਣ ਪਿੱਛੋਂ ਰੈਸਟੋਰੈਂਟ ਤੋਂ ਬਾਹਰ ਆਇਆ ਸੀ। ਜਿਉਂ ਹੀ ਉਹ ਆਪਣੀ ਗੱਡੀ ਵੱਲ ਮੁੜਿਆ, ਪਹਿਲਾਂ ਤੋਂ ਉਸਦਾ ਇੰਤਜ਼ਾਰ ਕਰ ਰਹੇ ਹਮਲਾਵਰਾਂ ਨੇ ਉਸ ਉਪਰ ਹਥਿਆਰਾਂ ਨਾਲ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ ਅਤੇ ਫਰਾਰ ਹੋ ਗਏ। ਜਦੋਂ ਪੁਲਿਸ ਤੇ ਐਂਬੂਲੈਂਸ ਪੁੱਜੀ ਤਾਂ ਉਹ ਆਖ਼ਰੀ ਸਾਹਾਂ ‘ਤੇ ਸਨ। ਉਸਦੇ ਘੱਟੋ-ਘੱਟ 6 ਗੋਲੀਆਂ ਵੱਜੀਆਂ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਚਸ਼ਮਦੀਦਾਂ ਅਨੁਸਾਰ ਉਨ੍ਹਾਂ ਦੇ ਵਾਹਨ ‘ਤੇ ਗੋਲੀਆਂ ਦੇ ਦਰਜਨਾਂ ਨਿਸ਼ਾਨ ਹਨ। ਗੋਲੀਬਾਰੀ ਬਾਅਦ ਭੀੜ ਭੜੱਕੇ ਵਾਲਾ ਪਲਾਜ਼ਾ ਕੁੱਝ ਪਲਾਂ ਵਿਚ ਖਾਲੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
52 ਸਾਲਾ ਅਮਰ ਸਿੰਘ ਸੰਧੂ ਸਥਾਨਕ ਸਿੱਖ ਸਿਆਸਤ ਦਾ ਜਾਣਿਆ-ਪਹਿਚਾਣਿਆ ਨਾਮ ਸੀ। ਜਲੰਧਰ ਦੇ ਪਿੰਡ ਰੁੜਕਾ ਕਲਾਂ ਦਾ ਅਮਰ ਸਿੰਘ ਸੰਧੂ ਗਰਮ ਖਿਆਲੀ ਸਿੱਖਾਂ ਨਾਲ ਜੁੜਿਆ ਰਿਹਾ ਹੈ। ਉਸਦਾ ਨਾਮ 1986 ‘ਚ ਪੰਜਾਬ ਦੇ ਅਕਾਲੀ ਮੰਤਰੀ ਮਲਕੀਤ ਸਿੰਘ ਸਿੱਧੂ ਉਪਰ ਹੋਏ ਕਾਤਿਲਾਨਾ ਹਮਲੇ ‘ਚ ਵੀ ਆਇਆ ਸੀ। ਪਰ ਉਸ ਕੇਸ ‘ਚ ਸੰਧੂ ਦੇ ਵਾਅਦਾਮਾਫ ਗਵਾਹ ਬਣ ਜਾਣ ਕਾਰਨ ਉਸਨੂੰ ਚਾਰਜਸ਼ੀਟ ਨਹੀਂ ਕੀਤਾ ਗਿਆ ਸੀ। ਉਹ ਅੱਜਕੱਲ੍ਹ ਕੰਸਟ੍ਰਕਸ਼ਨ ਕੰਪਨੀ ਦਾ ਮਾਲਕ ਸੀ ਅਤੇ ਗੁਰਦੁਆਰਾ ਸਿਆਸਤ ‘ਚ ਪੂਰੀ ਤਰ੍ਹਾਂ ਸਰਗਰਮ ਸੀ।
ਉਨ੍ਹਾਂ ਇਥੋਂ ਦੇ ਗੁਰਦੁਆਰਾ ਪ੍ਰਬੰਧਾਂ ਵਿੱਚ ਵੱਡੇ ਸੁਧਾਰ ਕੀਤੇ ਤੇ ਧਾਰਮਿਕ ਕੰਮਾਂ ‘ਚ ਡੂੰਘੀ ਰੁਚੀ ਲੈਂਦੇ ਸਨ। ਮਾਰੇ ਜਾਣ ਤੋਂ ਕੁੱਝ ਘੰਟੇ ਪਹਿਲਾਂ ਉਹ ਤੀਰਥ ਸਿੰਘ ਢਿੱਲੋ, ਸ਼ਿੰਗਾਰਾ ਸਿੰਘ ਜੌਹਲ ਤੇ ਹੋਰ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਤੋਂ ਲੰਗਰ ਲਿਜਾ ਕੇ ਵੈਨਕੂਵਰ ਡਾਊਨ ਟਾਊਨ ‘ਚ ਇਕ ਥਾਂ ‘ਤੇ ਬੈਠੇ ਬੇਘਰ ਤੇ ਭੁੱਖੇ ਲੋਕਾਂ ਨੂੰ ਵਰਤਾ ਕੇ ਆਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article